ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਲਾਪਰਵਾਹੀ ਨਾ ਵਰਤੋਂ, ਕਿਸੇ ’ਤੇ ਜ਼ਰੂਰਤ ਤੋਂ ਵੱਧ ਭਰੋਸਾ ਵੀ ਨਾ ਕਰੋ।
ਬ੍ਰਿਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ ਪਰ ਫ਼ੈਮਿਲੀ ਫ੍ਰੰਟ ’ਤੇ ਕਿਸੇ ਨਾ ਕਿਸੇ ਕਾਰਨ ਕੁਝ ਟੈਨਸ਼ਨ ਪ੍ਰੇਸ਼ਾਨੀ ਰਹੇਗੀ।
ਮਿਥੁਨ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਸਫ਼ਰ ਵੀ ਪ੍ਰੇਸ਼ਾਨੀ ਵਾਲਾ, ਨੁਕਸਾਨ ਦਾ ਵੀ ਡਰ।
ਕਰਕ : ਮਨ ’ਤੇ ਨੈਗੇਟਿਵਿਟ ਸੋਚ ਕਿਉਂਕਿ ਪ੍ਰਭਾਵੀ ਰਹੇਗੀ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੁਝ ਗਲਤ ਗੱਲ ਨਾ ਹੋ ਜਾਵੇ, ਟੈਨਸ਼ਨ ਪ੍ਰੇਸ਼ਾਨੀ ਵੀ ਰਹੇਗੀ।
ਸਿੰਘ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ’ਚ ਕਿਸੇ ਨਾ ਕਿਸੇ ਰੁਕਾਵਟ ਮੁਸ਼ਕਿਲ ਦੇ ਪੈਦਾ ਹੋਣ ਦਾ ਡਰ ਰਹੇਗਾ, ਇਸ ਲਈ ਅਹਿਤਿਆਤ ਰੱਖੋ।
ਕੰਨਿਆ : ਹਲਕੀ ਸੋਚ ਨੇਚਰ ਵਾਲੇ ਲੋਕਾਂ ਤੋਂ ਫ਼ਾਸਲਾ ਰੱਖੋ, ਕਿਉਂਕਿ ਉਨ੍ਹਾਂ ਦਾ ਟਾਰਗੈੱਟ ਹਮੇਸ਼ਾ ਆਪ ਨੂੰ ਨੁਕਸਾਨ ਪਹੁੰਚਾਉਣਾ ਹੋਵੇਗਾ।
ਤੁਲਾ : ਨਾ ਤਾਂ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਾਰੋਬਾਰੀ ਕੰਮ ਬੇ-ਧਿਆਨੀ ਨਾਲ ਕਰੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਪਰ ਆਪ ਕੋਈ ਵੀ ਯਤਨ ਪੂਰੇ ਜ਼ੋਰ ਨਾਲ ਨਾ ਕਰ ਸਕੋਗੇ, ਮਨ ਵੀ ਟੈਂਸ ਜਿਹਾ ਰਹੇਗਾ।
ਧਨ : ਕਿਉਂਕਿ ਸਿਤਾਰਾ ਉਲਝਣਾਂ-ਪੇਚੀਦਗੀਆਂ ਵਾਲਾ ਹੈ, ਇਸ ਲਈ ਧਿਆਨ ਰੱਖੋ ਕਿ ਆਪ ਦਾ ਕੋਈ ਬਣਿਆ ਬਣਾਇਆ ਪ੍ਰੋਗਰਾਮ ਉਖੜ-ਵਿਗੜ ਨਾ ਜਾਵੇ।
ਮਕਰ : ਮਿੱਟੀ, ਰੇਤਾ, ਬਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ ਇਸ ਲਈ ਕੋਈ ਵੀ ਕੰਮ ਅਨਮੰਨੇ ਮਨ ਨਾਲ ਨਾ ਕਰੋ, ਮਨ ਵੀ ਪ੍ਰੇਸ਼ਾਨ ਜਿਹਾ ਰਹੇਗਾ।
ਮੀਨ : ਸੋਚ ਵਿਚਾਰ ’ਚ ਨੈਗੇਟਿਵਿਟੀ ਪ੍ਰਭਾਵੀ ਰਹੇਗੀ, ਇਸ ਲਈ ਜਿਹੜਾ ਵੀ ਯਤਨ ਕਰੋ, ਪੂਰੀ ਹਿੰਮਤ ਨਾਲ ਕਰੋ।
27 ਜੂਨ 2026, ਸ਼ਨੀਵਾਰ
ਦਵੀਤੀਯ (ਸ਼ੁੱਧ) ਜੇਠ ਸੁਦੀ ਤਿੱਥੀ ਤਰੋਦਸ਼ੀ (27-28 ਮੱਧ ਰਾਤ 12.44 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਬ੍ਰਿਖ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 6 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 11, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਰਾਤ 10.11 ਤਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਸਾਧਿਆ (ਦੁਪਹਿਰ 12.33 ਤਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 10.11 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਸ਼ਨੀ ਪ੍ਰਦੋਸ਼ ਵਰਤ, ਵਟ ਸਾਵਿਤਰੀ ਵਰਤ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ ! ਸਮਸਪਤਕ ਯੋਗ ਨਾਲ ਇਨ੍ਹਾਂ ਘਰ ਹੋਵੇਗੀ ਨੋਟਾਂ ਦੀ ਬਾਰਿਸ਼
NEXT STORY