ਮੇਖ : ਮਨ ਬੇਕਾਰ ਕੰਮਾਂ ਵੱਲ ਭਟਕਦਾ ਰਹਿ ਸਕਦਾ ਹੈ ਪਰ ਅਰਥ ਦਸ਼ਾ ਠੀਕ-ਠਾਕ ਰਹੇਗੀ, ਜਿਹੜਾ ਵੀ ਯਤਨ ਕਰੋ, ਪੂਰਾ ਜ਼ੋਰ ਲਗਾ ਕੇ ਕਰੋ।
ਬ੍ਰਿਖ : ਅਨਮੰਨੇ ਮਨ ਨਾਲ ਕੀਤਾ ਗਿਆ ਕੋਈ ਵੀ ਜਾਇਦਾਦੀ ਯਤਨ ਸਿਰੇ ਨਾ ਚੜ੍ਹੇਗਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਮਿਥੁਨ : ਜਨਰਲ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ, ਐਕਟਿਵ ਅਤੇ ਇਫੈਕਟਿਵ ਰੱਖਣ ਵਾਲਾ ਹੈ।
ਕਰਕ : ਸਿਤਾਰਾ ਧਨ ਲਾਭ ਵਾਲਾ ਤਾਂ ਹੋਵੇਗਾ ਪਰ ਕੰਮਕਾਜੀ ਕੰਮਾਂ ’ਚ ਬੇ-ਧਿਆਨੀ, ਕੰਮਕਾਜੀ ਕੋਸ਼ਿਸ਼ਾਂ ਨੂੰ ਕਮਜ਼ੋਰ ਕਰ ਸਕਦੀ ਹੈ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਠੀਕ-ਠਾਕ, ਜ਼ੋਰ ਲਗਾਉਣ ’ਤੇ ਸਫ਼ਲਤਾ ਦਾ ਸਕੋਪ ਵਧ ਸਕਦਾ ਹੈ, ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਕੰਨਿਆ : ਖਰਚ ਬੇ ਕੰਟ੍ਰੋਲ ਜਿਹੇ ਰਹਿਣਗੇ, ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦੇਣਾ ਸਹੀ ਰਹੇਗਾ, ਲੈਣ-ਦੇਣ ਦੇ ਕੰਮ ਵੀ ਅਹਿਤਿਆਤ ਨਾਲ ਕਰੋ।
ਤੁਲਾ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਮੋਰਚੇ ’ਤੇ ਸਥਿਤੀ ਨੂੰ ਬਿਹਤਰ ਰੱਖਣ ਵਾਲਾ, ਸਫ਼ਲਤਾ ਸਾਥ ਦੇਵੇਗੀ।
ਬ੍ਰਿਸ਼ਚਕ : ਕੋਸ਼ਿਸ਼ ਸਰਕਾਰੀ ਹੋਵੇ ਜਾਂ ਗੈਰ-ਸਰਕਾਰੀ, ਭਰਪੂਰ ਜ਼ੋਰ ਲਗਾ ਕੇ ਕਰੋ, ਤੇਜ-ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਧਨ : ਸੋਚ ਵਿਚਾਰ ’ਤੇ ਕੁਝ ਨੈਗਟਿਵਿਟੀ ਪ੍ਰਭਾਵੀ ਰਹੇਗੀ, ਸਿਹਤ ਬਾਰੇ ਸੁਚੇਤ ਰਹੋ, ਪੈਰ ਫ਼ਿਸਲਣ ਦਾ ਡਰ ਰਹੇਗਾ।
ਮਕਰ : ਸਿਤਾਰਾ ਪੇਟ ਲਈ ਅਹਿਤਿਆਤ ਵਾਲਾ, ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਸਫ਼ਰ ਵੀ ਸੁਚੇਤ ਰਹਿ ਕੇ ਕਰੋ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਸਫ਼ਲਤਾ ਸਾਥ ਦੇਵੇਗੀ ਪਰ ਤਬੀਅਤ ’ਚ ਤੇਜ਼ੀ ਬਣੀ ਰਹਿਣ ਦਾ ਡਰ।
ਮੀਨ : ਵਿਰੋਧੀਆਂ ਦੀਆਂ ਸ਼ਰਾਰਤਾਂ ,ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਨਾ ਤਾਂ ਕੋਈ ਕੰਮ ਜਲਦਬਾਜ਼ੀ ’ਚ ਨਿਪਟਾਓ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
14 ਅਗਸਤ 2026, ਸ਼ੁੱਕਰਵਾਰ
ਸਾਉਣ ਸੁਦੀ ਤਿੱਥੀ ਦੂਜ (ਸ਼ਾਮ 6.48 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਸਿੰਘ ’ਚ
ਮੰਗਲ ਮਿਥੁਨ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 23 (ਸਾਉਣ), ਹਿਜਰੀ ਸਾਲ 1448, ਮਹੀਨਾ : ਸਫਰ, ਤਰੀਕ : 30, ਸੂਰਜ ਉਦੇ ਸਵੇਰੇ 5.56 ਵਜੇ, ਸੂਰਜ ਅਸਤ : ਸ਼ਾਮ 7.08 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (14-15 ਮੱਧ ਰਾਤ 3.43 ਤਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ, ਯੋਗ : ਪਰਿਧ (ਸਵੇਰੇ 9.29 ਤਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ, ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ ਦਿਵਸ ਅਤੇ ਤਿਓਹਾਰ : ਚੰਦਰ ਦਰਸ਼ਨ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
19 ਅਗਸਤ ਨੂੰ ਹੋਣ ਜਾ ਰਹੀ ਵੱਡੀ ਤਬਦੀਲੀ! ਇਨ੍ਹਾਂ 5 ਰਾਸ਼ੀਆਂ ਵਾਲਿਆਂ ਦੀ ਹੋਵੇਗੀ ਬੱਲੇ-ਬੱਲੇ
NEXT STORY