ਮੇਖ : ਸਿਤਾਰਾ ਦੁਪਹਿਰ ਤਕ ਸਫਲਤਾ ਦੇਣ ਅਤੇ ਇੱਜ਼ਤ ਮਾਣ ਵਧਾਉਣ ਵਾਲਾ, ਫਿਰ ਬਾਅਦ ’ਚ ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਬ੍ਰਿਖ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਐਕਟਿਵ ਰੱਖੇਗਾ ਪਰ ਕੋਈ ਵੀ ਸਰਕਾਰੀ ਕੋਸ਼ਿਸ਼ ਲਾਈਟਲ ਨਾ ਕਰੋ।
ਮਿਥੁਨ : ਸਿਤਾਰਾ ਦੁਪਹਿਰ ਤਕ ਪੇਟ ਲਈ ਕਮਜ਼ੋਰ, ਕੋਈ ਵੀ ਨਵੀਂ ਕੋਸ਼ਿਸ਼ ਸ਼ੁਰੂ ਨਾ ਕਰੋ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਕਰਕ : ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ਲਈ ਚੰਗਾ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸਿਹਤ ਵਿਗੜ ਸਕਦੀ ਹੈ।
ਸਿੰਘ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਮਨ ਪ੍ਰੇਸ਼ਾਨ-ਡਾਵਾਂਡੋਲ ਰਹੇਗਾ, ਫਿਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗਾ, ਸਫਲਤਾ ਮਿਲੇਗੀ।
ਕੰਨਿਆ : ਸਿਤਾਰਾ ਦੁਪਹਿਰ ਤਕ ਬਿਹਤਰ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਾਉਣ ਵਾਲਾ ਸਮਾਂ ਬਣੇਗਾ।
ਤੁਲਾ : ਸਿਤਾਰਾ ਦੁਪਹਿਰ ਤਕ ਜ਼ਮੀਨੀ ਕੰਮਾਂ ਲਈ ਕੋਸ਼ਿਸ਼ਾਂ ’ਚ ਆਪ ਦਾ ਕਦਮ ਬੜ੍ਹਤ ਵੱਲ ਰੱਖਣ ਵਾਲਾ, ਬਾਅਦ ’ਚ ਇਰਾਦਿਆਂ ’ਚ ਮਜ਼ਬੂਤੀ ਵਧੇਗੀ।
ਬ੍ਰਿਸ਼ਚਕ : ਦੁਪਹਿਰ ਤਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ ਪਰ ਬਾਅਦ ’ਚ ਸਮਾਂ ਸਫਲਤਾ ਅਤੇ ਮਾਣ-ਸਨਮਾਨ ਦੇਣ ਵਾਲਾ ਬਣੇਗਾ।
ਧਨ : ਸਿਤਾਰਾ ਦੁਪਹਿਰ ਤਕ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਫਿਰ ਬਾਅਦ ’ਚ ਆਪ ਵਿਅਸਤ ਅਤੇ ਐਕਟਿਵ ਰਹੋਗੇ।
ਮਕਰ : ਸਿਤਾਰਾ ਕੰਮਕਾਜੀ ਕੰਮਾਂ ਲਈ ਚੰਗਾ, ਕਾਰੋਬਾਰੀ ਟੂਰਿੰਗ ਪਲਾਨਿੰਗ, ਪ੍ਰੋਗਰਾਮਿੰਗ ਵੀ ਚੰਗਾ ਨਤੀਜਾ ਦੇਵੇਗੀ।
ਕੁੰਭ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਕੋਈ ਵੀ ਯਤਨ ਹੱਥ ’ਚ ਨਾ ਲਓ, ਫਿਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰ ਹੋਣ ਦੀ ਆਸ।
ਮੀਨ : ਸਿਤਾਰਾ ਦੁਪਹਿਰ ਤਕ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਵਾਲਾ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਨਗੇ, ਸਫਰ ਵੀ ਨਾ ਕਰੋ।
27 ਨਵੰਬਰ 2025, ਵੀਰਵਾਰ
ਮੱਘਰ ਸੁਦੀ ਤਿੱਥੀ ਸਪਤਮੀ (27-28 ਮੱੱਧ ਰਾਤ 12.31 ਤਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮਕਰ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮੱਘਰ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 6 (ਕੱਤਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲਸਾਨੀ, ਤਰੀਕ : 5, ਸੂਰਜ ਉਦੇ ਸਵੇਰੇ 7.09 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (27-28 ਮੱਧ ਰਾਤ 2.32 ਤਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਧਰੁਵ (ਦੁਪਹਿਰ 12.09 ਤਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਮਕਰ ਰਾਸ਼ੀ ’ਤੇ (ਦੁਪਹਿਰ 2.07 ਤਕ)ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਦੁਪਹਿਰ 2.07 ’ਤੇ), ਭਦਰਾ ਸ਼ੁਰੂ ਹੋਵੇਗੀ (27-28 ਮੱਧ ਰਾਤ 12.31 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਮਿੱਤਰ (ਵਿਸ਼ਣੂ) ਸਪਤਮੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਅੱਜ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ, ਬਣ ਰਿਹੈ ਦੁਰਲੱਭ ਯੋਗ
NEXT STORY