ਮੇਖ : ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ, ਪ੍ਰੋਗਰਾਮਿੰਗ ’ਚ ਕੋਈ ਰੁਕਾਵਟ ਮੁਸ਼ਕਲ ਹਟੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਕਿਸੇ ਸਕੀਮ ਦੇ ਸਿਰ ਚੜ੍ਹਨ ਦੀ ਉਮੀਦ।
ਬ੍ਰਿਖ : ਪ੍ਰਾਪਰਟੀ ਦੇ ਦਿਨ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਦੇ ਸਾਹਮਣੇ ਟਿਕ ਨਾ ਸਕਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ, ਐਕਟਿਵ, ਇਫੈਕਟਿਵ ਰੱਖੇਗਾ, ਮਾਲੀ ਸਿਲਸਿਲਾ ਵੀ ਸੰਤੋਖਜਨਕ।
ਕਰਕ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਯਤਨ ਕਰਨ ’ਤੇ ਆਪ ਆਪਣੀ ਕਿਸੇ ਰੁਕਾਵਟ ਮੁਸ਼ਕਲ ਨੂੰ ਹਟਾਉਣ ’ਚ ਸਫਲ ਹੋ ਸਕਦੇ ਹਨ।
ਸਿੰਘ : ਮਾਲੀ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਕੋਸ਼ਿਸ਼ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰੀ ਹੋਵੇਗੀ, ਸ਼ੁਭ ਕੰਮਾਂ ’ਚ ਧਿਆਨ।
ਕੰਨਿਆ : ਖਰਚਿਆਂ ਦੇ ਕਾਰਨ ਧਨ ਦਾ ਠਹਿਰਾਅ ਥੋੜ੍ਹਾ,ਕਿਸੇ ਸਮੇਂ ਕੁਝ ਆਈ ਤੰਗੀ ਵੀ ਮਹਿਸੂਸ ਹੋਵੇਗੀ, ਆਪਣੀ ਪੇਮੈਂਟ ਵੀ ਕਿਸੇ ਦੇ ਥੱਲੇ ਫਸਣ ਨਾ ਦਿਓ।
ਤੁਲਾ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ ਅਤੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਕਿਸੇ ਅਫਸਰ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੈਟਲ ਕਰਨ ’ਚ ਸਫਲਤਾ ਮਿਲ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਯਤਨ ਕਰਨ ’ਤੇ ਆਪਣੀ ਪਲਾਨਿੰਗ, ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਸਿਤਾਰਾ ਪੇਟ ਲਈ ਢਿੱਲਾ, ਇਸ ਲਈ ਮਰਿਆਦਿਤ ਖਾਣ-ਪਾਣ ਕਰਨਾ ਸਹੀ ਰਹੇਗਾ, ਕਿਸੇ ਦੇ ਝਾਂਸੇ ’ਚ ਵੀ ਨਾ ਫਸੋ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦਾ ਲਿਹਾਜ਼ ਕਰਨਗੇ।
ਮੀਨ : ਮਨੋਬਲ ’ਚ ਟੁੱਟਣ ਅਤੇ ਅਸਥਿਰ ਮਨ ਸਥਿਤੀ ਦੇ ਕਾਰਨ ਤੁਸੀਂ ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਨਾ ਵਧਾ ਸਕੋਗੇ।
7 ਮਈ 2025, ਬੁੱਧਵਾਰ
ਵਿਸਾਖ ਸੁਦੀ ਤਿੱਥੀ ਦਸਮੀ (ਸਵੇਰੇ 10.20 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਸਿੰਘ ’ਚ
ਮੰਗਲ ਕਰਕ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਵਿਸਾਖ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 17 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 8, ਸੂਰਜ ਉਦੇ ਸਵੇਰੇ 5.42 ਵਜੇ, ਸੂਰਜ ਅਸਤ : ਸ਼ਾਮ 7.07 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਸ਼ਾਮ 6.17 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਵਿਆਘਾਤ (7-8 ਮੱਧ ਰਾਤ 1.05 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਸਿੰਘ ਰਾਸ਼ੀ ’ਤੇ (7-8 ਮੱਧ ਰਾਤ 12.58 ਤਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ, (ਰਾਤ 11.25 ’ਤੇ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਟੈਗੋਰ ਜੈਅੰਤੀ, ਸਮਾਗਮ ਮਨੀਕਰਨ ਅਤੇ ਮੇਲਾ ਆਣੀ (ਕੁਲੂ) ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY