ਮੇਖ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਖੇਗਾ, ਸੰਤਾਨ ਦੇ ਸਹਿਯੋਗ ਰੁਖ ਤੇ ਭਰੋਸਾ ਕੀਤਾ ਜਾ ਸਕਦਾ ਹੈ।
ਬ੍ਰਿਖ : ਅਦਾਲਤ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਪਰ ਜ਼ੋਰ ਲਗਾਉਣਾ ਜ਼ਰੂਰੀ ਹੋਵੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਮਿਥੁਨ : ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰਖੇਗਾ, ਪਰ ਘਟੀਆ ਸਾਥੀ ਪ੍ਰੇਸ਼ਾਨ ਰਖ ਸਕਦੇ ਹਨ।
ਕਰਕ : ਸਿਤਾਰਾ ਆਮਦਨ ਲਈ ਤਾਂ ਚੰਗਾ ਹੈ, ਫਿਰ ਵੀ ਕਾਰੋਬਾਰੀ ਕੰਮਾਂ ਵੱਲ ਜ਼ਿਆਦਾ ਅਟੈਸ਼ਨ ਦੇਣ ਦੀ ਜ਼ਰੂਰਤ ਹੈ, ਪਰ ਸਿਹਤ ਦੀ ਸੰਭਾਲ ਰੱਖੋ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਪਰ ਰੇਸ਼ਾ ਨਜ਼ਲਾ ਜ਼ੁਕਾਮ ਦੀ ਸ਼ਿਕਾਇਤ ਰਹਿ ਸਕਦੀ ਹੈ।
ਕੰਨਿਆ : ਚੂੰਕਿ ਸਿਤਾਰਾ ਉਲਝਣਾਂ ਝਮੇਲਿਆਂ ਵਾਲਾ ਹੈ, ਇਸ ਲਈ ਹਰ ਮੋਰਚੇ ’ਤੇ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ, ਮਨ ਵੀ ਅਸ਼ਾਂਤ ਡਿਸਟਰਬ ਜਿਹਾ ਰਹੇਗਾ।
ਤੁਲਾ : ਸਿਤਾਰਾ ਵਪਾਰ ਕਾਰੋਬਾਰ ’ਚ ਕੰਮਾਂ ’ਚ ਲਾਭ ਦੇਣ ਵਾਲਾ ਕਿਸੇ ਉਲਝੇ ਰੁਕੇ ਕਾਰੋਬਾਰੀ ਕੰਮ ਨੂੰ ਸੰਵਾਰਨ ਵਾਲਾ ਇੱਜ਼ਤ ਮਾਣ ਮਿਲੇਗਾ।
ਬ੍ਰਿਸ਼ਚਕ : ਜ਼ੋਰ ਲਗਾਉਣ ਤੇ ਕਿਸੇ ਸਰਕਾਰੀ ਕੰਮ ਕਦਮ ਬੜਤ ਵੱਲ ਹੋਵੇਗਾ, ਤੇਜ਼ ਪ੍ਰਭਾਵ ਦਬਦਬਾ ਬਣਿਆ ਰਹੇਗਾ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਧਨ : ਸਮਾਂ ਭੱਜ-ਦੌੜ ਵਾਲਾ, ਆਪ ਜਨਰਲ ਤੌਰ ’ਤੇ ਦੂਜਿਆਂ ਤੇ ਹਾਵੀ-ਪ੍ਰਭਾਵੀ ਰਹੋਗੇ, ਪਰ ਗਲਤ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰਖੋ।
ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ, ਸਫਰ ਵੀ ਸਾਵਧਾਨ ਰਹਿ ਕੇ ਕਰਨਾ ਚਾਹੀਦਾ ਹੈ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਉਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ।
ਮੀਨ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਦੀ ਤਾਕ ’ਚ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਤੇ ਅੱਖਾਂ ਬੰਦ ਕਰਕੇ ਭਰੋਸਾ ਕਰਨਾ ਪ੍ਰੇਸ਼ਾਨੀ ਵਾਲਾ ਹੋ ਸਕਦ ਹੈ।
2 ਜੂਨ 2025, ਸੋਮਵਾਰ
ਜੇਠ ਸੁਦੀ ਤਿੱਥੀ ਸਪਤਮੀ (ਰਾਤ 8.36 ਵਜੇ ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਸਿੰਘ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 11(ਜੇਠ), ਹਿਜਰੀ ਸਾਲ 1446, ਮਹੀਨਾ : ਜਿਲਹਿਜ਼, ਤਰੀਕ : 5, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ : ਸ਼ਾਮ 7.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਰਾਤ 9.37 ਤੱਕ) ਅਤੇ ਮਗਰੋਂ ਨਕੱਸ਼ਤਰ ਮਘਾ, ਯੋਗ: ਧਰੁਵ (ਸਵੇਰੇ 9.11 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਕਰਕ ਰਾਸ਼ੀ ’ਤੇ (ਰਾਤ 9.37 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਰਾਤ 9.37 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਅਰਣੇਯ ਛੱਠ, ਵਿੰਧਾਸਿਨੀ ਪੂਜਾ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਕਰ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY