ਨਵੀਂ ਦਿੱਲੀ— ਭਾਰਤ ਦੇ ਵੱਖ-ਵੱਖ ਹਿੱਸਿਆਂ 'ਚ ਅਰਬੀ ਨੂੰ ਵੱਖ-ਵੱਖ ਨਾਂ ਨਾਲ ਜਾਣਿਆ ਜਾਂਦਾ ਹੈ। ਕੁਝ ਲੋਕ ਇਸ ਦੇ ਪੱਤਿਆਂ ਦੇ ਪਕੌੜੇ ਬਣਾ ਕੇ ਖਾਣਾ ਪਸੰਦ ਕਰਦੇ ਹਨ ਤਾਂ ਕੁਝ ਇਸ ਦੀ ਸਬਜ਼ੀ। ਕਈ ਥਾਂਵਾ 'ਤੇ ਤਾਂ ਇਸ ਨੂੰ ਵਰਤ 'ਚ ਫਲਾਹਾਰ ਦੇ ਰੂਪ 'ਚ ਵੀ ਖਾਧਾ ਜਾਂਦਾ ਹੈ। ਆਸਾਨੀ ਨਾਲ ਮਿਲ ਜਾਣ ਦੇ ਬਾਵਜੂਦ ਅਰਬੀ ਬਹੁਤ ਜ਼ਿਆਦਾ ਮਸ਼ਹੂਰ ਸਬਜ਼ੀ ਨਹੀਂ ਹੈ ਪਰ ਇਸ ਦੇ ਫ਼ਾਇਦੇ ਹੈਰਾਨ ਕਰਨ ਵਾਲੇ ਹਨ। ਇਹ ਫਾਈਬਰ, ਪ੍ਰੋਟੀਨ, ਪੋਟਾਸ਼ੀਅਮ, ਵਿਟਾਮਿਨ ਏ, ਵਿਟਾਮਿਨ ਸੀ, ਕੈਲਸ਼ੀਅਮ ਅਤੇ ਆਇਰਨ ਨਾਲ ਭਰਪੂਰ ਹੁੰਦੀ ਹੈ। ਇਸ ਤੋਂ ਇਲਾਵਾ ਇਸ 'ਚ ਭਰਪੂਰ ਮਾਤਰਾ 'ਚ ਐਂਟੀ-ਆਕਸੀਡੈਂਟਸ ਮੌਜੂਦ ਹੁੰਦੇ ਹਨ।
ਅਰਬੀ ਖਾਣ ਦੇ ਫ਼ਾਇਦੇ
1. ਬਲੱਡ ਪ੍ਰੈਸ਼ਰ ਅਤੇ ਦਿਲ ਨਾਲ ਜੁੜੀਆਂ ਬੀਮਾਰੀਆਂ ਤੋਂ ਬਚਾਅ
ਅਰਬੀ 'ਚ ਸੋਡੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ। ਇਸ ਤੋਂ ਇਲਾਵਾ ਇਹ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਦੇ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ। ਜਿਸ ਦੇ ਚਲਦੇ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਨਾਲ ਹੀ ਇਹ ਤਣਾਅ ਨੂੰ ਦੂਰ ਰੱਖਣ 'ਚ ਵੀ ਮਦਦਗਾਰ ਹੈ।
2. ਕੈਂਸਰ ਤੋਂ ਬਚਾਅ ਲਈ
ਅਰਬੀ 'ਚ ਵਿਟਾਮਿਨ ਏ, ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ ਮੌਜੂਦ ਹੁੰਦੇ ਹਨ ਜੋ ਕੈਂਸਰ ਕੋਸ਼ੀਕਾਵਾਂ ਨੂੰ ਵਿਕਸਿਤ ਹੋਣ ਤੋਂ ਰੋਕਦੇ ਹਨ।
3. ਸ਼ੂਗਰ ਰੋਗੀਆਂ ਲਈ ਫ਼ਾਇਦੇਮੰਦ
ਅਰਬੀ 'ਚ ਭਰਪੂਰ ਮਾਤਰਾ 'ਚ ਫਾਈਬਰ ਮੌਜੂਦ ਹੁੰਦਾ ਹੈ ਅਰਬੀ ਖਾਣ ਨਾਲ ਇੰਸੁਲਿਨ ਅਤੇ ਗਲੂਕੋਜ਼ ਦੀ ਮਾਤਰਾ ਦਾ ਸੰਤੁਲਨ ਬਣਿਆ ਰਹਿੰਦਾ ਹੈ।
4. ਭਾਰ ਘੱਟ ਕਰਨ 'ਚ ਸਹਾਈ
ਅਰਬੀ ਭੁੱਖ ਨੂੰ ਕੰਟਰੋਲ ਕਰਨ ਦਾ ਕੰਮ ਕਰਦੀ ਹੈ। ਨਾਲ ਹੀ ਇਸ 'ਚ ਮੌਜੂਦ ਫਾਈਬਰ ਮੈਟਾਬਾਲੀਜ਼ਮ ਨੂੰ ਠੀਕ ਬਣਾਉਂਦੇ ਹਨ ਜਿਸ ਨਾਲ ਭਾਰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।
5. ਪਾਚਨ ਕਿਰਿਆ ਨੂੰ ਬਿਹਤਰ ਰੱਖਣ 'ਚ
ਅਰਬੀ 'ਚ ਭਰਪੂਰ ਮਾਤਰਾ 'ਚ ਫਾਈਬਰ ਮੌਜੂਦ ਹੁੰਦੇ ਹਨ ਜਿਸ ਦੀ ਵਜ੍ਹਾ ਨਾਲ ਪਾਚਨ ਕਿਰਿਆ ਬਿਹਤਰ ਬਣੀ ਰਹਿੰਦੀ ਹੈ।
ਮੀਂਹ ਦੇ ਮੌਸਮ 'ਚ ਫ਼ਾਇਦੇਮੰਦ ਹੁੰਦੈ 2 ਚਮਚ ‘ਪਪੀਤੇ ਦੇ ਪੱਤੇ ਦਾ ਜੂਸ’, ਦੂਰ ਹੋਣਗੀਆਂ ਇਹ ਬੀਮਾਰੀਆਂ
NEXT STORY