ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਮਨ ਕੁਝ ਟੈਂਸ ਜਿਹਾ ਜ਼ਰੂਰ ਰਹੇਗਾ।
ਬ੍ਰਿਖ : ਧਿਆਨ ਰੱਖੋ ਕਿ ਉਲਝਣਾਂ ਵਾਲੇ ਸਿਤਾਰੇ ਕਰਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਲਝ ਵਿਗੜ ਨਾ ਜਾਵੇ, ਨੁਕਸਾਨ ਦਾ ਵੀ ਡਰ।
ਮਿਥੁਨ : ਮਿੱਟੀ-ਰੇਤਾ-ਬੱਜਰੀ-ਟਿੰਬਰ-ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਕਰਕ : ਰਾਜਕੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕੇਗਾ।
ਸਿੰਘ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਵੈਸੇ ਵੀ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਲਿਮਟ ’ਚ ਖਾਣ-ਪੀਣਾ ਕਰਨਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਬ੍ਰਿਸ਼ਚਕ : ਦੁਸ਼ਮਣਾਂ ਦੀਅਾਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਸਫਰ ਵੀ ਟਾਲ ਦਿਓ, ਮਨ ਵੀ ਉਦਾਸ-ਪ੍ਰੇਸ਼ਾਨ ਰਹੇਗਾ
ਧਨ : ਸੰਤਾਨ ਦਾ ਸੁਪਰੋਟਿਵ ਅਤੇ ਸਾਫਟ ਰੁਖ ਆਪ ਦੀ ਕਿਸੀ ਸਮੱਸਿਆ ਨੂੰ ਸੰਵਾਰਨ ’ਚ ਬੜਾ ਇੰਸਟਰੂਮੈਂਟਲ ਹੋ ਸਕਦਾ ਹੈ।
ਮਕਰ : ਜਾਇਦਾਦੀ ਕੰਮਾਂ ਲਈ ਸਿਤਾਰਾ ਬਿਹਤਰ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕੁੰਭ : ਮਿੱਤਰਾਂ ਨਾਲ ਮੇਲ-ਜਲ ਫਰੂਟਫੁਲ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਕੰਮਕਾਜੀ ਸਾਥੀ ਵੀ ਸਹਿਯੋਗ ਕਰਨਗੇ।
ਮੀਨ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਲਾਭਕਾਰੀ, ਜਨਰਲ ਹਾਲਾਤ ਵੀ ਅਨੁਕੂਲ ਚਲਣਗੇ।
27 ਅਪ੍ਰੈਲ 2025, ਐਤਵਾਰ
ਵਿਸਾਖ ਵਦੀ ਤਿੱਥੀ ਮੱਸਿਆ (27-28 ਮੱਧ ਰਾਤ 1.01 ਤੱਕ) ਅਤੇ ਮਗਰੋਂ ਤਿੱਥੀ ਏਕਮ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਮੇਖ ’ਚ
ਮੰਗਲ ਕਰਕ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਵਿਸਾਖ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 7(ਵਿਸਾਖ), ਹਿਜਰੀ ਸਾਲ 1446, ਮਹੀਨਾ : ਸ਼ਵਾਲ, ਤਰੀਕ : 28, ਸੂਰਜ ਉਦੇ ਸਵੇਰੇ 5.51 ਵਜੇ, ਸੂਰਜ ਅਸਤ : ਸ਼ਾਮ ਸੱਤ ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (27-28 ਮੱਧ ਰਾਤ 12.39 ਤੱਕ) ਅਤੇ ਮਗਰੋਂ ਨਕੱਸ਼ਤਰ ਭਰਣੀ, ਯੋਗ : ਪ੍ਰੀਤੀ (27-28 ਮੱਧ ਰਾਤ 12.19 ਤੱਕ) ਅਤੇ ਮਗਰੋਂ ਯੋਗ ਅਾਯੁਸ਼ਮਾਨ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), 27-28 ਮੱਧ ਰਾਤ 12.39 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਵਿਸਾਖ ਮੱਸਿਆ,ਸ੍ਰੀ ਸ਼ੁਕ ਦੇਵ ਜੈਅੰਤੀ ਮੇਲਾ ਪਿੰਜੌਰ (ਕਾਲਕਾ, ਹਰਿਆਣਾ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ ਲਈ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
NEXT STORY