ਨਵੀਂ ਦਿੱਲੀ- ਆਮ ਤੌਰ 'ਤੇ ਭਿੰਡੀ ਖਾਣਾ ਹਰ ਕੋਈ ਪਸੰਦ ਕਰਦਾ ਹੈ। ਇਹ ਸੁਆਦੀ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਭਿੰਡੀ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਨੂੰ ਕਈ ਬੀਮਾਰੀਆਂ ਤੋਂ ਦੂਰ ਰੱਖਦੇ ਹਨ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਭਿੰਡੀ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ...
1. ਸ਼ੂਗਰ ਦਾ ਇਲਾਜ
ਭਿੰਡੀ ਸ਼ੂਗਰ ਦੇ ਇਲਾਜ 'ਚ ਬਹੁਤ ਉਪਯੋਗੀ ਹੁੰਦੀ ਹੈ। ਇਸ 'ਚ ਫਾਈਬਰ ਭਰਪੂਰ ਮਾਤਰਾ 'ਚ ਮੌਜੂਦ ਹੁੰਦਾ ਹੈ। ਸ਼ੂਗਰ ਦੇ ਇਲਾਜ ਲਈ ਦੋ ਭਿੰਡੀਆਂ ਲਓ। ਭਿੰਡੀਆਂ ਦੇ ਦੋਨੇ ਸਿਰੇ ਕੱਟ ਕੇ ਇਨ੍ਹਾਂ ਨੂੰ ਇਕ ਗਿਲਾਸ ਪਾਣੀ 'ਚ ਪੂਰੀ ਰਾਤ ਭਿਓਂ ਕੇ ਰੱਖੋ। ਸਵੇਰੇ ਉੱਠ ਕੇ ਇਸ ਪਾਣੀ ਨੂੰ ਪੀਓ। ਇਸ ਪਾਣੀ ਨਾਲ ਸਰੀਰ 'ਚ ਫਾਈਬਰ ਦੀ ਮਾਤਰਾ ਵਧੇਗੀ ਅਤੇ ਬੀ.ਪੀ. ਕੰਟਰੋਲ 'ਚ ਰਹੇਗਾ।
2. ਵਿਟਾਮਿਨ ਕੇ ਨਾਲ ਭਰਪੂਰ
ਭਿੰਡੀ 'ਚ ਵਿਟਾਮਿਨ ਕੇ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਖੂਨ ਦੀ ਗਤੀ ਨੂੰ ਸਰੀਰ 'ਚ ਬਣਾਈ ਰੱਖਦਾ ਹੈ। ਭੋਜਨ 'ਚ ਭਿੰਡੀ ਖਾਣ ਨਾਲ ਸਰੀਰ 'ਚ ਵਿਟਾਮਿਨ ਦੀ ਮਾਤਰਾ ਸਤੁੰਲਿਤ ਰਹਿੰਦੀ ਹੈ, ਜਿਸ ਨਾਲ ਖੂਨ ਦੇ ਥੱਕੇ ਨਹੀਂ ਬਣਦੇ।

3. ਗਰਭ ਅਵਸਥਾ 'ਚ ਜ਼ਰੂਰ ਖਾਓ
ਗਰਭਵਤੀ ਔਰਤਾਂ ਨੂੰ ਭਿੰਡੀ ਜ਼ਰੂਰ ਖਾਣੀ ਚਾਹੀਦੀ ਹੈ।ਇਸ 'ਚ ਮੌਜੂਦ ਫੋਲਿਕ ਐਸਿਡ ਭਰੂਣ ਦੇ ਵਿਕਾਸ ਲਈ ਜ਼ਰੂਰੀ ਹੈ।
4. ਰੋਗਾਂ ਨਾਲ ਲੜ੍ਹਣ ਦੀ ਸਮੱਰਥਾ ਵਧਦੀ ਹੈ
ਭਿੰਡੀ 'ਚ ਵਿਟਾਮਿਨ ਸੀ ਮੌਜੂਦ ਹੁੰਦਾ ਹੈ, ਜਿਸ ਕਾਰਨ ਇਸ ਨੂੰ ਖਾਣ ਨਾਲ ਸਰੀਰ ਦੀ ਰੋਗਾਂ ਨਾਲ ਲੜ੍ਹਣ ਦੀ ਸਮੱਰਥਾ ਵਧਦੀ ਹੈ। ਸਰੀਰ 'ਚ ਵਿਟਾਮਿਨ ਸੀ ਦੀ ਮਾਤਰਾ ਸਤੁੰਲਿਤ ਹੋਣ ਨਾਲ ਮੌਸਮੀ ਐਲਰਜੀ ਤੋਂ ਬਚਾਅ ਰਹਿੰਦਾ ਹੈ।
5. ਅੱਖਾਂ ਲਈ ਲਾਭਕਾਰੀ
ਵਿਟਾਮਿਨ ਏ ਅਤੇ ਬੀਟਾ ਕੈਰੋਟੀਨ ਅੱਖਾਂ ਦੀ ਰੋਸ਼ਨੀ ਵਧਾਉਂਦਾ ਹੈ।ਭਿੰਡੀ 'ਚ ਇਹ ਦੋਵੇਂ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ।

6. ਭਾਰ ਘਟਾਉਂਦਾ ਹੈ
ਭਿੰਡੀ 'ਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ ਅਤੇ ਫਾਈਬਰ ਜਿਆਦਾ ਹੁੰਦਾ ਹੈ, ਜਿਸ ਕਾਰਨ ਇਹ ਸਰੀਰ ਨੂੰ ਭਰਪੂਰ ਊਰਜਾ ਤਾਂ ਦਿੰਦਾ ਹੈ ਪਰ ਇਸ ਨੂੰ ਖਾਣ ਨਾਲ ਭਾਰ ਨਹੀਂ ਵਧਦਾ।
7. ਕਬਜ਼ ਤੋਂ ਰਾਹਤ
ਜੇ ਤੁਸੀਂ ਕਬਜ਼ ਤੋਂ ਪ੍ਰੇਸ਼ਾਨ ਹੋ ਤਾਂ ਆਪਣੇ ਭੋਜਨ 'ਚ ਭਿੰਡੀ ਨੂੰ ਸ਼ਾਮਲ ਕਰੋ। ਇਸ 'ਚ ਮੌਜੂਦ ਫਾਈਬਰ ਰੋਜ਼ ਸਵੇਰੇ ਪੇਟ ਸਾਫ ਕਰਨ 'ਚ ਮਦਦ ਕਰਦੇ ਹਨ।
ਢਿੱਡ 'ਚ ਹੋਣ ਵਾਲੀ ਜਲਨ ਤੋਂ ਨਿਜ਼ਾਤ ਪਾਉਣ ਲਈ ਅਪਣਾਓ ਸੌਂਫ ਅਤੇ ਇਲਾਇਚੀ ਸਣੇ ਇਹ ਘਰੇਲੂ ਨੁਸਖ਼ੇ
NEXT STORY