ਬ੍ਰਿਖ : ਕਿਸੇ ਵੱਡੇ ਆਦਮੀ ਦੀ ਮਦਦ ਅਤੇ ਸਹਿਯੋਗ ਨਾਲ ਆਪ ਨੂੰ ਆਪਣੀ ਕਿਸੇ ਦੇਰ ਤੋਂ ਚਲੀ ਆ ਰਹੀ ਸਮੱਸਿਆ ਸੁਲਝਾਉਣ ’ਚ ਕਾਫੀ ਹੈਲਪ ਮਿਲੇਗੀ।
ਮਿਥੁਨ :ਡ੍ਰਿੰਕਸ, ਰੰਗ ਰੋਗਨ, ਪੈਟਰੋਲੀਅਮ ਅਤੇ ਸੀ.ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਮੂਡ ’ਚ ਖੁਸ਼ਦਿਲੀ ਜ਼ਿੰਦਾਦਿਲੀ ਰਹੇਗੀ।
ਸਿੰਘ : ਸਿਤਾਰਾ ਖਰਚਿਆਂ ਵਾਲਾ ਪਰ ਚੰਗਾ ਪਹਿਲੂ ਇਹ ਹੈ ਕਿ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਧਿਆਨ ਰੱਖੋ ਕਿ ਆਪ ਦੀ ਪੇਮੈਂਟ ਕਿਧਰੇ ਫਸ ਨਾ ਜਾਵੇ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਕੰਮ ’ਚ ਕਿਸੇ ਬਾਧਾ ਮੁਸ਼ਕਿਲ ਨੂੰ ਹਟਾਉਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗਾ।
ਤੁਲਾ : ਕਿਸੇ ਅਫਸਰ ਦੇ ਸਾਫਟ ਰੁਖ ਕਰਕੇ ਕਿਸੇ ਸਰਕਾਰੀ ਕੰਮ ’ਚ ਆਪ ਦੀ ਪੈਠ ਧਾਕ ਵਧੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ :ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਹਾਈ ਮੋਰੇਲ ਆਪ ਨੂੰ ਹਰ ਫਰੰਟ ’ਤੇ ਹਿੰਮਤੀ-ਉਤਸ਼ਾਹੀ ਰੱਖੇਗਾ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਧਨ :ਸਿਤਾਰਾ ਸਿਹਤ ਨੂੰ ਕਮਜ਼ੋਰ ਰੱਖਣ ਵਾਲਾ, ਇਸ ਲਈ ਖਾਣ-ਪੀਣ ’ਚ ਵੀ ਸੰਭਲ ਸੰਭਾਲ ਰੱਖਣੀ ਚਾਹੀਦੀ ਹੈ, ਮਨ ਵੀ ਡਿਸਟਰਬ ਜਿਹਾ ਰਹੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਰਹਿਣਗੇ।
ਕੁੰਭ : ਕਮਜ਼ੋਰ ਸਿਤਾਰਾ ਕਿਸੇ ਸਟਰਾਂਗ ਸ਼ਤਰੂ ਨਾਲ ਟਕਰਾਅ ਦੇ ਖਤਰੇ ਨੂੰ ਵਧਾ ਸਕਦਾ ਹੈ, ਇਸ ਲਈ ਹਰ ਮੋਰਚੇ ’ਤੇ ਸੁਚੇਤ ਰਹੋ।
ਮੀਨ : ਸੰਤਾਨ ਸਥਾਨ ਦੇਵੇਗੀ ਅਤੇ ਸੁਪਰੋਟਿਵ ਰੁਖ ਰੱਖੇਗੀ, ਵੈਸੇ ਹਰ ਫਰੰਟ ’ਤੇ ਬਿਹਤਰੀ ਹੋਵੇਗੀ ਪਰ ਡਿੱਗਣ-ਫਿਸਲਣ ਅਤੇ ਸੱਟ ਲੱਗਣ ਦਾ ਡਰ ਰਹੇਗਾ।
11 ਨਵੰਬਰ 2025, ਮੰਗਲਵਾਰ
ਮੱਘਰ ਵਦੀ ਤਿੱਥੀ ਸਪਤਮੀ ( ਰਾਤ 11.10 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕਰਕ ’ਚ
ਮੰਗਲ ਬ੍ਰਿਸ਼ਚਕ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਕੱਤਕ ਪ੍ਰਵਿਸ਼ਟੇ 26 ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 20 (ਕੱਤਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 19, ਸੂਰਜ ਉਦੇ ਸਵੇਰੇ 6.56 ਵਜੇ, ਸੂਰਜ ਅਸਤ : ਸ਼ਾਮ 5.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੱਖ (ਸ਼ਾਮ 6.18ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ ਯੋਗ : ਸ਼ੁੱਭ (ਸਵੇਰੇ 9.45 ਤੱਕ)ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ: ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭੱਦਰਾ ਰਹੇਗੀ (ਪੁਰਵ ਦੁਪਹਿਰ 11.40 ਤੱਕ), ਸ਼ਾਮ 6.18 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਲਾਭ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY