ਮੇਖ : ਵਹੀਕਲਸ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਉਂਝ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਬ੍ਰਿਖ : ਸਰਕਾਰੀ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਤਾਂ ਮਿਲੇਗੀ ਪਰ ਜ਼ੋਰ ਲਗਾਉਣਾ ਪਵੇਗਾ ਅਤੇ ਫਾਲੋ-ਅਪ ਜ਼ਿਆਦਾ ਕਰਨਾ ਪਵੇਗਾ।
ਮਿਥੁਨ : ਧਾਰਮਿਕ ਕੰਮਾਂ ’ਚ ਜੀਅ ਲੱਗੇਗਾ ਅਤੇ ਸੋਚ ਵਿਚਾਰ ’ਚ ਨੈਗੇਟਿਵਿਟੀ ਪ੍ਰਭਾਵੀ ਰਹੇਗੀ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਫੈਮਿਲੀ ਫਰੰਟ ’ਤੇ ਕੁਝ ਤਣਾਅ ਅਤੇ ਖਿੱਚਾਤਣੀ ਰਹੇਗੀ।
ਕੰਨਿਆ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਆਪਣੇ ਵਲੋਂ ਕੋਈ ਕਸਰ ਨਾ ਛੱਡਣਗੇ, ਮਨ ਵੀ ਅਸ਼ਾਂਤ-ਪ੍ਰੇਸ਼ਾਨ ਅਤੇ ਡਿਸਟਰਬ ਜਿਹਾ ਰਹੇਗਾ।
ਤੁਲਾ : ਸੰਤਾਨ ਪੂਰੀ ਤਰ੍ਹਾਂ ਨਾ ਤਾਂ ਸਾਥ ਦੇਵੇਗੀ ਅਤੇ ਨਾ ਹੀ ਸਹਿਯੋਗ ਕਰੇਗੀ ਪੈਰ ਫਿਸਲਣ ਦਾ ਵੀ ਡਰ ਬਣਿਆ ਰਹੇਗਾ।
ਬ੍ਰਿਸ਼ਚਕ : ਤਿਆਰੀ ਦੇ ਬਗੈਰ ਨਾ ਤਾਂ ਅਦਾਲਤ ’ਚ ਜਾਓ ਅਤੇ ਨਾ ਹੀ ਕੋਈ ਕੋਸ਼ਿਸ਼ ਕਰੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਧਨ : ਵੱਡੇ ਲੋਕਾਂ ਨਾਲ ਮੇਲਜੋਲ ਪਰ ਘਟੀਆ ਲੋਕਾਂ ਦੇ ਨਾਲ ਨੇੜਤਾ ਨੁਕਸਾਨ ਪ੍ਰੇਸ਼ਾਨੀ ਦੇ ਸਕਦੀ ਹੈ।
ਮਕਰ : ਕਾਰੋਬਾਰੀ ਲੋਕਾਂ ਨੂੰ ਆਪਣੇ ਕੰਮਾਂ ’ਚ ਲਾਭ ਤਾਂ ਮਿਲ ਸਕਦਾ ਹੈ ਪਰ ਕੰਮਕਾਜ ਵੱਲ ਜ਼ਿਆਦਾ ਧਿਆਨ ਦੇਣਾ ਹੋਵੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸੇ ਦਾ ਅਸਰ ਰਹੇਗਾ।
ਮੀਨ : ਬੇਗਾਨੇ ਝਮੇਲਿਆਂ ਤੋਂ ਆਪਣੇ-ਆਪ ਨੂੰ ਬਚਾ ਕੇ ਰੱਖੋ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਸਫਰ ਕਰੋ।
7 ਜੂਨ 2026, ਐਤਵਾਰ
ਦਵੀਤੀਯ (ਅਧਿਕ) ਜੇਠ ਵਦੀ ਤਿੱਥੀ ਸਪਤਮੀ (7-8 ਮੱਧ ਰਾਤ 3.25 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਕੁੰਭ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 17 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ਼, ਤਰੀਕ : 20 , ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਸਵੇਰੇ 7.56 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਵੈਧ੍ਰਿਤੀ (ਸਵੇਰੇ 10.02 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਬਾਅਦ ਦੁਪਹਿਰ 3.04 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
5 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਸ਼ੁੱਕਰ ਦਾ ਗੋਚਰ ਕਰੇਗਾ ਮਾਲਾਮਾਲ, ਝਟਕੇ 'ਚ ਬਣ ਜਾਣਗੇ ਕੰਮ
NEXT STORY