ਮੇਖ : ਗੱਡੀਆਂ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਅਤੇ ਵੱਡੇ ਲੋਕ ਮਿਹਰਬਾਨ ਕੰਸੀਡ੍ਰੇਟ ਰਹਿਣਗੇ, ਆਪ ਦੀ ਪੈਠ-ਧਾਕ ਛਾਪ ਬਣੀ ਰਹੇਗੀ।
ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਚੱਲ ਰਹੇ ਢਈਏ ਕਰ ਕੇ ਝਮੇਲੇ ਪੇਚੀਦਗੀਆਂ ਬਣੀ ਰਹਿਣਗੀਆਂ।
ਕਰਕ : ਸਿਤਾਰਾ ਸਿਹਤ ਨੂੰ ਡਿਸਟਰਬ ਅਤੇ ਅਪਸੈੱਟ ਰੱਖਣ ਵਾਲਾ, ਇਸ ਲਈ ਖਾਣ–ਪੀਣ ’ਚ ਸੰਜਮ ਵਰਤਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਸਿੰਘ : ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਸਮਾਂ ਚੰਗਾ, ਸਫਲਤਾ ਅਤੇ ਇੱਜ਼ਤਮਾਣ ਲਈ ਸਮਾਂ ਚੰਗਾ, ਫੈਮਿਲੀ ਫ੍ਰੰਟ ’ਤੇ ਮਿਠਾਸ, ਤਾਲਮੇਲ, ਸਦਭਾਅ ਬਣਿਆ ਰਹੇਗਾ।
ਕੰਨਿਆ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਆਪਣੇ ਵੱਲੋਂ ਕੋਈ ਕਸਰ ਨਾ ਛੱਡਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਰੱਖਣਾ ਸਹੀ ਨਹੀਂ ਹੋਵੇਗਾ, ਮਨ ਟੈਂਸ ਜਿਹਾ ਰਹਿ ਸਕਦਾ ਹੈ।
ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਤਬੀਅਤ ’ਚ ਰੰਗੀਨੀ, ਮਨ ’ਤੇ ਸਵਛੰਦਤਾ ਹਾਵੀ-ਪ੍ਰਭਾਵੀ ਰਹੇਗੀ।
ਬ੍ਰਿਸ਼ਚਕ : ਕੋਰਟ ਕਚਹਿਰੀ ਨਾਲ ਜੁੜਿਆ ਕੋਈ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸੇ ਦਾ ਅਸਰ।
ਧਨ : ਮਿੱਤਰ ਸੱਜਣ ਸਾਥੀ ਅਤੇ ਵੱਡੇ ਲੋਕ ਮਿਹਰਬਾਨ-ਕੰਸੀਡ੍ਰੇਟ ਰਹਿਣਗੇ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ, ਵੈਸੇ ਨੁਕਸਾਨ ਦਾ ਡਰ।
ਮਕਰ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ ਸਮੱਸਿਆ ਹੱਲ ਹੋ ਸਕਦੀ ਹੈ ਪਰ ਤਬੀਅਤ ’ਚ ਤੇਜ਼ੀ ਦਾ ਅਸਰ ਬਣਿਆ ਰਹੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਕਿਉਂਕਿ ਸਿਤਾਰਾ ਉਲਝਣਾਂ ਝਮੇਲਿਆਂ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਯਤਨ ਸ਼ੁਰੂ ਨਹੀਂ ਕਰਨਾ ਸਹੀ ਰਹੇਗਾ, ਸਫਰ ਵੀ ਹਾਨੀਕਾਰਕ ਰਹੇਗਾ।
12 ਨਵੰਬਰ 2021, ਸ਼ੁੱਕਰਵਾਰ ਕੱਤਕ ਸੁਦੀ ਤਿਥੀ ਨੌਮੀ (12 ਨਵੰਬਰ ਦਿਨ ਰਾਤ ਅਤੇ ਅਗਲੇ ਿਦਨ 13 ਨਵੰਬਰ ਸਵੇਰੇ 5.32 ਤਕ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕੁੰਭ ’ਚ
ਮੰਗਲ ਤੁਲਾ ’ਚ
ਬੁੱੱਧ ਤੁਲਾ ’ਚ
ਗੁਰੂ ਮਕਰ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਕੱਤਕ ਪ੍ਰਵਿਸ਼ਟੇ 27 , ਰਾਸ਼ਟਰੀ ਸ਼ਕ ਸੰਮਤ :1943, ਮਿਤੀ : 21 (ਕੱਤਕ), ਹਿਜਰੀ ਸਾਲ 1443, ਮਹੀਨਾ : ਰਬਿ-ਉਲ ਸਾਨੀ, ਤਰੀਕ : 6, ਸੂਰਜ ਉਦੇ ਸਵੇਰੇ 6.56 ਵਜੇ, ਸੂਰਜ ਅਸਤ ਸ਼ਾਮ 5.27 ਵਜੇ (ਜਲੰਧਰ ਟਾਈਮ) ਨਕਸ਼ੱਤਰ : ਧਨਿਸ਼ਠਾ (ਬਾਅਦ ਦੁਪਹਿਰ 2.53 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਧਰੁਵ (12-13 ਮੱਧ ਰਾਤ 3.15 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ, (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਅਕਸ਼ੈ ਨੌਮੀ, ਕੁੰਸਮਾਂਡ ਨੌਮੀ, ਆਂਵਲਾ ਨੌਮੀ, ਆਰੋਗਿਯ ਵਰਤ, ਸ਼੍ਰੀ ਮਦਨ ਮੋਹਨ ਮਾਲਵੀਯ ਪੁੰਨਿਆ ਤਿਥੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਲਈ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਬਣਾਓਗੇ ਮਨ ਮਿਲੇਗੀ ਸਫਲਤਾ
NEXT STORY