ਮੇਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਮਨੋਬਲ ਦਬਦਬਾ ਬਣਿਆ ਰਹੇਗਾ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਗੇ।
ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਪੂਰੀ ਅਹਿਤਿਆਤ ਰੱਖਣੀ ਚਾਹੀਦੀ, ਮਨ ਵੀ ਪ੍ਰੇਸ਼ਾਨ ਅਪਸੈੱਟ ਜਿਹਾ ਰਹੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇ-ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਬਣਿਆ ਰਹੇਗਾ।
ਕਰਕ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹੱਥੋਂ ਕੋਈ ਮੌਕਾ ਜਾਣ ਨਾ ਦੇਣਗੇ, ਨਾ ਤਾਂ ਸਫਰ ਕਰੋ ਅਤੇ ਨਾ ਹੀ ਕਿਸੇ ਦੇ ਝਾਂਸੇ ’ਚ ਫਸੋ।
ਸਿੰਘ : ਸੰਤਾਨ ਦੇ ਸਹਿਯੋਗੀ ਰੁਖ ’ਤੇ ਭਰੋਸਾ ਕਰਨਾ ਸਹੀ ਰਹੇਗਾ, ਜਿਹੜਾ ਆਪ ਦੀ ਕਿਸੇ ਉਲਝੀ ਰੁਕੀ ਸਮੱਸਿਆ ਨੂੰ ਸੰਵਾਰਨ ’ਚ ਇਸਟੂਮੈਂਟਲ ਹੋ ਸਕਦਾ ਹੈ।
ਕੰਨਿਆ : ਪ੍ਰਾਪਰਟੀ ਦੇ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਸੁਭਾਅ ’ਚ ਗੁੱਸਾ।
ਤੁਲਾ : ਵੱਡੇ ਲੋਕ ਆਪ ਦੇ ਪ੍ਰਤੀ ਸਾਫਟ ਅਤੇ ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ, ਡਿਜ਼ਾਈਨਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਮਕਰ : ਧਿਆਨ ਰੱਖੋ ਕਿ ਅਚਾਨਕ ਕੋਈ ਝਮੇਲਾ ਉਭਰ ਕੇ ਆਪ ਦੀ ਸਾਰੀ ਪਲਾਨਿੰਗ ਨੂੰ ਅਸਤ-ਵਿਅਸਤ ਨਾ ਕਰ ਦੇਵੇ।
ਕੁੰਭ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਵੀ ਚੰਗਾ ਨਤੀਜਾ ਦੇਵੇਗੀ ਪਰ ਤਬੀਅਤ ’ਚ ਤੇਜ਼ੀ ਬਣੀ ਰਹੇਗੀ।
ਮੀਨ : ਰਾਜਕੀ ਕੰਮ ਸੰਵਾਰਨ,ਵੱਡੇ ਲੋਕਾਂ ’ਚ ਆਪ ਦੀ ਪੈਠ ਧਾਕ ਵਧਾਉਣ ਵਾਲਾ, ਸ਼ਤਰੂ ਵੀ ਆਪ ਅੱਗੇ ਆਪਣੇ-ਆਪ ਨੂੰ ਕਮਜ਼ੋਰ ਮਹਿਸੂਸ ਕਰਨਗੇ।
23 ਨਵੰਬਰ 2025, ਐਤਵਾਰ
ਮੱਘਰ ਸੁਦੀ ਤਿੱਥੀ ਤੀਜ (ਸ਼ਾਮ 7.25 ਤਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਧਨ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮੱਘਰ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ : 1947, ਮਿਤੀ :2 (ਮੱਘਰ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲ ਅੱਵਲ, ਤਰੀਕ : 2, ਸੂਰਜ ਉਦੇ ਸਵੇਰੇ 7.06 ਵਜੇ, ਸੂਰਜ ਅਸਤ : ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਸ਼ਾਮ 7.28 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਵੈਧ੍ਰਿਤੀ (ਦੁਪਹਿਰ 12.09 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 7.28 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ 4 ਤੋਂ 6 ਵਜੇ ਤੱਕ ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਸਤਿ ਸਾਈਂ ਬਾਬਾ ਜਯੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬਾਬਾ ਵੇਂਗਾ ਨੇ ਕਰ'ਤੀ ਭਵਿੱਖਬਾਣੀ; ਸਾਲ 2026 'ਚ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ, ਮਸ਼ੀਨ ਨਾਲ ਗਿਣਨੇ...
NEXT STORY