ਮੇਖ : ਸਿਤਾਰਾ ਦੁਪਹਿਰ ਤਕ ਜ਼ਮੀਨੀ ਕੰਮਾਂ ਨੂੰ ਸੰਵਾਰਨ ਅਤੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਵੀ ਆਪ ਦੀ ਪੈਠ ਧਾਕ ਬਣੀ ਰਹੇਗੀ।
ਬ੍ਰਿਖ : ਸਿਤਾਰਾ ਦੁਪਹਿਰ ਤਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰੱਖੇਗਾ, ਫਿਰ ਬਾਅਦ ’ਚ ਸਮਾਂ ਸਫਲਤਾ ਦੇਣ ਅਤੇ ਪ੍ਰਭਾਵ ਦਬਦਬਾ ਬਣਾਉਣ ਵਾਲਾ ਬਣ ਸਕਦਾ ਹੈ।
ਮਿਥੁਨ : ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ’ਚ ਲਾਭ ਦੇਵੇਗਾ, ਫਿਰ ਬਾਅਦ ’ਚ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਕਰਕ : ਜਨਰਲ ਸਿਤਾਰਾ ਕੰਮਕਾਜੀ ਕੰਮਾਂ ’ਚ ਲਾਭ ਦੇਣ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ ਪਰ ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਚਾਹੀਦਾ ਹੈ।
ਸਿੰਘ : ਸਿਤਾਰਾ ਦੁਪਹਿਰ ਤਕ ਨੁਕਸਾਨ ਦੇਣ, ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਕੰਨਿਆ : ਸਿਤਾਰਾ ਦੁਪਹਿਰ ਤਕ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ ਪਰ ਬਾਅਦ ਵਿਪਰੀਤ ’ਚ ਹਾਲਾਤ ਬਣ ਸਕਦੇ ਹਨ, ਅਹਿਤਿਆਤ ਰੱਖੋ।
ਤੁਲਾ : ਦੁਪਹਿਰ ਤਕ ਸਰਕਾਰੀ ਕੰਮਾਂ ਲਈ ਆਪ ਦੇ ਯਤਨ ਉੱਤਮ, ਸ਼ਤਰੂ ਕਮਜ਼ੋਰ ਰਹਿਣਗੇ ਪਰ ਬਾਅਦ ’ਚ ਅਰਥ ਦਸ਼ਾ ਬਿਹਤਰ ਸੁਧਰੇਗੀ।
ਬ੍ਰਿਸ਼ਚਕ : ਜਨਰਲ ਸਿਤਾਰਾ ਬਿਹਤਰ, ਮਨੋਬਲ-ਦਬਦਬਾ ਬਣਿਆ ਰਹੇਗਾ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਸੋਚੋਗੇ, ਉਸ ’ਚ ਸਫਲਤਾ ਮਿਲੇਗੀ।
ਧਨ : ਸਿਤਾਰਾ ਦੁਪਹਿਰ ਤਕ ਪੇਟ ਲਈ ਕਮਜ਼ੋਰ, ਲਾਪਰਵਾਹੀ ਨਾਲ ਕੋਈ ਵੀ ਕੰਮ ਨਾ ਕਰੋ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਮਕਰ : ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ।
ਕੁੰਭ : ਸਿਤਾਰਾ ਦੁਪਹਿਰ ਤਕ ਮਾਨਸਿਕ, ਤਣਾਅ, ਪ੍ਰੇਸ਼ਾਨੀ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣੇਗੀ।
ਮੀਨ : ਸਿਤਾਰਾ ਦੁਪਹਿਰ ਤਕ ਬਿਹਤਰ, ਇਰਾਦਿਆਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਵਿਪਰੀਤ ਹਾਲਾਤ ਬਣ ਸਕਦੇ ਹਨ , ਸਾਵਧਾਨੀ ਵਰਤੋ।
16 ਅਕਤੂਬਰ 2025, ਵੀਰਵਾਰ
ਕੱਤਕ ਵਦੀ ਤਿੱਥੀ ਦਸਮੀ (ਸਵੇਰੇ 10.36 ਤਕ)ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਕਰਕ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 24 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 23, ਸੂਰਜ ਉਦੇ ਸਵੇਰੇ 6.35 ਵਜੇ, ਸੂਰਜ ਅਸਤ : ਸ਼ਾਮ 5.51 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਦੁਪਹਿਰ 12.42 ਤਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ : ਸ਼ੁਭ (16-17 ਮੱਧ ਰਾਤ 2.11 ਤਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਕਰਕ ਰਾਸ਼ੀ ’ਤੇ (ਦੁਪਹਿਰ 12.42 ਤਕ)ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦੁਪਹਿਰ 12.42 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ, (ਸਵੇਰੇ 10.36 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਵਰਲਡ ਫੂਡ ਡੇਅ, ਭੰਡਾਰਾ, ਸ਼੍ਰੀ ਹਰੀ ਓਮ ਜੀ (ਮਾਣਕਪੁਰ ਸ਼ਰੀਫ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਦੀਵਾਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ ! ਨਿਕਲਣਗੀਆਂ ਲਾਟਰੀਆਂ, ਬਦਲੇਗੀ ਕਿਸਮਤ
NEXT STORY