ਮੇਖ : ਸਿਹਤ ਦੇ ਮਾਮਲੇ ’ਚ ਲਾਪਰਵਾਹੀ ਨਾ ਵਰਤੋਂ, ਕਿਉਂਕਿ ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਵਾਲਾ ਹੈ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸੋਚ-ਵਿਚਾਰ ’ਚ ਨੈਗਟੀਵਿਟੀ ਰਹੇਗੀ, ਡਾਵਾਂਡੋਲ ਮਨ ਨਾਲ ਕੀਤਾ ਗਿਆ ਕੋਈ ਵੀ ਕੰਮ ਸਿਰੇ ਨਾ ਚੜ੍ਹੇਗਾ।
ਮਿਥੁਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲਿਆ ਹੋਇਆ ਮਿਲੇਗਾ।
ਕਰਕ : ਮਨ ਗਲਤ ਕੰਮਾਂ ਵੱਲ ਭਟਕਦਾ ਰਹਿ ਸਕਦਾ ਹੈ, ਇਸ ਲਈ ਆਪਣੇ ’ਤੇ ਜ਼ਬਤ ਰੱਖੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਸਿੰਘ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਕੋਸ਼ਿਸ਼ ਨਾ ਕਰੋ, ਕਿਉਂਕਿ ਆਪ ਦੀ ਕਿਸੇ ਵੀ ਕੋਸ਼ਿਸ਼ ਦੇ ਸਿਰੇ ਚੜ੍ਹਨ ਦੀ ਆਸ ਨਹੀਂ ਹੋਵੇਗੀ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਲੋਕਾਂ ਨਾਲ ਨੇੜਤਾ ਨਾ ਰੱਖੋ, ਕਿਉਂਕਿ ਉਹ ਆਪ ਦੀਆਂ ਮੁਸ਼ਕਿਲਾਂ ਪ੍ਰੇਸ਼ਾਨੀਆਂ ਵਧਾ ਸਕਦੇ ਹਨ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਕਮਜ਼ੋਰ, ਵੈਸੇ ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਾਰੋਬਾਰੀ ਕੰਮ ਬੇ-ਧਿਆਨੀ ਨਾਲ ਕਰੋ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਈ ਵੀ ਕੋਸ਼ਿਸ਼ ਅਨਮੰਨੇ ਮਨ ਨਾਲ ਨਾ ਕਰੋ, ਮਨ ਵੀ ਡਰਿਆ-ਡਰਿਆ ਜਿਹਾ ਰਹੇਗਾ।
ਧਨ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਧਿਆਨ ਰੱਖੋ ਕਿ ਕੋਈ ਬਣਿਆ ਬਣਾਇਆ ਕੰਮ ਉਖੜ-ਵਿਗੜ ਨਾ ਜਾਵੇ।
ਮਕਰ : ਮਿੱਟੀ, ਰੇਤਾ, ਬਜਰੀ, ਟਿੰਬਰ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਮਨ ਡਿਸਟਰਬ ਜਿਹਾ ਰਹੇਗਾ ਅਤੇ ਮਾਣ-ਸਨਮਾਨ ਨੂੰ ਠੇਸ ਲੱਗਣ ਦਾ ਡਰ ਰਹੇਗਾ।
ਮੀਨ : ਧਾਰਮਿਕ ਕੰਮਾਂ ’ਚ ਬੇਰੁਖੀ ਰਹਿ ਸਕਦੀ ਹੈ, ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਜ਼ਬਤ ਰੱਖਣਾ ਸਹੀ ਰਹੇਗਾ।
24 ਜੁਲਾਈ 2026, ਸ਼ੁੱਕਰਵਾਰ
ਹਾੜ੍ਹ ਸੁਦੀ ਤਿੱਥੀ ਦਸਮੀ (ਸਵੇਰੇ 9.13 ਤਕ) ਅਤੇ ਮਗਰੋਂ ਤਿਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਬ੍ਰਿਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 9 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 2 (ਸਾਉਣ), ਹਿਜਰੀ ਸਾਲ 1448, ਮਹੀਨਾ : ਸਫ਼ਰ, ਤਰੀਕ : 9, ਸੂਰਜ ਉਦੇ ਸਵੇਰੇ 5.43 ਵਜੇ, ਸੂਰਜ ਅਸਤ : ਸ਼ਾਮ 7.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (24-25 ਮੱਧ ਰਾਤ 4.37 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਸ਼ੁਕਲ (ਰਾਤ 8.12 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 10.24 ’ਤੇ), 24-25 ਮੱਦ ਰਾਤ 4.37 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸੂਰਜ ਤੇ ਸ਼ਨੀ ਦੀ ਬਦਲੇਗੀ ਚਾਲ, ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ
NEXT STORY