ਮੇਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਪਲਾਨਿੰਗ, ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਪੇਟ ’ਚ ਗੜਬੜੀ ਰਹਿਣ ਦਾ ਡਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਨੁਕਸਾਨ ਦਾ ਡਰ।
ਮਿਥੁਨ : ਡਰੇ-ਡਰੇ ਅਤੇ ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਅੱਗੇ ਨਾ ਵਧਾ ਸਕੋਗੇ, ਵੈਸੇ ਜਨਰਲ ਹਾਲਾਤ ਅਨੁਕੂਲ ਚਲਣਗੇ।
ਕਰਕ : ਸ਼ਤਰੂ ਉਭਰ ਕੇ ਆਪ ਲਈ ਪੰਗੇ-ਮੁਸ਼ਕਿਲਾਂ ਪੈਦਾ ਕਰਦੇ ਰਹਿ ਸਕਦੇ ਹਨ, ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ।
ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਪੱਖੋਂ ਐਕਟਿਵ ਅਤੇ ਪ੍ਰਭਾਵੀ ਰੱਖੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ।
ਕੰਨਿਆ : ਯਤਨ ਕਰਨ ’ਤੇ ਜਾਇਦਾਦੀ ਕੰਮ ਲਈ ਆਪ ਦੀ ਕੋਈ ਮੁਸ਼ਕਲ ਹੱਲ ਹੋਣ ਦੇ ਨੇੜੇ ਅੱਗੇ ਵਧ ਸਕਦੀ ਹੈ, ਮਾਣ-ਯਸ਼ ਦੀ ਪ੍ਰਾਪਤੀ।
ਤੁਲਾ : ਜਨਰਲ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ, ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ-ਪ੍ਰੋਗਰਾਮਿੰਗ-ਪਲਾਨਿੰਗ ਵੀ ਫਰੂਟਫੁੱਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਕੰਮਕਾਜੀ ਕੰਮਾਂ ’ਚ ਸਫ਼ਲਤਾ ਮਿਲੇਗੀ ਅਤੇ ਕਦਮ ਬੜ੍ਹਤ ਵੱਲ ਰਹੇਗਾ, ਮੋਰੇਲ ਬੂਸਟਿੰਗ ਵੀ ਬਣੀ ਰਹੇਗੀ।
ਮਕਰ : ਖਰਚਿਆਂ ਦਾ ਜ਼ੋਰ, ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਕਿਉਂਕਿ ਨੁਕਸਾਨ ਦਾ ਵੀ ਡਰ ਹੈ, ਇਸ ਲਈ ਸਫ਼ਰ ’ਚ ਅਹਿਤਿਆਤ ਵਰਤੋ।
ਕੁੰਭ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮੀਨ : ਕਿਸੇ ਅਫ਼ਸਰ ਦੇ ਸਾਫ਼ਟ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
17 ਮਈ 2025, ਸ਼ਨੀਵਾਰ
ਜੇਠ ਵਦੀ ਤਿੱਥੀ ਪੰਚਮੀ (ਪੂਰਾ ਦਿਨ ਰਾਤ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਧਨ ’ਚ
ਮੰਗਲ ਕਰਕ ’ਚ
ਬੁੱਧ ਮੇਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 27 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 18, ਸੂਰਜ ਉਦੇ ਸਵੇਰੇ 5.35 ਵਜੇ, ਸੂਰਜ ਅਸਤ : ਸ਼ਾਮ 7.14 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (ਸ਼ਾਮ 5.44 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਖਾੜਾ, ਯੋਗ : ਸਾਧਿਆ (ਸਵੇਰੇ 7.09 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਧਨ ਰਾਸ਼ੀ ’ਤੇ (17-18 ਮੱਧ ਰਾਤ 12.04 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ,ਦਿਵਸ ਅਤੇ ਤਿਉਹਾਰ : ਵਿਸ਼ਵ ਦੂਰਸੰਚਾਰ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜ ਦੀ ਦਸ਼ਾ ਚੰਗੀ, ਪੜ੍ਹੋ ਅੱਜ ਦਾ ਰਾਸ਼ੀਫਲ
NEXT STORY