ਜਲੰਧਰ (ਬਿਊਰੋ)- ਪਾਣੀ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੁੰਦਾ ਹੈ। ਸਾਡੇ ਸਰੀਰ ਦਾ ਜ਼ਿਆਦਾਤਰ ਹਿੱਸਾ ਪਾਣੀ ਨਾਲ ਬਣਿਆ ਹੈ। ਰੋਜ਼ਾਨਾ ਦਿਨ 'ਚ 3 ਤੋਂ 4 ਵਾਰ ਕੋਸੇ ਪਾਣੀ ਦੀ ਵਰਤੋਂ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। ਗਰਮ ਪਾਣੀ ਸਾਡੇ ਸਰੀਰ ਨੂੰ ਗਰਮੀ ਦੇਣ ਦੇ ਨਾਲ-ਨਾਲ ਕਈ ਤਰੀਕਿਆਂ ਨਾਲ ਲਾਭ ਵੀ ਕਰਦਾ ਹੈ। ਇਹ ਸਰੀਰ 'ਚੋਂ ਅਨੇਕਾ ਰੋਗਾਂ ਨੂੰ ਬਾਹਰ ਕੱਢਣ ਦੀ ਸਮਰੱਥਾ ਰੱਖਦਾ ਹੈ। ਗਰਮ ਪਾਣੀ ਪੀਣ ਦਾ ਸਭ ਤੋਂ ਵੱਡਾ ਫ਼ਾਇਦਾ ਇਹ ਹੈ ਕਿ ਇਹ ਭਾਰ ਘਟਾਉਣ 'ਚ ਕਾਫ਼ੀ ਮਦਦਗਾਰ ਸਾਬਤ ਹੁੰਦਾ ਹੈ। ਇਸ ਨਾਲ ਪਾਚਨ ਪ੍ਰਕਿਰਿਆ ਠੀਕ ਰਹਿੰਦੀ ਹੈ। ਆਓ ਜਾਣਦੇ ਹਾਂ ਇਸ ਦੇ ਅਣਗਿਣਤ ਫ਼ਾਇਦਿਆਂ ਬਾਰੇ...
1. ਭਾਰ ਨੂੰ ਕੰਟਰੋਲ ਕਰੇ
ਅੱਜਕਲ ਬਹੁਤ ਸਾਰੇ ਲੋਕ ਮੋਟਾਪੇ ਤੋਂ ਪ੍ਰੇਸ਼ਾਨ ਰਹਿੰਦੇ ਹਨ,ਉਨ੍ਹਾਂ ਨੂੰ ਡਾਈਟਿੰਗ ਅਤੇ ਕਸਰਤ ਨਾਲ ਵੀ ਕੋਈ ਫ਼ਰਕ ਨਹੀਂ ਪੈਂਦਾ। ਅਜਿਹੇ ਲੋਕਾਂ ਨੂੰ ਰੋਜ਼ਾਨਾ ਖਾਲੀ ਢਿੱਡ ਕੋਸਾ ਪਾਣੀ ਪੀਣਾ ਚਾਹੀਦਾ ਹੈ, ਜਿਸ ਨਾਲ ਮੋਟਾਪੇ ਤੋਂ ਛੁਟਕਾਰਾ ਮਿਲੇਗਾ ਅਤੇ ਭਾਰ ਕੰਟਰੋਲ 'ਚ ਰਹੇਗਾ।
2. ਕਬਜ਼ ਤੋਂ ਰਾਹਤ
ਕਬਜ਼ ਦੀ ਸਮੱਸਿਆ ਕਈ ਬੀਮਾਰੀਆਂ ਦਾ ਕਾਰਨ ਬਣਦੀ ਹੈ। ਕਬਜ਼ ਦੀ ਪ੍ਰੇਸ਼ਾਨੀ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ ਸਭ ਤੋਂ ਵਧੀਆ ਤਰੀਕਾ ਇਹ ਹੈ ਕਿ ਰੋਜ਼ਾਨਾ ਖਾਲੀ ਢਿੱਡ ਕੋਸੇ ਪਾਣੀ ਦਾ ਸੇਵਨ ਕੀਤਾ ਜਾਵੇ।
3. ਖੂਨ ਸਾਫ਼ ਕਰੇ
ਗਰਮ ਪਾਣੀ ਪੀਣ ਨਾਲ ਸਰੀਰ 'ਚੋਂ ਸਾਰੇ ਗੰਦੇ ਪਦਾਰਥ ਯੂਰਿਨ ਅਤੇ ਪਸੀਨੇ ਰਾਹੀ ਬਾਹਰ ਨਿਕਲ ਜਾਂਦੇ ਹਨ। ਕੋਸਾ ਪਾਣੀ ਪੀਣ ਨਾਲ ਖੂਨ ਸਾਫ਼ ਹੁੰਦਾ ਹੈ।
4. ਸਰਦੀ-ਜ਼ੁਕਾਮ ਤੋਂ ਰਾਹਤ
ਕਾਫ਼ੀ ਲੋਕਾਂ ਨੂੰ ਮੌਸਮ 'ਚ ਬਦਲਾਅ ਕਾਰਨ ਜ਼ੁਕਾਮ ਦੀ ਸ਼ਿਕਾਇਤ ਰਹਿੰਦੀ ਹੈ। ਜ਼ੁਕਾਮ ਤੋਂ ਛੁਟਕਾਰਾ ਪਾਉਣ ਲਈ ਕੋਸਾ ਪਾਣੀ ਪੀਣਾ ਚਾਹੀਦਾ ਹੈ। ਕੋਸਾ ਪਾਣੀ ਪੀਣ ਨਾਲ ਗਲਾ ਵੀ ਠੀਕ ਰਹਿੰਦਾ ਹੈ।
5. ਬਦਹਜ਼ਮੀ
ਕੋਸਾ ਪਾਣੀ ਪੀਣ ਨਾਲ ਬਦਹਜ਼ਮੀ ਦੀ ਸਮੱਸਿਆ ਦੂਰ ਹੋਣ ਦੇ ਨਾਲ-ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ। ਗਰਮ ਪਾਣੀ ਭੋਜਨ ਨੂੰ ਹਜ਼ਮ ਕਰਨ ਲਈ ਢਿੱਡ ਵਿਚ ਆਉਣ ਵਾਲੇ ਪਾਚਨ ਰਸਾਂ ਨੂੰ ਵਧਾਉਂਦਾ ਹੈ। ਪਾਚਨ ਕਿਰਿਆ ਠੀਕ ਹੋਣ ਨਾਲ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਦੂਰ ਰਹਿੰਦੀ ਹੈ।
6. ਮਹਾਵਾਰੀ ਦੀ ਸਮੱਸਿਆ
ਜ਼ਿਆਦਾਤਰ ਜਨਾਨੀਆਂ ਨੂੰ ਮਹਾਵਾਰੀ ਦੇ ਦਿਨਾਂ 'ਚ ਢਿੱਡ ਦਰਦ ਜਾਂ ਕਮਰ ਦਰਦ ਦੀ ਸਮੱਸਿਆ ਰਹਿੰਦੀ ਹੈ। ਉਨ੍ਹਾਂ ਨੂੰ ਕੋਸਾ ਪਾਣੀ ਪੀਣਾ ਚਾਹੀਦਾ ਹੈ। ਇਹ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਮਹਾਵਾਰੀ ਦੇ ਦਰਦ ਤੋਂ ਛੁਟਕਾਰਾ ਮਿਲਦਾ ਹੈ।
ਅੱਖਾਂ ਦੀ ਰੋਸ਼ਨੀ ਲਈ ਬਹੁਤ ਕਾਰਗਾਰ ਹੈ 'ਕੱਚਾ ਪਿਆਜ਼', ਕਬਜ਼ ਤੇ ਪੱਥਰੀ ਦੀ ਸਮੱਸਿਆ ਸਣੇ ਕਈ ਬੀਮਾਰੀਆਂ ਨੂੰ ਕਰੇ ਦੂਰ
NEXT STORY