ਮੇਖ : ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਉਸ ਦੇ ਟਾਰਗੈੱਟ ਵੱਲ ਲੈ ਜਾਣ ਲਈ ਸਮਾਂ ਚੰਗਾ, ਧਾਰਮਿਕ-ਸਮਾਜਿਕ ਕੰਮਾਂ ਵੱਲ ਰੁਚੀ।
ਬ੍ਰਿਖ : ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਵੀ ਕਮਜ਼ਰੋ-ਤੇਜਹੀਣ ਰਹਿਣਗੇ।
ਮਿਥੁਨ :ਕਿਸੇ ਵੱਡੇ ਆਦਮੀ ਦਾ ਸਹਿਯੋਗ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਕਰਕ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਹਰ ਮੋਰਚੇ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ।
ਸਿੰਘ :ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਠੰਡੀਆਂ ਵਸਤਾਂ ਦੀ ਅਹਿਤਿਆਤ ਨਾਲ ਵਰਤੋਂ ਕਰਨੀ ਚਾਹੀਦੀ ਹੈ, ਕਿਉਂਕਿ ਗਲੇ ’ਚ ਖਰਾਬੀ ਦਾ ਡਰ।
ਕੰਨਿਆ : ਸਿਤਾਰਾ ਕਿਉਂਕਿ ਨੁਕਸਾਨ ਵਾਲਾ ਹੈ, ਇਸ ਲਈ ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਸੁਚੇਤ ਰਹਿ ਕੇ ਕਰਨੇ ਸਹੀ ਰਹਿਣਗੇ।
ਤੁਲਾ : ਠੇਕੇਦਾਰੀ ਅਤੇ ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇਰਾਦਿਆਂ ’ਚ ਵੀ ਮਜ਼ਬੂਤੀ ਰਹੇਗੀ।
ਬ੍ਰਿਸ਼ਚਕ : ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ।
ਧਨ : ਯਤਨ ਕਰਨ ’ਤੇ ਕਿਸੇ ਸਕੀਮ ਪ੍ਰੋਗਰਾਮ ’ਚ ਕੁਝ ਨਾ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਮਕਰ : ਸਿਤਾਰਾ ਪੇਟ ਲਈ ਕਮਜ਼ੋਰ ਹੈ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਹੀ ਕਰੋ ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਨੇਕ ਕੰਮਾਂ ’ਚ ਧਿਆਨ।
ਮੀਨ : ਮਨ-ਪ੍ਰੇਸ਼ਾਨ-ਅਸ਼ਾਂਤ ਡਿਸਟਰਬ ਜਿਹਾ ਰਹੇਗਾ, ਇਸ ਲਈ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ।
31 ਮਾਰਚ 2026, ਮੰਗਲਵਾਰ
ਚੇਤ ਸੁਦੀ ਤਿੱਥੀ ਤਰੋਦਸ਼ੀ (ਸਵੇਰੇ 6.57 ਤੱਕ) ਅਤੇ ਮਗਰੋਂ ਤਿੱਥੀ ਚੌਦਸ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਸਿੰਘ ’ਚ
ਮੰਗਲ ਕੁੰਭ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 10 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 11, ਸੂਰਜ ਉਦੇ ਸਵੇਰੇ 6.22 ਵਜੇ, ਸੂਰਜ ਅਸਤ : ਸ਼ਾਮ 6.42 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ (ਬਾਅਦ ਦੁਪਹਿਰ 2.48 ਤੱਕ) ਅਤੇ ਮਗਰੋਂ ਨਕਸ਼ੱਤਰ ਫਾਲਗੁਣੀ, ਯੋਗ : ਸ਼ੂਲ (ਸ਼ਾਮ 4.53 ਤੱਕ) ਅਤੇ ਮਗਰੋਂ ਯੋਗ ਉਤਰਾ ਫਾਲਗੁਨੀ, ਯੋਗ ਵ੍ਰਿਧੀ, ਚੰਦਰਮਾ ਸਿੰਘ ਰਾਸ਼ੀ ’ਤੇ (ਪੂਰਾ ਦਿਨ-ਰਾਤ) ਬਾਅਦ ਦੁਪਹਿਰ 2.43 ਤੱਕ ਜੰਮੇ ਬੱਚੇ ਨੂੰ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ 6 ਤੋਂ 8 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ੍ਰੀ ਮਹਾਵੀਰ ਜਯੰਤੀ (ਜੈਨ), ਦਮਨਕ ਚੌਦਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ 'ਚ ਬਣੇਗਾ ਸੂਰਜ, ਮੰਗਲ ਤੇ ਸ਼ਨੀ ਦਾ ਤ੍ਰਿਗ੍ਰਹੀ ਯੋਗ, ਸਾਰੇ ਲਗਨਾਂ ਦੇ ਜਾਤਕਾਂ 'ਤੇ ਪਵੇਗਾ ਪ੍ਰਭਾਵ
NEXT STORY