ਮੇਖ : ਜਨਰਲ ਸਿਤਾਰਾ ਮਜ਼ਬੂਤ ਜਿਹੜਾ ਆਪ ਨੂੰ ਹਰ ਫਰੰਟ ’ਤੇ ਸਫਲ, ਹਾਵੀ, ਪ੍ਰਭਾਵੀ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਬ੍ਰਿਖ : ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਤੇਜ਼ ਪ੍ਰਭਾਵ ਦਬਦਬਾ ਬਣਿਆ ਰਹੇਗਾ, ਦੁਸ਼ਮਣ ਕਮਜ਼ੋਰ ਤੇਜਹੀਣ ਰਹਿਣਗੇ।
ਮਿਥੁਨ : ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਇਫੈਕਟਿਵ ਰੱਖੇਗਾ, ਕੰਮਕਾਜੀ ਵਿਅਸਤਤਾ ਵੀ ਬਣੀ ਰਹੇਗੀ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਰੁਕਾਵਟ ਹਟੇਗੀ, ਕਾਰੋਬਾਰੀ, ਟੂਰਿੰਗ ਵੀ ਲਾਭ ਦੇਵੇਗੀ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ।
ਕੰਨਿਆ : ਸਿਤਾਰਾ ਨੁਕਸਾਨ ਦੇਣ ਵਾਲਾ ਇਸ ਲਈ ਨਾ ਤਾਂ ਲੈਣ-ਦੇਣ ਦੇ ਕੰਮ ਲਾਪਰਵਾਹੀ ਨਾਲ ਕਰੋ ਅਤੇ ਨਾ ਹੀ ਕਿਸੇ ਦੇ ਝਾਂਸੇ ’ਚ ਫਸੋ।
ਤੁਲਾ : ਠੇਕੇਦਾਰੀ ਅਤੇ ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲ ਸਕਦੀ ਹੈ।
ਬ੍ਰਿਸ਼ਚਕ : ਸਰਕਾਰੀ ਦਰਬਾਰ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੈਸੇ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਧਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ, ਪਰ ਡਿੱਗਣ ਫਿਸਲਣ ਦਾ ਡਰ ਰਹੇਗਾ।
ਮਕਰ : ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ, ਕਿਉਂਕਿ ਪੇਟ ਦੇ ਵਿਗੜਨ ਦਾ ਡਰ ਬਣਿਆ ਰਹੇਗਾ।
ਕੁੰਭ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ-ਮਨੋਰਥਾਂ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ।
ਮੀਨ : ਮਨ ਅਸ਼ਾਂਤ ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ, ਸਫਰ ਵੀ ਨਾ ਕਰੋ।
28 ਜੁਲਾਈ 2025, ਸੋਮਵਾਰ
ਸਾਉਣ ਸੁਦੀ ਤਿੱਥੀ ਚੌਥ (ਰਾਤ 11.25 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕਰਕ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਸਾਉਣ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 4 (ਸਾਉਣ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 30, ਸੂਰਜ ਉਦੇ ਸਵੇਰੇ 5.44 ਵਜੇ, ਸੂਰਜ ਅਸਤ : ਸ਼ਾਮ 7.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਬਾ ਫਾਲਗੁਣੀ (ਸ਼ਾਮ 5.36 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ, ਯੋਗ : ਵਿਅਤੀਪਾਤ (26-27 ਮੱਧ ਰਾਤ 4.06 ਤਕ) ਅਤੇ ਮਗਰੋਂ ਯੋਗ ਵਰਿਆਣ, ਚੰਦਰਮਾ : ਕਰਕ ਰਾਸ਼ੀ ’ਤੇ (ਬਾਅਦ ਦੁਪਹਿਰ 3.52 ਤਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਬਾਅਦ ਦੁਪਹਿਰ 3.520 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ਤਰਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਦਰੁਵਾ ਗਣਪਤੀ ਵਰਤ, ਵਰਦ ਚੌਥ, ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਾਵਣ ਦੇ ਤੀਜੇ ਸੋਮਵਾਰ ਇਸ ਸਮੇਂ ਕਰੋ ਸ਼ਿਵ ਦੀ ਪੂਜਾ, ਸਾਰੇ ਕੰਮ ਆਉਣਗੇ ਰਾਸ
NEXT STORY