ਮੇਖ : ਵ੍ਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨਾ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਬ੍ਰਿਖ : ਸਰਕਾਰੀ ਕੰਮਾਂ ’ਚ ਸਫਲਤਾ ਤਾਂ ਮਿਲੇਗੀ ਪਰ ਜ਼ੋਰ ਜ਼ਿਆਦਾ ਲਗਾਉਣਾ ਪਵੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਿਥੁਨ : ਕੰਮਕਾਜੀ ਭੱਜਦੌੜ ਤਾਂ ਰਹੇਗੀ ਪਰ ਨਤੀਜਾ ਉਮੀਦ ਮੁਤਾਬਕ ਨਾ ਮਿਲੇਗਾ, ਇਰਾਦਿਆਂ ’ਚ ਮਜ਼ਬੂਤੀ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖਣਾ ਜ਼ਰੂਰੀ।
ਕਰਕ : ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਇਸ ਲਈ ਖਾਣ-ਪੀਣ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
ਸਿੰਘ : ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ ’ਚ ਵਿਜੇ ਮਿਲੇਗੀ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਬਣੀ ਰਹੇਗੀ।
ਕੰਨਿਆ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਕਾਫੀ ਸਰਗਰਮ ਰਹਿਣਗੇ, ਇਸ ਲਈ ਆਪ ਨੂੰ ਵੀ ਐਕਟਿਵ ਹੋ ਕੇ ਉਨ੍ਹਾਂ ਨਾਲ ਨਿਪਟਣਾ ਹੋਵੇਗਾ।
ਤੁਲਾ : ਸੰਤਾਨ ਦਾ ਰੁਖ ਡਾਵਾਂਡੋਲ ਜਿਹਾ ਰਹੇਗਾ, ਇਸ ਲਈ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਉਹ ਸ਼ਾਇਦ ਕੋ-ਆਪਰੇਟ ਨਾ ਕਰੇਗੀ।
ਬ੍ਰਿਸ਼ਚਕ : ਨਾ ਤਾਂ ਕੋਈ ਅਦਾਲਤੀ ਕੰਮ ਹੱਥ ’ਚ ਲਓ ਅਤੇ ਨਾ ਹੀ ਅਦਾਲਤ ’ਚ ਜਾਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਧਨ : ਹਲਕੀ ਸੋਚ ਅਤੇ ਨੇਚਰ ਵਾਲੇ ਲੋਕ ਨਾ ਤਾਂ ਆਪ ਦਾ ਸਾਥ ਦੇਣਗੇ ਅਤੇ ਨਾ ਹੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਆਪ ਨਾਲ ਸਹਿਯੋਗ ਕਰਨਗੇ।
ਮਕਰ : ਕਾਰੋਬਾਰੀ ਕੰਮਾਂ ਲਈ ਬੇਸ਼ਕ ਸਿਤਾਰਾ ਚੰਗਾ ਹੈ ਪਰ ਆਪ ਦੀ ਕੰਮਕਾਜੀ ਭੱਜਦੌੜ ਸ਼ਾਇਦ ਉਮੀਦ ਮੁਤਾਬਕ ਨਤੀਜਾ ਨਾ ਦੇਵੇਗੀ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਆਪਣੇ ਗੁੱਸੇ ’ਤੇ ਜ਼ਬਤ ਰੱਖਣਾ ਹੋਵੇਗਾ।
ਮੀਨ : ਸਿਤਾਰਾ ਖਰਚਿਆਂ ਨੂੰ ਵਧਾਉਣ ਵਾਲਾ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਟੂਰਿੰਗ ਕਰੋ।
21 ਜਨਵਰੀ 2026, ਬੁੱਧਵਾਰ
ਮਾਘ ਸੁਦੀ ਤਿੱਥੀ ਤੀਜ (21-22 ਮੱਧ ਰਾਤ 2.45 ਤਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕੁੰਭ ’ਚ
ਮੰਗਲ ਮਕਰ ’ਚ
ਬੁੱਧ ਮਕਰ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 1 (ਮਾਘ) ਹਿਜਰੀ ਸਾਲ 1447, ਮਹੀਨਾ : ਸ਼ਬਾਨ, ਤਰੀਕ : 1, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ : ਸ਼ਾਮ 5.49 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਦੁਪਹਿਰ 1.58 ਤਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਵਿਅਤੀਘਾਤ (ਸ਼ਾਮ 6.59 ਤਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਗੋਰੀ ਤੀਜ ਵਰਤ, ਰਾਸ਼ਟਰੀ ਸ਼ਕ ਮਾਘ ਮਹੀਨਾ ਅਤੇ ਸ਼ਬਾਨ (ਮੁਸਲਿਮ) ਮਹੀਨਾ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
27 ਸਾਲ ਬਾਅਦ ਬਣ ਰਿਹਾ ਦੁਰਲੱਭ ਸੰਯੋਗ ! ਇਨ੍ਹਾਂ 5 ਰਾਸ਼ੀਆਂ ਵਾਲੇ ਲੋਕਾਂ 'ਤੇ ਹੋਵੇਗੀ ਸ਼ਨੀ ਦੇਵ ਦੀ...
NEXT STORY