ਮੇਖ : ਸਿਤਾਰਾ ਪੁਰਵ ਦੁਪਹਿਰ ਤਕ ਸਿਹਤ ਨੂੰ ਅਪਸੈੱਟ ਰੱਖਣ, ਨੁਕਸਾਨ ਕਰਵਾਉਣ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਬ੍ਰਿਖ : ਜਨਰਲ ਸਿਤਾਰਾ ਕਮਜ਼ੋਰ, ਹਰ ਮੋਰਚੇ ’ਤੇ ਪ੍ਰੇਸ਼ਾਨੀ, ਤਣਾਤਣੀ ਰਹਿਣ ਦਾ ਡਰ, ਸਿਹਤ ਵੀ ਵਿਗੜੀ-ਵਿਗੜੀ ਜਿਹੀ ਰਹੇਗੀ।
ਮਿਥੁਨ : ਸਿਤਾਰਾ ਪੁਰਵ ਦੁਪਹਿਰ ਤੱਕ ਪ੍ਰੇਸ਼ਾਨੀ ਦੇਣ ਅਤੇ ਮੁਸ਼ਕਿਲਾਂ ਨੂੰ ਵਧਾਾਉਣ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਕਰਕ : ਸਿਤਾਰਾ ਪੁਰਵ ਦੁਪਹਿਰ ਤੱਕ ਮਾਨਸਿਕ ਪ੍ਰੇਸ਼ਾਨੀ ਰੱਖਣ ਵਾਲਾ ਪਰ ਬਾਅਦ ’ਚ ਸ਼ਤਰੂ ਆਪਣੀਆਂ ਸ਼ਰਾਰਤਾਂ ਵਧਾ ਸਕਦੇ ਹਨ।
ਸਿੰਘ : ਸਿਤਾਰਾ ਪੁਰਵ ਦੁਪਹਿਰ ਤੱਕ ਜਾਇਦਾਦੀ ਕੰਮਾਂ ਲਈ ਠੀਕ ਨਾ ਹੋਵੇਗਾ ਪਰ ਬਾਅਦ ’ਚ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਕੰਨਿਆ : ਸਿਤਾਰਾ ਪੁਰਵ ਦੁਪਹਿਰ ਤਕ ਕੰਮਕਾਜੀ ਸਾਥੀਆਂ ਨਾਲ ਟਕਰਾਅ ਰੱਖਣ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਸਫਲਤਾ ਵਧੇਗੀ।
ਤੁਲਾ : ਸਿਤਾਰਾ ਪੁਰਵ ਦੁਪਹਿਰ ਤੱਕ ਅਰਥ ਦਸ਼ਾ ਕਮਜ਼ੋਰ ਰੱਖੇਗਾ ਪਰ ਬਾਅਦ ’ਚ ਕੰਮਕਾਜੀ ਭੱਜਦੌੜ ਵਿਅਸਤਤਾ ਵਧੇਗੀ।
ਬ੍ਰਿਸ਼ਚਕ : ਸਿਤਾਰਾ ਪੁਰਵ ਦੁਪਹਿਰ ਤੱਕ ਮਨ ਨੂੰ ਅਸ਼ਾਂਤ-ਡਿਸਟਰਬ ਰੱਖੇਗਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ’ਚ ਸਫਲਤਾ ਵਧੇਗੀ।
ਧਨੁ : ਸਿਤਾਰਾ ਪੁਰਵ ਦੁਪਹਿਰ ਤਕ ਨੁਕਸਾਨ ਵਾਲਾ, ਪੇਚਦੀਗੀਆਂ ਜਗਾਉਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਮਕਰ : ਸਿਤਾਰਾ ਪੁਰਵ ਦੁਪਹਿਰ ਤੱਕ ਅਰਥ ਦਸ਼ਾ ਸਹੀ ਰੱਖੇਗਾ ਪਰ ਬਾਅਦ ’ਚ ਸਮਾਂ ਉਲਝਣਾਂ ਮੁਸ਼ਕਲਾਂ ਵਾਲਾ ਬਣੇਗਾ।
ਕੁੰਭ : ਸਿਤਾਰਾ ਪੁਰਵ ਦੁਪਹਿਰ ਤੱਕ ਸਰਕਾਰੀ ਮੁਸ਼ਕਲਾਂ ਰੱਖ ਸਕਦਾ ਹੈ ਪਰ ਬਾਅਦ ’ਚ ਅਰਥ ਦਸ਼ਾ ਬਿਹਤਰ ਰਹੇਗੀ।
ਮੀਨ : ਸਿਤਾਰਾ ਪੁਰਵ ਦੁਪਹਿਰ ਤਕ ਵਿਪਰੀਤ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਸਰਕਾਰੀ ਕੰਮਾਂ ’ਚ ਪੈਠ ਵਧੇਗੀ ਤੇਜ ਪ੍ਰਭਾਅ ਵੀ ਵਧੇਗਾ।
ਅੱਜ ਦਾ ਰਾਸ਼ੀਫਲ
5 ਅਗਸਤ 2025, ਮੰਗਲਵਾਰ
ਸਾਉਣ ਸੁਦੀ ਤਿੱਥੀ ਇਕਾਦਸ਼ੀ (ਦੁਪਹਿਰ 1.13 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਕੰਨਿਆ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਸਾਉਣ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 14 (ਸਾਉਣ), ਹਿਜਰੀ ਸਾਲ 1447, ਮਹੀਨਾ : ਸਫਰ, ਤਰੀਕ : 10, ਸੂਰਜ ਉਦੇ ਸਵੇਰੇ 5.51 ਵਜੇ, ਸੂਰਜ ਅਸਤ : ਸ਼ਾਮ 7.16 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਪੁਰਵ ਦੁਪਹਿਰ 11.23 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਏਂਦਰ (ਸਵੇਰੇ 7.24 ਤੱਕ) ਅਤੇ ਮਗਰੋਂ ਯੋਗ ਵੈਧਿਰਤੀ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 9.13 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ। (4-5 ਮੱਧ ਰਾਤ 12.27 ’ਤੇ)। ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪਵਿੱਤਰਾ ਇਕਾਦਸ਼ੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
Raksha Bandhan 'ਤੇ ਰਾਹੂਕਾਲ ਦਾ ਸਾਇਆ, ਇਸ ਸਮੇਂ ਭੁੱਲ ਕੇ ਵੀ ਨਾ ਬੰਨ੍ਹੋ ਰੱਖੜੀ
NEXT STORY