ਮੇਖ : ਸਿਤਾਰਾ ਧਨ ਲਾਭ ਦੇਣ ਅਤੇ ਕਾਰੋਬਾਰੀ ਪ੍ਰੋਗਰਾਮਾਂ-ਪਲਾਨਿੰਗ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਵੈਸੇ ਵੀ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ ਅਤੇ ਸਫ਼ਲਤਾ ਮਿਲੇਗੀ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫ਼ਲਤਾ ਮਿਲੇਗੀ ,ਕਿਸੇ ਉਲਝੇ ਅਤੇ ਪੇਚੀਦਾ ਬਣੇ ਕੰਮ ਨੂੰ ਵੀ ਹੱਥ ’ਚ ਲੈਣ ਲਈ ਮਨ ਰਾਜ਼ੀ ਰਹੇਗਾ।
ਮਿਥੁਨ : ਸਮਾਂ ਕਿਉਂਕਿ ਉਲਝਣਾਂ-ਪੇਚੀਦਗੀਆਂ ਵਾਲਾ ਹੈ, ਇਸ ਲਈ ਪੂਰਾ ਹੋਮ ਟਾਸਕ ਕੀਤੇ ਬਗੈਰ ਕਿਸੇ ਵੀ ਕੰਮ ਨੂੰ ਹੱਥ ’ਚ ਨਹੀਂ ਲੈਣਾ ਚਾਹੀਦਾ।
ਕਰਕ : ਟੀਚਿੰਗ, ਕੋਚਿੰਗ, ਪਬਲੀਸ਼ਿੰਗ, ਲਿਕਰ, ਹੋਟਲਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਸਿੰਘ : ਕਿਸੇ ਵੱਡੇ ਆਦਮੀ ਦੇ ਸਾਫ਼ਟ ਸੁਪੋਰਟਿਵ ਰੁਖ ਕਰ ਕੇ ਆਪ ਆਪਣੀ ਕਿਸੇ ਸਰਕਾਰੀ ਸਮੱਸਿਆ ਨੂੰ ਸੁਲਝਾਉਣ ’ਚ ਸਫ਼ਲ ਹੋ ਸਕਦੇ ਹਨ।
ਕੰਨਿਆ : ਜਨਰਲ ਸਿਤਾਰਾ ਜ਼ੋਰਦਾਰ, ਇਰਾਦਿਆਂ ’ਚ ਮਜ਼ਬੂਤੀ, ਯਤਨ ਕਰਨ ’ਤੇ ਆਪ ਦੀ ਕੋਈ ਸਕੀਮ ਸਿਰੇ ਚੜ੍ਹੇਗੀ, ਸ਼ੁੱਭ ਕੰਮਾਂ ’ਚ ਧਿਆਨ।
ਤੁਲਾ : ਸਿਤਾਰਾ ਪੇਟ ’ਚ ਗੜਬੜੀ ਵਾਲਾ, ਇਸ ਲਈ ਸੀਮਾ ’ਚ ਖਾਣਾ-ਪੀਣਾ ਕਰੋ, ਪਾਣੀ ਦੀ ਵਰਤੋਂ ਵੀ ਸੋਚ ਸਮਝ ਕੇ ਹੀ ਕਰੋ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਫ਼ੈਮਿਲੀ ਫ੍ਰੰਟ ’ਤੇ ਮਿਠਾਸ, ਤਾਲਮੇਲ ਅਤੇ ਸਦਭਾਅ ਬਣਿਆ ਰਹੇਗਾ।
ਧਨ : ਮਨ ਅਸ਼ਾਂਤ-ਪ੍ਰੇਸ਼ਾਨ ਅਤੇ ਡਿਸਟਰਬ ਜਿਹਾ ਰਹੇਗਾ, ਇਸ ਕਰ ਕੇ ਆਪ ਕੋਈ ਵੀ ਨਵੀਂ ਕੋਸ਼ਿਸ਼ ਕਰਨ ’ਚ ਹਿਚਕਿਚਾਹਟ ਮਹਿਸੂਸ ਕਰੋਗੇ।
ਮਕਰ : ਸਟ੍ਰਾਂਗ ਸਿਤਾਰਾ ਮਨੋਬਲ ਹਾਈ ਰੱਖੇਗਾ, ਭੱਜਦੌੜ ਕਰਨ ’ਤੇ ਪਲਾਨਿੰਗ ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋ ਸਕਦੀ ਹੈ।
ਕੁੰਭ : ਜ਼ਮੀਨੀ ਕੰਮਾਂ ਲਈ ਸਿਤਾਰਾ ਬਿਹਤਰ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧੀਰਜ-ਧਿਆਨ ਨਾਲ ਸੁਣਨਗੇ।
ਮੀਨ : ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
8 ਅਗਸਤ 2026, ਸ਼ਨੀਵਾਰ
ਸਾਉਣ ਵਦੀ ਤਿੱਥੀ ਦਸਮੀ (ਦੁਪਹਿਰ ਦੋ ਵਜੇ ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮਿਥੁਨ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 17 (ਸਾਉਣ), ਹਿਜਰੀ ਸਾਲ 1448, ਮਹੀਨਾ : ਸਫਰ, ਤਰੀਕ : 24, ਸੂਰਜ ਉਦੇ ਸਵੇਰੇ 5.53 ਵਜੇ, ਸੂਰਜ ਅਸਤ : ਸ਼ਾਮ 7.14 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਸ਼ਾਮ 4.52 ਤਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਧਰੁਵ (ਸਵੇਰੇ 9.02 ਤਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਬ੍ਰਿਖ ਰਾਸ਼ੀ ’ਤੇ (8-9 ਮੱਧ ਰਾਤ 3.49 ਤਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਦੁਪਹਿਰ ਦੋ ਵਜੇ ਤਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਭਲਕੇ ਬਣ ਰਿਹਾ ਹੈ ਦੁਰਲੱਭ ਮਹਾਸੰਯੋਗ, ਨੋਟਾਂ ਦੀ ਹੋਵੇਗੀ ਬਰਸਾਤ
NEXT STORY