ਮੇਖ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਬ੍ਰਿਖ : ਵੱਡੇ ਲੋਕਾਂ ਦੀ ਮਦਦ ਅਤੇ ਸਹਿਯੋਗ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫ਼ਲਤਾ ਮਿਲੇਗੀ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।
ਮਿਥੁਨ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਲਾਭ ਵਾਲੀ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਫਰੂਟਫੁੱਲ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਕਮਜ਼ੋਰ ਸਿਤਾਰਾ ਆਪ ਨੂੰ ਉਲਝਣਾਂ-ਝਮੇਲਿਆਂ,ਪੇਚੀਦਗੀਆਂ ’ਚ ਉਲਝਾਈ ਰੱਖ ਸਕਦਾ ਹੈ, ਇਸ ਲਈ ਅਹਿਤਿਆਤ ਨਾਲ ਰਹੋ, ਨੁਕਸਾਨ ਦਾ ਵੀ ਡਰ।
ਕੰਨਿਆ : ਡ੍ਰਿੰਕਸ, ਆਈਸਕ੍ਰੀਮ, ਕੈਮੀਕਲਸ ਲੂਬਰੀਕੈਂਟਸ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ : ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਸ਼ਚਕ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਭੱਜ-ਦੌੜ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ।
ਧਨ : ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਸਹੀ ਰਹੇਗਾ, ਕਿਉਂਕਿ ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ ਹੈ, ਨੁਕਸਾਨ ਦਾ ਵੀ ਡਰ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ-ਅਪਰੋਚ ਰਹੇਗੀ।
ਕੁੰਭ : ਕਿਸੇ ਮਹਿਲਾ ਦੀ ਸ਼ਤਰੂ ਕੈਂਪ ’ਚ ਮੌਜੂਦਗੀ ਆਪ ਦੀ ਟੈਨਸ਼ਨ ਪ੍ਰੇਸ਼ਾਨੀ ਵਧਾਉਣ ਵਾਲੀ ਹੋਵੇਗੀ, ਮਨ ਵੀ ਪ੍ਰੇਸ਼ਾਨ ਰਹੇਗਾ।
ਮੀਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਹਟ ਸਕਦੀ ਹੈ।
28 ਜੂਨ 2025, ਸ਼ਨੀਵਾਰ
ਹਾੜ੍ਹ ਸੁਦੀ ਤਿੱਥੀ ਤੀਜ (ਸਵੇਰੇ 9.55 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕਰਕ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਹਾੜ੍ਹ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 7 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 2, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਖ (ਸਵੇਰੇ 6.36 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਹਰਸ਼ਣ (ਸ਼ਾਮ 7.15 ਤਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 9.35 ’ਤੇ), ਸਵੇਰੇ 6.36 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਪੀ. ਵੀ. ਨਰਸਿਮ੍ਹਾ ਰਾਓ ਜਨਮ ਦਿਨ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਪੈਸਾ ਹੀ ਪੈਸਾ: ਸਾਵਣ 'ਚ ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋ ਰਿਹਾ ਗੋਲਡਨ ਸਮਾਂ
NEXT STORY