ਮੇਖ : ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਅਤੇ ਮਨ ਨੂੰ ਪ੍ਰੇਸ਼ਾਨ ਰੱਖਣ ਵਾਲਾ, ਨੁਕਸਾਨ ਦਾ ਵੀ ਡਰ, ਇਸ ਲਈ ਹਰ ਸਮੇਂ ਐਕਟਿਵ ਰਹੋ।
ਬ੍ਰਿਖ : ਸਿਤਾਰਾ ਕੰਮਕਾਜੀ ਕੰਮਾਂ ਲਈ ਚੰਗਾ ਪਰ ਜ਼ੋਰ ਜ਼ਿਆਦਾ ਲਗਾਉਣਾ ਪਵੇਗਾ, ਵੈਸੇ ਡਿੱਗਣ-ਫਿਸਲਣ ਦਾ ਡਰ।
ਮਿਥੁਨ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਇਸ ਲਈ ਉਨ੍ਹਾਂ ਵਲੋਂ ਸਾਵਧਾਨੀ ਵਰਤੋਂ।
ਕਰਕ : ਬੇਕਾਰ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖੋ, ਆਪ ਕਿਸੇ ਵੀ ਕੋਸ਼ਿਸ਼ ਨੂੰ ਮਜ਼ਬੂਤੀ ਨਾਲ ਨਾ ਨਿਪਟਾ ਸਕੋਗੇ।
ਸਿੰਘ : ਕਿਸੇ ਅਦਾਲਤੀ ਕੋਸ਼ਿਸ਼ ’ਚ ਰੁਕਾਵਟ ਮੁਸ਼ਕਲ ਦੇ ਉਭਰਨ ਦਾ ਡਰ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਬਣੇ ਰਹਿਣਗੇ।
ਕੰਨਿਆ : ਕੰਮਕਾਜੀ ਸਾਥੀ ਕਿਸੇ ਨਾ ਕਿਸੇ ਪੁਆਇੰਟ ’ਤੇ ਆਪਣੀ ਲੱਤ ਖਿੱਚਣ ’ਚ ਬਿਜ਼ੀ ਰਹਿਣਗੇ, ਮਨ ਵੀ ਪ੍ਰੇਸ਼ਾਨ ਰਹੇਗਾ।
ਤੁਲਾ : ਧਿਆਨ ਰੱਖੋ ਕਿ ਕਾਰੋਬਾਰੀ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਠੀਕ ਪਰ ਘਰੇਲੂ ਮੋਰਚੇ ’ਤੇ ਕਿਹਾ ਸੁਣੀ ਅਤੇ ਨਾਰਾਜ਼ਗੀ ਰਹਿਣ ਦਾ ਡਰ ਰਹੇਗਾ।
ਧਨ : ਸਿਤਾਰਾ ਉਲਝਣਾਂ, ਝਮੇਲਿਆਂ, ਪੇੇਚੀਦਗੀਆਂ ਵਾਲਾ ਹੋ ਸਕਦਾ ਹੈ, ਇਸ ਲਈ ਕੋਈ ਇੰਪੋਰਟੈਂਟ ਕੰਮ ਹੱਥ ’ਚ ਨਾ ਲਓ।
ਮਕਰ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ਪ੍ਰੋਗਰਾਮਿੰਗ ਵੀ ਸਹੀ ਰਹੇਗੀ।
ਕੁੰਭ : ਕਿਸੇ ਸਰਕਾਰੀ ਕੋਸ਼ਿਸ਼ ਦੇ ਵਿਗੜਣ ਦਾ ਡਰ, ਇਸ ਲਈ ਕਿਸੇ ਵੀ ਸਰਕਾਰੀ ਕੰਮ ਨੂੰ ਹੱਥ ’ਚ ਲੈਣ ਤੋਂ ਬਚੋ।
ਮੀਨ : ਧਾਰਮਿਕ ਕੰਮਾਂ ’ਚ ਜੀਅ ਨਾ ਲੱਗੇਗਾ, ਆਪ ਦੀਆਂ ਕੋਸ਼ਿਸ਼ਾਂ ਵੀ ਰੁੱਕਦੀਆਂ-ਰੁੱਕਦੀਆਂ ਨਜ਼ਰ ਆਉਣਗੀਆਂ, ਮਨ ਵੀ ਅਪਸੈੱਟ ਜਿਹਾ ਰਹੇਗਾ।
18 ਦਸੰਬਰ 2025, ਵੀਰਵਾਰ
ਪੋਹ ਵਦੀ ਤਿੱਥੀ ਚੌਦਸ (18 ਦਸੰਬਰ ਦਿਨ ਰਾਤ ਅਤੇ 19 ਨੂੰ ਸਵੇਰੇ 5 ਵਜੇ ਤਕ) ਅਤੇ ਮਗਰੋਂ ਤਿੱਥੀ ਮੱਸਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਧਨ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮੱਘਰ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 27 (ਕੱਤਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲਸਾਨੀ, ਤਰੀਕ : 27, ਸੂਰਜ ਉਦੇ ਸਵੇਰੇ 7.25 ਵਜੇ, ਸੂਰਜ ਅਸਤ : ਸ਼ਾਮ 5.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਰਾਤ 8.07 ਤਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਧ੍ਰਿਤੀ (ਬਾਅਦ ਦੁਪਹਿਰ 3.06 ਤਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਬਾਅਦ ਦੁਪਹਿਰ 3.47 ਤਕ), ਰਾਤ 8.07 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਮਾਸਿਕ ਸ਼ਿਵਰਾਤਰੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਸਵੇਰੇ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਦੇਖੋ ਆਪਣੀ ਰਾਸ਼ੀ
NEXT STORY