ਨਵੀਂ ਦਿੱਲੀ- ਲੱਤਾਂ ਸਾਡੇ ਸਰੀਰ ਦਾ ਮੁੱਖ ਅੰਗ ਹੁੰਦੀਆਂ ਹਨ ਪਰ ਇਨ੍ਹਾਂ ਲੱਤਾਂ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ। ਜੇਕਰ ਪੈਰਾਂ ਵਿੱਚ ਦਰਦ ਜਾਂ ਕਮਜ਼ੋਰੀ ਦੀ ਸਮੱਸਿਆ ਆ ਜਾਂਦੀ ਹੈ ਤਾਂ ਇਨਸਾਨ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਮਾਸਪੇਸ਼ੀਆਂ ਵਿੱਚ ਮੋਚ , ਮਾਸਪੇਸ਼ੀਆਂ ਵਿੱਚ ਖਿਚਾਅ ,ਪੋਸ਼ਣ ਦੀ ਕਮੀ ,ਥਕਾਵਟ , ਲੰਬੇ ਸਮੇਂ ਤੱਕ ਖੜ੍ਹੇ ਰਹਿਣਾ , ਨਸਾਂ ਵਿੱਚ ਪਾਣੀ ਦੀ ਕਮੀ , ਹੱਡੀ ਟੁੱਟਣ ਦੀ ਵਜ੍ਹਾ ਨਾਲ ਪੈਰਾਂ ਅਤੇ ਲੱਤਾਂ ਵਿੱਚ ਦਰਦ ਹੋ ਸਕਦਾ ਹੈ ਪਰ ਇਸ ਕਮਜ਼ੋਰੀ ਅਤੇ ਦਰਦ ਨੂੰ ਦੂਰ ਕਰਨ ਲਈ ਅਸੀਂ ਕਈ ਘਰੇਲੂ ਨੁਸਖ਼ੇ ਅਪਣਾ ਸਕਦੇ ਹਾਂ । ਜਿਨ੍ਹਾਂ ਦਾ ਕੋਈ ਵੀ ਸਾਈਡ ਇਫੈਕਟ ਨਹੀਂ ਹੁੰਦਾ ਅਤੇ ਇਸ ਨਾਲ ਸਾਡੀਆਂ ਲੱਤਾਂ ਦਾ ਦਰਦ ਵੀ ਦੂਰ ਹੋ ਜਾਵੇਗਾ। ਅੱਜ ਅਸੀਂ ਤੁਹਾਨੂੰ ਦੱਸਾਂਗੇ ਉਹ ਨੁਸਖ਼ੇ। ਜਿਸ ਨਾਲ ਤੁਸੀਂ ਲੱਤਾਂ ਦੇ ਦਰਦ ਨੂੰ ਬਹੁਤ ਜਲਦ ਦੂਰ ਕਰ ਸਕਦੇ ਹਾਂ।
ਵਿਟਾਮਿਨ ਡੀ ਭਰਪੂਰ ਚੀਜ਼ਾਂ ਲਓ—ਜਿਨ੍ਹਾਂ ਲੋਕਾਂ ਦੇ ਸਰੀਰ ਵਿਚ ਵਿਟਾਮਿਨ ਡੀ ਦੀ ਕਮੀ ਹੁੰਦੀ ਹੈ । ਉਨ੍ਹਾਂ ਦੀਆਂ ਲੱਤਾਂ ਵਿੱਚ ਦਰਦ , ਕਮਰ ਵਿੱਚ ਦਰਦ , ਸਰੀਰ ਵਿੱਚ ਦਰਦ , ਜੋੜਾਂ ਵਿੱਚ ਦਰਦ ਜਿਹੇ ਲੱਛਣ ਦਿਖਣ ਲੱਗਦੇ ਹਨ।ਇਸ ਤੋਂ ਇਲਾਵਾ ਕੈਲਸ਼ੀਅਮ ,ਫਾਸਫੋਰਸ ਵੀ ਤੰਤਰਿਕਾ ਅਤੇ ਮਾਸਪੇਸ਼ੀਆਂ ਲਈ ਜ਼ਰੂਰੀ ਤੱਤ ਹਨ । ਇਸ ਲਈ ਜੇਕਰ ਤੁਹਾਡੀਆਂ ਵੀ ਲੱਤਾਂ ਵਿੱਚ ਦਰਦ ਵਿਟਾਮਿਨ ਡੀ ਦੀ ਕਮੀ ਦੇ ਕਾਰਨ ਹੁੰਦਾ ਹੈ ਤਾਂ ਦਸ ਮਿੰਟ ਧੁੱਪ ਵਿੱਚ ਜ਼ਰੂਰ ਬੈਠੋ ਅਤੇ ਇਸ ਤੋਂ ਇਲਾਵਾ ਆਪਣੇ ਆਹਾਰ ਵਿਚ ਖੱਟੇ ਫਲ ਵੱਧ ਤੋਂ ਵੱਧ ਸ਼ਾਮਲ ਕਰੋ।
ਪੋਟਾਸ਼ੀਅਮ ਨਾਲ ਭਰਪੂਰ ਖੁਰਾਕ—ਸਰੀਰ ਵਿਚ ਖੂਨ ਦੀ ਕਮੀ ਹੋ ਜਾਣ ਤੇ ਲੱਤਾਂ ਵਿੱਚ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ। ਪੋਟਾਸ਼ੀਅਮ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਪੋਸ਼ਕ ਤੱਤ ਹੈ। ਇਹ ਸਾਡੀਆਂ ਲੱਤਾਂ ਦੇ ਦਰਦ ਤੋਂ ਛੁਟਕਾਰਾ ਦਿਵਾਉਂਦਾ ਹੈ। ਇਸ ਲਈ ਜੇਕਰ ਤੁਹਾਡੇ ਸਰੀਰ ਵਿਚ ਖੂਨ ਦੀ ਕਮੀ ਦੇ ਕਾਰਨ ਲੱਤਾਂ ਵਿੱਚ ਦਰਦ ਹੁੰਦਾ ਹੈ ਤਾਂ ਆਪਣੇ ਆਹਾਰ ਵਿਚ ਕੇਲਾ , ਟਮਾਟਰ , ਸ਼ਕਰਕੰਦੀ , ਆਲੂ ਵੱਧ ਤੋਂ ਵੱਧ ਸ਼ਾਮਲ ਕਰੋ।
ਇਹ ਵੀ ਪੜ੍ਹੋ:Beauty Tips: ਟਮਾਟਰ ਵੀ ਬਣਾਉਂਦੈ ਤੁਹਾਡੇ ਚਿਹਰੇ ਨੂੰ ਚਮਕਦਾਰ, ਇੰਝ ਕਰੋ ਵਰਤੋਂ
ਪੈਦਲ ਚੱਲੋ—ਮਾਸਪੇਸ਼ੀਆਂ ਨੂੰ ਮਜ਼ਬੂਤ ਕਰਨ ਲਈ ਪੈਦਲ ਚੱਲਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਨਾਲ ਸਾਡੇ ਸਰੀਰ ਵਿੱਚ ਖੂਨ ਦਾ ਵਹਾਅ ਵਧਦਾ ਹੈ ਅਤੇ ਸਾਡੀ ਜੋੜ ਮਜ਼ਬੂਤ ਹੁੰਦੇ ਹਨ। ਇਸ ਲਈ ਆਪਣੀ ਰੁਟੀਨ ਵਿੱਚ ਕਸਰਤ , ਸਾਈਕਲਿੰਗ ਅਤੇ ਸੈਰ ਕਰੋ।
ਪੌਸ਼ਟਿਕ ਆਹਾਰ ਲਓ—ਜੇਕਰ ਤੁਹਾਡੀਆਂ ਲੱਤਾਂ ਕਮਜ਼ੋਰ ਹੋ ਗਈਆਂ ਹਨ ਅਤੇ ਤੁਸੀਂ ਇਸ ਕਮਜ਼ੋਰੀ ਨੂੰ ਦੂਰ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਆਪਣੇ ਆਹਾਰ ਵਿਚ ਪ੍ਰੋਟੀਨ , ਪੋਟਾਸ਼ੀਅਮ , ਮੈਗਨੀਸ਼ੀਅਮ , ਵਿਟਾਮਿਨ ਵਾਲੀਆਂ ਚੀਜ਼ਾਂ ਸ਼ਾਮਲ ਕਰੋ। ਇਸ ਦੇ ਲਈ ਤੁਸੀਂ ਸੁੱਕੇ ਮੇਵੇ , ਆਲੂ , ਮੇਥੀ , ਸੌਗੀ, ਟਮਾਟਰ ਲੈ ਸਕਦੇ ਹੋ ਅਤੇ ਪ੍ਰੋਟੀਨ ਲਈ ਆਂਡਾ ਦਹੀ ਲਓ। ਮੈਗਨੀਸ਼ੀਅਮ ਦੀ ਕਮੀ ਨੂੰ ਪੂਰਾ ਕਰਨ ਲਈ ਕੱਦੂ ਦੇ ਬੀਜ , ਸੂਰਜਮੁਖੀ ਦੇ ਬੀਜ , ਪਾਲਕ , ਦਾਲ ਆਪਣੇ ਆਹਾਰ ਵਿਚ ਸ਼ਾਮਲ ਕਰੋ।
ਇਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ
ਲੱਤਾਂ ਤੇ ਸੇਕ ਕਰੋ—ਜੇਕਰ ਤੁਹਾਨੂੰ ਬਹੁਤ ਜ਼ਿਆਦਾ ਕੰਮ ਕਰਨ ਤੋਂ ਬਾਅਦ ਲੱਤਾਂ ਵਿੱਚ ਦਰਦ ਹੋ ਰਿਹਾ ਹੈ ਤਾਂ ਇਸ ਲਈ ਠੰਢੇ ਜਾਂ ਫਿਰ ਗਰਮ ਪਾਣੀ ਦਾ ਸੇਕ ਕਰ ਸਕਦੇ ਹੋ। ਇਸ ਨਾਲ ਲੱਤਾਂ ਦਾ ਦਰਦ ਅਤੇ ਸੋਜ ਘੱਟ ਹੋ ਜਾਵੇਗੀ।
ਮਸਾਜ ਕਰੋ—ਮਸਾਜ ਕਰਨ ਨਾਲ ਮਾਸਪੇਸ਼ੀਆਂ ਵਿੱਚ ਹੋਣ ਵਾਲੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਸ ਲਈ ਜੇਕਰ ਤੁਸੀਂ ਮਾਸ਼ਪੇਸ਼ੀਆਂ ਦੀ ਸਮੱਸਿਆਂ ਘੱਟ ਕਰਨਾ ਚਾਹੁੰਦੇ ਹੋ ਤਾਂ ਘੱਟ ਤੋਂ ਘੱਟ ਦੱਸ ਮਿੰਟ ਆਪਣੀਆਂ ਲੱਤਾਂ ਦੀ ਮਸਾਜ ਕਰੋ। ਇਸ ਨਾਲ ਖ਼ੂਨ ਦੇ ਵਹਾਅ ਵਿੱਚ ਸੁਧਾਰ ਆਵੇਗਾ ਅਤੇ ਮਾਸਪੇਸ਼ੀਆਂ ਮਜ਼ਬੂਤ ਹੋ ਜਾਣਗੀਆਂ । ਮਸਾਜ ਦੇ ਲਈ ਨਾਰੀਅਲ ਦਾ ਤੇਲ , ਜੈਤੂਨ ਦਾ ਤੇਲ ਅਤੇ ਸਰ੍ਹੋਂ ਦਾ ਤੇਲ ਲਗਾ ਸਕਦੇ ਹੋ।
ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।
ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ਸੌਗੀ, ਬੁਖ਼ਾਰ ਤੋਂ ਇਲਾਵਾ ਕਈ ਸਮੱਸਿਆਵਾਂ ਤੋਂ ਦਿਵਾਉਂਦੀ ਹੈ ਨਿਜ਼ਾਤ
NEXT STORY