ਮੇਖ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ਲਈ ਕੋਈ ਵਿਗੜੀ ਕੋਸ਼ਿਸ਼ ਸਹੀ ਰਸਤੇ ’ਤੇ ਆਵੇਗੀ, ਤੇਜ ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।
ਬ੍ਰਿਖ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਅਤੇ ਕੰਮਕਾਜੀ ਕੰਮਾਂ ’ਚ ਵਿਅਸਤ-ਐਕਟਿਵ ਅਤੇ ਇਫੈਕਟਿਵ ਰੱਖੇਗਾ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟਬੇਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ ਵੀ ਫਰੂਟਫੁਲ ਰਹੇਗੀ।
ਕਰਕ : ਕਾਰੋਬਾਰੀ ਕੰਮਾਂ ’ਚ ਜਿਥੇ ਸਫਲਤਾ ਮਿਲੇਗੀ, ਉਥੇ ਅਰਥ ਦਸ਼ਾ ਵੀ ਸਟ੍ਰਾਂਗ ਰਹੇਗੀ, ਤਬੀਅਤ ’ਚ ਜ਼ਿੰਦਾਦਿਲੀ-ਖੁਸ਼ਦਿਲੀ ਰਹੇਗੀ।
ਸਿੰਘ : ਧਿਆਨ ਰੱਖੋ ਕਿ ਕਾਰੋਬਾਰੀ ਕੰਮ ਫਾਈਨਲ ਕਰਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਖਰਚ ਵੀ ਵਧਣਗੇ।
ਕੰਨਿਆ : ਡ੍ਰਿੰਕਸ, ਕੈਮੀਕਲਸ, ਰੰਗ-ਰੋਗਨ, ਇੰਪੋਰਟ-ਐਕਸਪੋਰਟ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਸਟੇਬਲ ਰਹੇਗੀ।
ਤੁਲਾ : ਕਿਸੇ ਅਫਸਰ ਦੇ ਸਾਫਟ ਅਤੇ ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਰਕਾਰੀ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਸਿਤਾਰਾ ਸਿਹਤ ਨੂੰ ਵਿਗਾੜਣ ਅਤੇ ਮਾਨਸਿਕ ਤੌਰ ’ਤੇ ਆਪਸੈੱਟ ਰੱਖਣ ਵਾਲਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਸਦਭਾਅ ਬਣਿਆ ਰਹੇਗਾ।
ਕੁੰਭ : ਦੁਸ਼ਮਣਾਂ ਦੇ ਉਭਰਨ ਅਤੇ ਪੈਰ ਫਿਸਲਣ ਦਾ ਡਰ, ਕੋਈ ਵੀ ਨਵਾਂ ਕੰਮ ਹੱਥ ’ਚ ਨਾ ਲਓ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮੀਨ : ਜਨਰਲ ਸਿਤਾਰਾ ਜ਼ੋਰਦਾਰ, ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਣ ਦੀ ਆਸ, ਸ਼ੁਭ ਕੰਮਾਂ ’ਚ ਧਿਆਨ।
ਅੱਜ ਦਾ ਰਾਸ਼ੀਫਲ
15 ਅਕਤੂਬਰ 2025, ਬੁੱਧਵਾਰ
ਕੱਤਕ ਵਦੀ ਤਿੱਥੀ ਨੌਮੀ (ਸਵੇਰੇ 10.34 ਤਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਕਰਕ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 23 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 22, ਸੂਰਜ ਉਦੇ ਸਵੇਰੇ 6.35 ਵਜੇ, ਸੂਰਜ ਅਸਤ : ਸ਼ਾਮ 5.52 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (ਦੁਪਹਿਰ 12 ਵਜੇ ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਸਾਧਿਯ (15-16 ਮੱਧ ਰਾਤ 2.57 ਤਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 10.35 ’ਤੇ) ਦੁਪਹਿਰ 12 ਵਜੇ ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
NEXT STORY