ਹੈਲਥ ਡੈਸਕ- ਭਾਰਤ 'ਚ ਡਾਇਬਟੀਜ਼ ਦੀ ਬੀਮਾਰੀ ਤੇਜ਼ੀ ਨਾਲ ਵਧ ਰਹੀ ਹੈ ਅਤੇ ਹੁਣ ਇਹ ਦੇਸ਼ ਲਈ ਇਕ ਵੱਡਾ ਖਤਰਾ ਬਣ ਚੁੱਕੀ ਹੈ। ਡਾਕਟਰਾਂ ਦੇ ਮੁਤਾਬਕ ਇਹ ਇਕ ਲੰਬੇ ਸਮੇਂ ਤੱਕ ਰਹਿਣ ਵਾਲੀ (ਕ੍ਰਾਨਿਕ) ਬੀਮਾਰੀ ਹੈ ਜਿਸ 'ਚ ਮਰੀਜ਼ਾਂ ਨੂੰ ਆਪਣੇ ਬਲੱਡ ਸ਼ੂਗਰ ‘ਤੇ ਕੰਟਰੋਲ ਰੱਖਣਾ ਬਹੁਤ ਜ਼ਰੂਰੀ ਹੈ। ਖਾਸ ਕਰਕੇ ਸਰਦੀਆਂ ਦੇ ਮੌਸਮ ‘ਚ ਸ਼ੂਗਰ ਲੈਵਲ ਵੱਧਣ ਦੀ ਸੰਭਾਵਨਾ ਹੋਰ ਵੱਧ ਜਾਂਦੀ ਹੈ। ਇਸ ਲਈ ਡਾਇਬਟੀਜ਼ ਦੇ ਮਰੀਜ਼ਾਂ ਨੂੰ ਆਪਣੇ ਖੁਰਾਕ ਅਤੇ ਜੀਵਨ ਸ਼ੈਲੀ ‘ਤੇ ਵੱਧ ਧਿਆਨ ਦੇਣਾ ਚਾਹੀਦਾ ਹੈ। ਡਾਕਟਰ ਦੱਸਦੇ ਹਨ ਕਿ ਇਹ ਬੀਮਾਰੀ ਉਸ ਵੇਲੇ ਹੁੰਦੀ ਹੈ ਜਦੋਂ ਪੈਨਕ੍ਰਿਆਜ਼ (ਅਗਨਾਸ਼ੇ) 'ਚ ਇੰਸੁਲਿਨ ਬਣਨਾ ਘੱਟ ਜਾਂ ਬੰਦ ਹੋ ਜਾਂਦਾ ਹੈ। ਇਸ ਕਾਰਨ ਬਲੱਡ ਸ਼ੂਗਰ 'ਚ ਉਤਾਰ-ਚੜ੍ਹਾਵ ਆਉਣ ਲੱਗਦੇ ਹਨ।
ਇਹ ਵੀ ਪੜ੍ਹੋ : ਵਿਆਹਾਂ ਦੇ ਸੀਜ਼ਨ 'ਚ 10, 20, 50 ਦੇ ਨਵੇਂ ਨੋਟਾਂ ਦੀ ਲੋੜ ! ਬਿਨਾਂ ਕਿਸੇ ਸਿਫਾਰਿਸ਼ ਤੋਂ ਇੰਝ ਕਰੋ ਹਾਸਲ
ਜੇਕਰ ਤੁਸੀਂ ਵੀ ਡਾਇਬਟੀਜ਼ ਦੇ ਮਰੀਜ਼ ਹੋ ਤਾਂ ਇਨ੍ਹਾਂ ਚੀਜ਼ਾਂ ਦਾ ਸੇਵਨ ਬਿਲਕੁਲ ਨਾ ਕਰੋ:
- ਮਿੱਠਾ- ਮਿੱਠੀਆਂ ਚੀਜ਼ਾਂ ਬਲੱਡ ਸ਼ੂਗਰ ਨੂੰ ਤੁਰੰਤ ਵਧਾ ਦਿੰਦੀਆਂ ਹਨ। ਇਸ ਕਰਕੇ ਮਿੱਠਾ ਖਾਣਾ ਡਾਇਬਟੀਜ਼ ਮਰੀਜ਼ਾਂ ਲਈ ਬਹੁਤ ਖਤਰਨਾਕ ਸਾਬਤ ਹੋ ਸਕਦਾ ਹੈ।
- ਪੈਕਡ ਫੂਡ– ਬਾਜ਼ਾਰ 'ਚ ਮਿਲਣ ਵਾਲੇ ਪੈਕਡ ਖਾਣੇ ਜਿਵੇਂ ਚਿਪਸ, ਨੂਡਲਜ਼, ਸੂਪ ਆਦਿ 'ਚ ਸੋਡੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਡਾਇਬਟੀਜ਼ ਵਾਲਿਆਂ ਲਈ ਨੁਕਸਾਨਦਾਇਕ ਹੈ।
- ਫੁੱਲ ਕ੍ਰੀਮ ਦੁੱਧ – ਹਾਲਾਂਕਿ ਦੁੱਧ ਸਿਹਤ ਲਈ ਚੰਗਾ ਹੈ, ਪਰ ਡਾਇਬਟੀਜ਼ ਵਾਲਿਆਂ ਲਈ ਫੁੱਲ ਕ੍ਰੀਮ ਦੁੱਧ ਠੀਕ ਨਹੀਂ। ਇਸ ਦੀ ਥਾਂ ਟੋਨਡ ਮਿਲਕ ਦਾ ਸੇਵਨ ਕਰਨਾ ਬਿਹਤਰ ਹੈ।
- ਚੌਲ– ਚੌਲਾਂ ਦਾ ਗਲਾਈਸੇਮਿਕ ਇੰਡੈਕਸ ਉੱਚਾ ਹੁੰਦਾ ਹੈ ਜਿਸ ਨਾਲ ਬਲੱਡ ਸ਼ੂਗਰ ਤੇਜ਼ੀ ਨਾਲ ਵਧਦਾ ਹੈ। ਇਸ ਲਈ ਚੌਲ ਖਾਣ ਤੋਂ ਬਚੋ।
- ਫਾਸਟ ਫੂਡ – ਬਰਗਰ, ਪੀਜ਼ਾ ਵਰਗੀਆਂ ਚੀਜ਼ਾਂ ਵੀ ਡਾਇਬਟੀਜ਼ ਮਰੀਜ਼ਾਂ ਲਈ ਖਤਰਾ ਵਧਾਉਂਦੀਆਂ ਹਨ। ਇਨ੍ਹਾਂ ਨਾਲ ਬਲੱਡ ਸ਼ੂਗਰ ਲੈਵਲ ਤੇਜ਼ੀ ਨਾਲ ਵੱਧ ਸਕਦਾ ਹੈ।
ਨੋਟ– ਇਹ ਆਰਟੀਕਲ ਸਿਰਫ਼ ਆਮ ਜਾਣਕਾਰੀ ਲਈ ਹੈ। ਆਪਣੀ ਖੁਰਾਕ ਵਿੱਚ ਕੋਈ ਬਦਲਾਅ ਕਰਨ, ਕਿਸੇ ਵੀ ਬਿਮਾਰੀ ਨਾਲ ਸਬੰਧਤ ਕੋਈ ਵੀ ਉਪਾਅ ਕਰਨ ਜਾਂ ਕੋਈ ਵੀ ਘਰੇਲੂ ਨੁਸਖਾ ਅਪਣਾਉਣ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Calcium ਦੀ ਕਮੀ ਨਾਲ ਹੋ ਸਕਦੀਆਂ ਨੇ ਗੰਭੀਰ ਬੀਮਾਰੀਆਂ, ਖੁਰਾਕ 'ਚ ਸ਼ਾਮਲ ਕਰੋ ਇਹ ਚੀਜ਼ਾਂ
NEXT STORY