ਮੇਖ : ਵਪਾਰਕ ਕੰਮਾਂ ਲਈ ਸਿਤਾਰਾ ਚੰਗਾ ਕੰਮਕਾਜੀ ਮਾਮਲਿਆਂ ’ਚ ਵੀ ਆਪ ਦੀ ਪੈਠ ਵਧੀ ਰਹੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।
ਬ੍ਰਿਖ : ਸ਼ਤਰੂ ਆਪ ’ਤੇ ਹਾਵੀ ਹੋਣ ਅਤੇ ਆਪ ਨੂੰ ਪ੍ਰੇਸ਼ਾਨ ਕਰਨ ਲਈ ਆਪਣੀਆਂ ਕੋਸ਼ਿਸ਼ਾਂ ’ਚ ਲੱਗੇ ਰਹਿਣਗੇ, ਇਸ ਲਈ ਉਨ੍ਹਾਂ ਤੋਂ ਬਚ ਕੇ ਰਹੋ।
ਮਿਥੁਨ : ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਸੰਤਾਨ ਹੈਲਪਫੁਲ ਹੋ ਸਕਦੀ ਹੈ, ਮਨੋਬਲ ਵੀ ਬਣਿਆ ਰਹੇਗਾ, ਪਰ ਘਟੀਆ ਲੋਕਾਂ ਤੋਂ ਸਾਵਧਾਨੀ ਵਰਤੋਂ।
ਕਰਕ : ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਸਿੰਘ : ਮਿੱਤਰ, ਕੰਮਕਾਜੀ ਸਾਥੀ ਸਾਥ ਦੇਣਗੇ, ਸਹਿਯੋਗ ਕਰਨਗੇ ਅਤੇ ਤਾਲਮੇਲ ਕਰਨਗੇ, ਹਰ ਫਰੰਟ ’ਤੇ ਆਪ ਦੀ ਪੈਠ ਬਣੀ ਰਹੇਗੀ ਤੇ ਆਪ ਇਫੈਕਟਿਵ ਬਣੇ ਰਹੋ।
ਕੰਨਿਆ : ਟੀਚਿੰਗ, ਕੋਚਿੰਗ, ਫੋਟੋਗ੍ਰਾਫੀ, ਟੂਰਿਜ਼ਮ, ਕੰਸਲਟੈਂਸੀ, ਹੋਟਲਿੰਗ, ਲਿਕਰ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ।
ਬ੍ਰਿਸ਼ਚਕ : ਕਿਉਂਕਿ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪਣੇ ਆਪ ਨੂੰ ਪੰਗਿਆਂ, ਝਮੇਲਿਆਂ ਤੋਂ ਬਚਾ ਕੇ ਰੱਖੋ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਧਨ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ, ਪਲਾਨਿੰਗ ਵੀ ਫਰੂਟਫੁਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਰਾਜ ਦਰਬਾਰ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕ ਵੀ ਸਾਫਟ ਬਣੇ ਰਹਿਣਗੇ।
ਕੁੰਭ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਆਪ ਨੂੰ ਹਰ ਫਰੰਟ ’ਤੇ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਹੀਂ ਫਸਣਾ ਚਾਹੀਦਾ।
15 ਦਸੰਬਰ 2025, ਸੋਮਵਾਰ
ਪੋਹ ਵਦੀ ਤਿੱਥੀ ਇਕਾਦਸ਼ੀ (ਰਾਤ 9.21 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਤੁਲਾ ’ਚ
ਮੰਗਲ ਧਨ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਪੋਹ ਪ੍ਰਵਿਸ਼ਟੇ1, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 24 (ਮੱਘਰ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲਸਾਨੀ, ਤਰੀਕ : 24, ਸੂਰਜ ਉਦੇ ਸਵੇਰੇ 7.22 ਵਜੇ, ਸੂਰਜ ਅਸਤ : ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਪੁਰਬ ਦੁਪਹਿਰ 11.09 ਤੱਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਸ਼ੋਭਨ (ਦੁਪਹਿਰ 12.30 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ) ,ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਫਲ ਇਕਾਦਸ਼ੀ ਵਰਤ, ਬਿਕ੍ਰਮੀ ਪੋਹ ਸੰਕ੍ਰਾਂਤੀ, ਸੂਰਜ 15-16 ਮੱਧ ਰਾਤ 4.19 (ਜਲੰਧਰ ਟਾਈਮ) ’ਤੇ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
2026 ਸ਼ੁਰੂ ਹੁੰਦੇ ਹੀ ਘਰ 'ਚ ਘਰ ਲਓ ਇਹ ਕੰਮ, ਪੂਰਾ ਸਾਲ ਵਰ੍ਹੇਗਾ ਪੈਸਿਆਂ ਦਾ ਮੀਂਹ!
NEXT STORY