ਜਲੰਧਰ (ਬਿਊਰੋ) - ਸਰੀਰ ਵਿੱਚ ਸ਼ੂਗਰ ਦਾ ਪੱਧਰ ਵਧਣਾ ਜਾਂ ਘੱਟ ਹੋਣਾ ਦੋਵੇਂ ਸਿਹਤ ਲਈ ਹਾਨੀਕਾਰਕ ਹੋ ਸਕਦੇ ਹਨ। ਜੇਕਰ ਸ਼ੂਗਰ ਦਾ ਲੈਵਲ ਬੇਕਾਬੂ ਹੋ ਜਾਵੇ ਤਾਂ ਸਰੀਰ ਦੇ ਕਈ ਅੰਗ ਖ਼ਰਾਬ ਹੋ ਸਕਦੇ ਹਨ। ਇਸ ਲਈ ਸਰੀਰ ਵਿੱਚ ਸ਼ੂਗਰ ਲੈਵਲ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਸਾਨੂੰ ਆਪਣੀ ਖ਼ੁਰਾਕ ’ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਅੱਜ ਦੇ ਸਮੇਂ ’ਚ ਬਹੁਤ ਸਾਰੇ ਤਰੀਕੇ ਅਜਿਹੇ ਹਨ, ਜਿਨ੍ਹਾਂ ਨੂੰ ਅਪਣਾਉਣ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। ਉਹ ਤਰੀਕੇ ਕਿਹੜੇ ਹਨ, ਜਿਨ੍ਹਾਂ ਦੀ ਵਰਤੋਂ ਕਰਨ ਨਾਲ ਕੋਈ ਸਾਈਡ-ਇਫੈਕਟ ਨਹੀਂ ਹੁੰਦਾ ਅਤੇ ਤੁਹਾਡਾ ਸ਼ੂਗਰ ਲੈਵਲ ਵੀ ਕੰਟਰੋਲ 'ਚ ਰਹਿੰਦਾ ਹੈ, ਦੇ ਬਾਰੇ ਆਓ ਜਾਣਦੇ ਹਾਂ....
ਦਾਲਚੀਨੀ ਪਾਊਡਰ
ਸ਼ੂਗਰ ਦੇ ਰੋਗੀਆਂ ਨੂੰ ਦਾਲਚੀਨੀ ਦੇ ਪਾਊਡਰ ਅਤੇ ਨਿੰਬੂ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਦਾਲਚੀਨੀ ਦੀ ਚਾਹ ਜਾਂ ਕਾੜ੍ਹਾ ਪੀਣ ਨਾਲ ਵੀ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਕੀਤਾ ਜਾ ਸਕਦਾ ਹੈ।
ਜਾਮਣ
ਜਾਮਣ ਦੀਆਂ ਪੱਤੀਆਂ ਅਤੇ ਬੀਜਾਂ ਵਿੱਚ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਸ਼ੂਗਰ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ। ਜਾਮਣ ਦੇ ਬੀਜਾਂ ਨੂੰ ਸੁਕਾ ਕੇ ਪੇਸਟ ਬਣਾ ਲਓ। ਸਵੇਰੇ ਖਾਲੀ ਢਿੱਡ ਇਸ ਦਾ ਸੇਵਨ ਕਰਨ ਨਾਲ ਫ਼ਾਇਦਾ ਹੁੰਦਾ ਹੈ।
ਗ੍ਰੀਨ-ਟੀ
ਗ੍ਰੀਨ-ਟੀ 'ਚ ਮੌਜੂਦ ਐਂਟੀ-ਆਕਸੀਡੈਂਟ ਸ਼ੂਗਰ ਦੇ ਲੈਵਲ ਨੂੰ ਕੰਟਰੋਲ ਕਰਨ 'ਚ ਕਾਰਗਰ ਹੁੰਦੇ ਹਨ। ਇਹ ਪੌਲੀਫੇਨਾਲ ਦਾ ਇਕ ਵਧੀਆ ਸਰੋਤ ਹੈ, ਜੋ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਦਾ ਕੰਮ ਕਰਦਾ ਹੈ। ਸ਼ੂਗਰ ਦੇ ਮਰੀਜ਼ ਦਿਨ ਵਿੱਚ ਦੋ ਵਾਰ ਗ੍ਰੀਨ-ਟੀ ਦਾ ਸੇਵਨ ਕਰ ਸਕਦੇ ਹਨ।
ਮੇਥੀ ਦੇ ਦਾਣੇ
ਸ਼ੂਗਰ ਨੂੰ ਕੰਟਰੋਲ ਕਰਨ ਲਈ ਮੇਥੀ ਦੇ ਬੀਜਾਂ ਦੀ ਵਰਤੋਂ ਕਰਨੀ ਫ਼ਾਇਦੇਮੰਦ ਹੁੰਦੀ ਹੈ। ਇਸ ਲਈ ਮੇਥੀ ਦੇ ਬੀਜਾਂ ਨੂੰ ਰਾਤ ਭਰ ਪਾਣੀ ’ਚ ਭਿਓ ਦਿਓ। ਅਗਲੇ ਦਿਨ ਸਵੇਰੇ ਇਸ ਨੂੰ ਛਾਣ ਲਓ ਅਤੇ ਇਸ ਦਾ ਪਾਣੀ ਖਾਲੀ ਢਿੱਡ ਪੀਓ। ਅਜਿਹਾ ਕਰਨ ਨਾਲ ਸ਼ੂਗਰ ਦਾ ਲੈਵਲ ਕੰਟਰੋਲ ’ਚ ਰਹੇਗਾ।
ਕਸਰਤ ਕਰੋ
ਸਰੀਰ ਨੂੰ ਫਿੱਟ ਰੱਖਣ ਲਈ ਸ਼ੂਗਰ ਦੇ ਰੋਗੀਆਂ ਨੂੰ ਵਰਕਆਊਟ ਕਰਨਾ ਚਾਹੀਦਾ ਹੈ, ਜੋ ਉਨ੍ਹਾਂ ਲਈ ਜ਼ਰੂਰ ਹੈ। ਜੇਕਰ ਮਰੀਜ਼ ਸ਼ੂਗਰ ਦੇ ਲੈਵਲ ਨੂੰ ਕੰਟਰੋਲ 'ਚ ਰੱਖਣਾ ਚਾਹੁੰਦੇ ਹਨ ਤਾਂ ਉਹ ਰੋਜ਼ਾਨਾ ਕਸਰਤ ਕਰਨ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਸ਼ੂਗਰ ਦੇ ਮਰੀਜ਼ਾਂ ਲਈ ਕਸਰਤ ਬਹੁਤ ਫ਼ਾਇਦੇਮੰਦ ਹੁੰਦੀ ਹੈ।
ਮਰਦਾਨਾ ਤਾਕਤ ਵਧਾਉਣ ਦਾ ਸ਼ਰਤੀਆ ਨੁਸਖ਼ਾ, ਜ਼ਰੂਰ ਪੜ੍ਹੋ
NEXT STORY