ਮੇਖ : ਸਿਤਾਰਾ ਦੁਪਹਿਰ ਤਕ ਕੰਮਜ਼ੋਰ, ਸਿਹਤ ਬਾਰੇ ਸੁਚੇਤ ਰਹਿਣ ਦੀ ਜ਼ਰੂਰਤ ਪਰ ਬਾਅਦ ’ਚ ਸਿਹਤ ਸੁਧਰੇਗੀ ਅਤੇ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਬ੍ਰਿਖ : ਜਨਰਲ ਸਿਤਾਰਾ ਕਮਜ਼ੋਰ, ਕਿਸੇ ਨਾ ਕਿਸੇ ਕਾਰਨ ਮਨ ਪ੍ਰੇਸ਼ਾਨ, ਬੇਚੈਨ ਅਤੇ ਡਾਵਾਂਡੋਲ ਜਿਹਾ ਰਹੇਗਾ ਪਰ ਜਨਰਲ ਹਾਲਾਤ ਠੀਕ-ਠਾਕ ਰਹਿਣਗੇ।
ਮਿਥੁਨ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਵੈਰ-ਵਿਰੋਧ ਉਭਰਦਾ ਰਹੇਗਾ, ਸਫਰ ਵੀ ਨਹੀਂ ਕਰਨਾ ਚਾਹੀਦਾ ਪਰ ਬਾਅਦ ’ਚ ਬਿਹਤਰੀ ਹੋਵੇਗੀ, ਅਰਥ ਦਸ਼ਾ ਬਿਹਤਰ ਬਣੇਗੀ।
ਕਰਕ : ਦੁਪਹਿਰ ਤਕ ਮਨ ਡਾਵਾਂਡੋਲ ਜਿਹਾ ਰਹੇਗਾ ਅਤੇ ਬੇਕਾਰ ਕੰਮਾਂ ਵੱਲ ਭਟਕਦਾ ਰਹੇਗਾ ਪਰ ਬਾਅਦ ’ਚ ਸ਼ਤਰੂ ਪ੍ਰੇਸ਼ਾਨ ਕਰਦੇ ਰਹਿ ਸਕਦੇ ਹਨ।
ਸਿੰਘ : ਸਿਤਾਰਾ ਦੁਪਹਿਰ ਤਕ ਅਦਾਲਤੀ ਕੰਮਾਂ ਦੇ ਵਿਗੜਣ ਅਤੇ ਵਿਪਰੀਤ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ।
ਕੰਨਿਆ : ਦੁਪਹਿਰ ਤਕ ਕੰਮਕਾਜੀ ਭੱਜਦੌੜ ਬੇ-ਨਤੀਜਾ ਰਹੇਗੀ ਪਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤਮਾਣ ਵਾਲਾ ਬਣੇਗਾ।
ਤੁਲਾ : ਸਿਤਾਰਾ ਦੁਪਹਿਰ ਤਕ ਅਰਥ ਦਸ਼ਾ ਕਮਜ਼ੋਰ ਰੱਖੇਗਾ, ਧਨ ਦੀ ਕਮੀ ਮਹਿਸੂਸ ਹੁੰਦੀ ਰਹੇਗੀ ਪਰ ਬਾਅਦ ’ਚ ਸੱਜਣ ਮਿੱਤਰ ਸਹਿਯੋਗ ਕਰਨਗੇ।
ਬ੍ਰਿਸ਼ਚਕ ਸਿਤਾਰਾ ਦੁਪਹਿਰ ਤਕ ਮਨ ਨੂੰ ਅਸ਼ਾਂਤ-ਡਿਸਟਰਬ ਰੱਖੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਧਨ :ਸਿਤਾਰਾ ਦੁਪਹਿਰ ਤਕ ਅਹਿਤਿਆਤ ਵਾਲਾ, ਕਿਸੇ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਉਧਾਰੀ ’ਚ ਫਸੋ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਮਕਰ : ਸਿਤਾਰਾ ਦੁਪਹਿਰ ਤਕ ਅਰਥ ਦਸ਼ਾ ਕੰਫਰਟੇਬਲ ਰੱਖੇਗਾ ਪਰ ਬਾਅਦ ’ਚ ਸਮਾਂ ਵਿਪਰੀਤ ਹਾਲਾਤ ਬਣਾਉਣ ਵਾਲਾ ਬਣੇਗਾ।
ਕੁੰਭ : ਸਿਤਾਰਾ ਦੁਪਹਿਰ ਤਕ ਪ੍ਰੇਸ਼ਾਨੀ ਦੇਣ, ਅਫਸਰਾਂ ਦੇ ਰੁਖ ’ਚ ਸਖਤੀ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣੇਗੀ।
ਮੀਨ : ਸਿਤਾਰਾ ਦੁਪਹਿਰ ਤਕ ਸਿਹਤ ਲਈ ਕਮਜ਼ੋਰ, ਕਿਸੇ ਨਾ ਕਿਸੇ ਕਾਰਨ ਪ੍ਰੇਸ਼ਾਨੀ ਰਹੇਗੀ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਅੱਜ ਦਾ ਰਾਸ਼ੀਫਲ
12 ਫਰਵਰੀ 2026, ਵੀਰਵਾਰ
ਫੱਗਣ ਵਦੀ ਤਿੱਥੀ ਦਸਮੀ (ਸਵੇਰੇ 959 ਤੱਕ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮਕਰ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 23 (ਮਾਘ), ਹਿਜਰੀ ਸਾਲ 1447, ਮਹੀਨਾ : ਸ਼ਾਬਾਨ, ਤਰੀਕ : 23, ਸੂਰਜ ਉਦੇ ਸਵੇਰੇ 7.17 ਵਜੇ, ਸੂਰਜ ਅਸਤ : ਸ਼ਾਮ 6.08 7ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਸਵੇਰੇ 10.53) ਅਤੇ ਮਗਰੋਂ ਨਕਸ਼ੱਤਰ ਜੇਠਾ, ਯੋਗ : ਵਿਆਘਾਤ (ਰਾਤ 2ਚ30 ਤਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਤੁਲਾ ਰਾਸ਼ੀ ’ਤੇ (9-10 ਮੱਧ ਰਾਤ 1.12 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ 7.27 ਵਜੇ ਤੋਂ ਦੁਪਹਿਰ 12.15 ਵਜੇ ਤੱਕ। ਦਿਵਸ, ਤਿਉਹਾਰ : ਸਮਰਥ ਗੁਰੂ ਰਾਮ ਦਾਸ ਜਯੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬੁੱਧ ਗ੍ਰਹਿ ਦੇ ਉਦੈ ਹੋਣ ਨਾਲ ਬਣੇ 2 ਸ਼ੁਭ ਰਾਜਯੋਗ; ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ!
NEXT STORY