ਮੇਖ : ਸਿਤਾਰਾ ਦੁਪਹਿਰ ਤੱਕ ਬਿਹਤਰ, ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਪਰ ਮਗਰੋਂ ਸਮਾਂ ਸਿਹਤ ਲਈ ਕਮਜ਼ੋਰ ਸਮਝੋ।
ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਠੀਕ ਨਹੀਂ ਮਨ ਨੂੰ ਅਸ਼ਾਂਤ, ਟੈਂਸ, ਪ੍ਰੇਸ਼ਾਨ ਅਤੇ ਅਪਸੈੱਟ ਰੱਖੇਗਾ ਪਰ ਮਗਰੋਂ ਵਿਪਰੀਤ ਹਾਲਾਤ ਬਣਨਗੇ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਕਾਮਯਾਬੀ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ ਪਰ ਮਗਰੋਂ ਸਮਾਂ ਮੁਸ਼ਕਲਾਂ ਵਾਲਾ ਬਣੇਗਾ।
ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਸਫਲਤਾ ਦੇਣ ਅਤੇ ਇੱਜ਼ਤ ਮਾਣ ਵਧਾਉਣ ਵਾਲਾ ਪਰ ਮਗਰੋਂ ਮਨ ਬੇਕਾਰ ਕੰਮਾਂ ਵੱਲ ਭਟਕਦਾ ਰਹਿ ਸਕਦਾ ਹੈ।
ਸਿੰਘ : ਬਾਅਦ ਦੁਪਹਿਰ ਤੱਕ ਸਮਾਂ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਰੱਖੇਗਾ, ਫਿਰ ਬਾਅਦ ’ਚ ਸਮਾਂ ਉਲਝਾਹਟਾਂ ਅਤੇ ਪ੍ਰੇਸ਼ਾਨੀਆਂ ਵਾਲਾ ਬਣ ਸਕਦਾ ਹੈ।
ਕੰਨਿਆ :ਸਿਤਾਰਾ ਬਾਅਦ ਦੁਪਹਿਰ ਤੱਕ ਆਮਦਨ ਵਾਲਾ ,ਕਾਰੋਬਾਰੀ ਪਲਾਨਿੰਗ ਵੀ ਬਿਹਤਰ ਨਤੀਜੇ ਦੇਵੇਗੀ ਪਰ ਮਗਰੋਂ ਸਾਥੀ ਟੰਗ ਖਿੱਚਦੇ ਨਜ਼ਰ ਆਉਣਗੇ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਹਾਲਾਤ ਬਿਹਤਰ ਰੱਖੇਗਾ, ਸਫਲਤਾ ਸਾਥ ਦੇਵੇਗੀ ਪਰ ਮਗਰੋਂ ਉਧਾਰੀ ਦੇ ਚੱਕਰ ’ਚ ਬਚਣ ਤੋਂ ਬਚੋ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਵਾਲਾ, ਲੈਣ-ਦੇਣ ਦੇ ਕੰਮਾਂ ’ਚ ਆਪ ਦੀ ਕਿਸੀ ਪੈਮੇਂਟ ਦੇ ਫਸਣ ਦਾ ਡਰ, ਪਰ ਮਗਰੋਂ ਜਨਰਲ ਹਾਲਾਤ ਸੁਧਰਨਗੇ।
ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਧਨ ਲਾਭ ਵਾਲਾ, ਹਰ ਮੋਰਚੇ ’ਤੇ ਬਿਹਤਰੀ ਹੋਵੇਗੀ ਪਰ ਮਗਰੋਂ ਸਮਾਂ ਉਲਝਣਾਂ ਵਾਲਾ ਬਣੇਗਾ।
ਮਕਰ :ਸਿਤਾਰਾ ਬਾਅਦ ਦੁਪਹਿਰ ਤੱਕ ਸਰਕਾਰੀ ਕੰਮਾਂ ਨੂੰ ਸੰਵਾਰਨ ਵਾਲਾ ਅਤੇ ਬਿਹਤਰ ਹਾਲਾਤ ਬਣਾਉਣ ਵਾਲਾ, ਫਿਰ ਬਾਅਦ ’ਚ ਸਮਾਂ ਆਮਦਨ ਵਾਲਾ ਬਣੇਗਾ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਪਲਾਨਿੰਗ ਪ੍ਰਗਰਾਮਿੰਗ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਮਗਰੋਂ ਸਮਾਂ ਉਲਝਣਾਂ ਵਾਲਾ ਬਣੇਗਾ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਮਨ ਵੀ ਉਦਾਸ, ਪ੍ਰੇਸ਼ਾਨ ਰਹੇਗਾ ਪਰ ਮਗਰੋਂ ਸਮਾਂ ਪ੍ਰੇਸ਼ਾਨੀ ਵਾਲਾ ਬਣੇਗਾ।
6 ਜੁਲਾਈ 2025, ਐਤਵਾਰ
ਹਾੜ੍ਹ ਸੁਦੀ ਤਿੱਥੀ ਇਕਾਦਸ਼ੀ (ਰਾਤ 9.16 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਤੁਲਾ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਹਾੜ੍ਹ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 15 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 10, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਸ਼ਾਮ 7.52 ਤਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਸਿੱਧ (ਰਾਤ 8.36 ਤਕ) ਅਤੇ ਮਗਰੋਂ ਯੋਗ ਸਾਧਿਆ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ :ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਹਰੀ ਸ਼ਯਨੀ ਇਕਾਦਸ਼ੀ ਵਰਤ, ਸ਼੍ਰੀ ਵਿਸ਼ਣੂ ਸ਼ਯਨ ਉਤਸਵ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)।
ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY