ਮੇਖ : ਸਿਤਾਰਾ ਦੁਪਹਿਰ ਤੱਕ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਵਾਲਾ ਬਣੇਗਾ।
ਬ੍ਰਿਖ : ਸਿਤਾਰਾ ਦੁਪਹਿਰ ਤੱਕ ਸਫਲਤਾ ਦੇਣ, ਤੇਜ ਪ੍ਰਭਾਵ ਵਧਾਉਣ ਅਤੇ ਦੁਸ਼ਮਣਾਂ ਨੂੰ ਕਮਜ਼ੋਰ ਕਰਨ ਵਾਲਾ ਪਰ ਬਾਅਦ ’ਚ ਸਮਾਂ ਅਰਥ ਦਸ਼ਾ ਸੰਵਾਰਨ ਵਾਲਾ ਬਣੇਗਾ।
ਮਿਥੁਨ : ਸਿਤਾਰਾ ਦੁਪਹਿਰ ਤੱਕ ਜਨਰਲ ਕੰਮਾਂ ’ਚ ਵਿਅਸਤ ਰੱਖਣ ਵਾਲਾ ਪਰ ਬਾਅਦ ’ਚ ਆਪ ਦੇ ਯਤਨ ਸਿਰੇ ਚੜ੍ਹਨਗੇ, ਸ਼ਤਰੂ ਕਮਜ਼ੋਰ।
ਕਰਕ : ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਖਾਣ-ਪੀਣ ’ਚ ਬਦਪ੍ਰਹੇਜ਼ੀ ਤੋਂ ਬਚੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਸਿੰਘ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਸਮਾਂ ਸਫਲਤਾ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਪ੍ਰੇਸ਼ਾਨੀਆਂ ਪੈਦਾ ਹੋਣਗੀਆਂ।
ਕੰਨਿਆ : ਸਮਾਂ ਦੁਪਹਿਰ ਤੱਕ ਕਮਜ਼ੋਰ ਹਾਲਾਤ ਰੱਖਣ ਵਾਲਾ, ਮਨ ਟੈਂਸ, ਅਸ਼ਾਂਤ-ਪ੍ਰੇਸ਼ਾਨ ਰਹੇਗਾ ਪਰ ਬਾਅਦ ’ਚ ਕੰਮਕਾਜੀ ਕੰਮਾਂ ਦੀ ਦਸ਼ਾ ਸੁਧਰੇਗੀ।
ਤੁਲਾ : ਸਿਤਾਰਾ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਮੁਸ਼ਕਿਲਾਂ ਵਾਲਾ ਬਣੇਗਾ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਦੁਪਹਿਰ ਤੱਕ ਕੰਮਕਾਜੀ ਵਿਅਸਤਤਾ ਅਤੇ ਭੱਜਦੌੜ ਬਣੀ ਰਹੇਗੀ, ਫਿਰ ਬਾਅਦ ’ਚ ਆਪ ਦਾ ਦਬਾਅ ਅਤੇ ਪ੍ਰੈਸ਼ਰ, ਮੁਸ਼ਕਿਲਾਂ ਵਧਣਗੀਆਂ।
ਮਕਰ : ਸਿਤਾਰਾ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਫਿਰ ਬਾਅਦ ’ਚ ਬਿਹਤਰ ਹਾਲਾਤ ਬਣਨਗੇ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮਨ ਪ੍ਰੇਸ਼ਾਨ ਰਹੇਗਾ।
ਮੀਨ : ਸਿਤਾਰਾ ਦੁਪਹਿਰ ਤੱਕ ਨੁਕਸਾਨ ਵਾਲਾ, ਕਿਸੇ ਹੇਠ ਆਪਣੀ ਪੇਮੈਂਟ ਵੀ ਨਾ ਫਸਾਓ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
8 ਸਤੰਬਰ 2025, ਸੋਮਵਾਰ
ਅੱਸੂ ਵਦੀ ਤਿੱਥੀ ਏਕਮ ( ਰਾਤ 9.12 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕੁੰਭ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਭਾਦੋਂ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 17 (ਭਾਦੋਂ), ਹਿਜਰੀ ਸਾਲ 1447, ਮਹੀਨਾ : ਰਬਿ-ਉਲ-ਅੱਵਲ, ਤਰੀਕ : 15, ਸੂਰਜ ਉਦੇ ਸਵੇਰੇ 6.12 ਵਜੇ, ਸੂਰਜ ਅਸਤ : ਸ਼ਾਮ 6.39 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਰਾਤ 8.03 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਧ੍ਰਿਤੀ (ਸਵੇਰੇ 6.30 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਕੁੰਭ ਰਾਸ਼ੀ ’ਤੇ (ਬਾਅਦ ਦੁਪਹਿਰ 2.29 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਵ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਤਿੱਥੀ ਏਕਮ ਦਾ ਸਰਾਧ, ਸੁਆਮੀ ਸ਼ਿਵਾਨੰਦ ਜਯੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
Chandra Grahan 2025: ਸਾਲ ਦਾ ਆਖ਼ਰੀ ਚੰਦਰ ਗ੍ਰਹਿਣ ਖ਼ਤਮ, ਦੇਸ਼ ਭਰ 'ਚ ਦਿਸਿਆ 'ਬਲੱਡ ਮੂਨ' ਦਾ ਨਜ਼ਾਰਾ
NEXT STORY