ਮੇਖ : ਰਾਜਕੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਰਿਜ਼ਲਟ ਦੇਵੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਸਪੋਰਟਿਵ ਰੁਖ ਰਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ’ਚ ਕੋਈ ਵਾਧਾ ਮੁਸ਼ਕਿਲ ਹਟੇਗੀ, ਤੇਜ ਪ੍ਰਭਾਅ ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ : ਖਾਣ-ਪਾਣ ਸੰਭਲ ਸੰਭਾਲ ਕੇ ਕਰਨਾ ਸਹੀ ਰਹੇਗਾ, ਕਿਉਂਕਿ ਸਿਤਾਰਾ ਸਿਹਤ ਨੂੰ ਪਰੇਸ਼ਾਨ ਰੱਖਣ ਵਾਲਾ ਹੈ, ਮਨ ਵੀ ਟੈਂਸ ਜਿਹਾ ਰਹੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਜਿਸ ਕੰਮ ਲਈ ਸੋਚ ਵਿਚਾਰ ਕਰੋਗੇ, ਉਸ ’ਚ ਕੁਝ ਨਾ ਕੁਝ ਸਫ਼ਲਤਾ ਜ਼ਰੂਰ ਮਿਲੇਗੀ।
ਸਿੰਘ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ, ਮਨ ਵੀ ਟੈਂਸ, ਉਦਾਸ ਅਤੇ ਪਰੇਸ਼ਾਨ ਜਿਹਾ ਰਹੇਗਾ, ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਕੰਨਿਆ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਕਿਸੀ ਅਦਾਲਤੀ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਮਿਲਣ ਦੀ ਉਮੀਦ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਵੱਡੇ ਲੋਕਾਂ ਨਾਲ ਮੇਲ ਮਿਲਾਪ ਫਰੂਟਫੁੱਲ ਰਹੇਗਾ, ਉਂਝ ਹਰ ਮੋਰਚੇ ’ਤੇ ਜਨਰਲ ਹਾਲਾਤ ਬਿਹਤਰ ਰਹਿਣਗੇ।
ਧਨ : ਲੋਹਾ, ਲੋਹਾ, ਮਸ਼ੀਨਰੀ, ਲੋਹਾ ਦੇ ਕਲਪੁਰਜ਼ਿਆਂ, ਹਾਰਡ ਵੇਅਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਮਕਰ : ਮਾਲੀ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਕੁੰਭ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕਿਸੀ ਵੀ ਨਵੀਂ ਕੋਸ਼ਿਸ਼ ਨੂੰ ਹੱਥ ’ਚ ਨਾ ਲੈਣਾ ਸਹੀ ਰਹੇਗਾ।
ਮੀਨ : ਵਪਾਰ-ਕਾਰੋਬਾਰ ’ਚ ਲਾਭ ਵਾਲਾ ਸਮਾਂ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ, ਉਂਝ ਵੀ ਹਰ ਮੋਰਚੇ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।
12 ਜੁਲਾਈ 2025, ਸ਼ਨੀਵਾਰ
ਸਾਉਣ ਸੁਦੀ ਤਿੱਥੀ ਦੂਜ (12-13 ਮੱਧ ਰਾਤ 1.47 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮਕਰ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਹਾੜ੍ਹ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 21 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 16, ਸੂਰਜ ਉਦੇ ਸਵੇਰੇ 5.36 ਵਜੇ, ਸੂਰਜ ਅਸਤ : ਸ਼ਾਮ 7.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾਖਾੜਾ (ਸਵੇਰੇ 6.36 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਵਿਸ਼ਕੁੰਭ (ਸ਼ਾਮ 7.32 ਤਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ, ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ: ਅਸ਼ੁਨਿਯ ਸ਼ਯਨ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਮਜ਼ਬੂਤ, ਦੇਖੋ ਆਪਣੀ ਰਾਸ਼ੀ
NEXT STORY