ਜਲੰਧਰ — ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਸ ਮੌਸਮ 'ਚ ਲੋਕ ਸਿੰਘਾੜੇ ਸਿੰਘਾੜੇ ਖਾਣ ਦੇ ਬੇਹੱਦ ਸ਼ੌਕੀਨ ਹੁੰਦੇ ਹਨ। ਦੱਸ ਦੇਈਏ ਕਿ ਛੱਪੜ 'ਚ ਉੱਗਣ ਵਾਲੇ ਸਿੰਘਾੜੇ ਜਿੰਨੇ ਖਾਣ 'ਚ ਸੁਆਦ ਹੁੰਦੇ ਹਨ, ਉਨੇ ਹੀ ਇਹ ਸਿਹਤ ਲਈ ਵੀ ਫਾਇਦੇਮੰਦ ਹੁੰਦੇ ਹਨ। ਇਹ ਸਿਹਤ ਨੂੰ ਕਈ ਬੀਮਾਰੀਆਂ ਤੋਂ ਬਚਾ ਕੇ ਰੱਖਦੇ ਹਨ। ਸਿੰਘਾੜਿਆਂ ਨੂੰ ਕੁਝ ਲੋਕ ਕੱਚਾ ਖਾਣਾ ਪਸੰਦ ਕਰਦੇ ਹਨ ਅਤੇ ਕੁਝ ਪਕਾ ਕੇ ਅਤੇ ਕੁਝ ਸਬਜ਼ੀ ਬਣਾ ਕੇ ਖਾਉਂਦੇ ਹਨ। ਸਿੰਘਾੜਿਆਂ 'ਚ ਵਿਟਾਮਿਨ ਏ, ਬੀ, ਸੀ, ਕੈਲਸ਼ੀਅਮ ਅਤੇ ਖਣਿਜ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਸਿੰਘਾੜੇ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਉਨ੍ਹਾਂ ਫਾਇਦਿਆਂ ਬਾਰੇ।
ਬਵਾਸੀਰ ਦੀ ਸਮੱਸਿਆ ਤੋਂ ਦਿਵਾਉਂਦੇ ਛੁਟਕਾਰਾ
ਸਿੰਘਾੜੇ ਬਵਾਸੀਰ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ 'ਚ ਬੇਹੱਦ ਲਾਹੇਵੰਦ ਹੁੰਦੇ ਹਨ। ਬਵਾਸੀਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਸਿੰਘਾੜਿਆਂ ਦਾ ਸੇਵਨ ਕਰਨਾ ਚਾਹੀਦਾ ਹੈ। ਅਜਿਹਾ ਕਰਨ ਦੇ ਨਾਲ ਬਵਾਸੀਰ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ।
ਨੱਕ ਦੀ ਨਕਸੀਰ ਲਈ ਵੀ ਹੁੰਦੇ ਨੇ ਫਾਇਦੇਮੰਦ
ਨੱਕ ਦੀ ਨਕਸੀਰ ਫੱਟਣ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ 'ਚ ਸਿੰਘਾੜੇ ਬੇਹੱਦ ਫਾਇਦੇਮੰਦ ਹੁੰਦੇ ਹਨ। ਨੱਕ ਦੀ ਨਕਸੀਰ ਮਤਲਬ ਨੱਕ 'ਚੋਂ ਖੂਨ ਦਾ ਆਉਣਾ। ਨਕਸੀਰ ਫੱਟਣ ਦੀ ਸਮੱਸਿਆ 'ਚ ਸਿੰਘਾੜੇ ਖਾਣ ਨਾਲ ਨੱਕ 'ਚੋਂ ਖੂਨ ਆਉਣਾ ਬੰਦ ਹੋ ਜਾਂਦਾ ਹੈ।
ਦਮਾ ਦੇ ਰੋਗੀਆਂ ਲਈ ਫਾਇਦੇਮੰਦ
ਦਮਾ ਰੋਗੀਆਂ ਲਈ ਸਿੰਘਾੜੇ ਕਿਸੇ ਦਵਾਈ ਤੋਂ ਘੱਟ ਨਹੀਂ ਹੁੰਦੇ ਹਨ। ਦਮੇ ਦੇ ਰੋਗੀ ਨੂੰ ਇਕ ਚਮਚਾ ਸਿੰਘਾੜਿਆਂ ਦੇ ਆਟੇ ਨੂੰ ਠੰਡੇ ਪਾਣੀ ਮਿਲਾ ਕੇ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
ਸੜਨ ਵਾਲੀ ਥਾਂ ਲਈ ਵੀ ਸਿੰਘਾੜੇ ਹੁੰਦੇ ਨੇ ਲਾਹੇਵੰਦ
ਸਰੀਰ ਦੀ ਸੜਨ ਨੂੰ ਦੂਰ ਕਰਨ ਲਈ ਸਿੰਘਾੜਿਆਂ ਦੀ ਵੇਲ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਦੀ ਵੇਲ ਨੂੰ ਪੀਸ ਕੇ ਜਲਣ ਵਾਲੀ ਥਾਂ 'ਤੇ ਲਗਾਓ।
ਅੱਖਾਂ ਲਈ ਫਾਇਦੇਮੰਦ
ਸਿੰਘਾੜੇ ਅੱਖਾਂ ਲਈ ਵੀ ਬੇਹੱਦ ਫਾਇਦੇਮੰਦ ਹੁੰਦੇ ਹਨ। ਸਿੰਘਾੜਿਆਂ 'ਚ ਵਿਟਾਮਿਨ-ਏ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਰੋਜ਼ਾਨਾ ਸਿੰਘਾੜੇ ਖਾਣ ਨਾਲ ਅੱਖਾਂ ਦੀ ਰੌਸ਼ਨੀ ਵੱਧਦੀ ਹੈ।
ਡਾਈਟ 'ਚ ਰੋਜ਼ ਸ਼ਾਮਲ ਕਰੋ ਇਕ ਕੇਲਾ, ਸਰੀਰ ਨੂੰ ਮਿਲਣਗੇ ਕਈ ਫਾਇਦੇ
NEXT STORY