ਮੇਖ : ਪ੍ਰਾਪਰਟੀ ਦੇ ਕਿਸੇ ਕੰਮ ਨਾਲ ਡੀਲ ਕਰਨ ਲਈ ਸਮਾਂ ਚੰਗਾ, ਵੱਡੇ ਲੋਕ ਆਪ ਦੀ ਆਸ ’ਤੇ ਪੂਰਾ ਉਤਰਨਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਕੰਮਕਾਜੀ ਸਾਥੀ, ਸਹਿਯੋਗੀ ਤਾਲਮੇਲ ਰੱਖਣਗੇ ਅਤੇ ਉਹ ਆਪ ਦੀ ਗੱਲ ਆਪ ਦੇ ਸੁਝਾਅ ਨੂੰ ਧਿਆਨ ਨਾਲ ਸੁਣਨਗੇ।
ਮਿਥੁਨ : ਇੰਪੋਰਟ-ਐਕਸਪੋਰਟ, ਮੈਨ ਪਾਵਰ ਬਾਹਰ ਭੇਜਣ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਕਰਕ : ਅਰਥ ਅਤੇ ਕਾਰੋਬਾਰੀ ਕੰਮਾਂ ’ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ, ਸਫਲਤਾ ਸਾਥ ਦੇਵੇਗੀ।
ਸਿੰਘ : ਸਿਤਾਰਾ ਕਿਉਂਕਿ ਨੁਕਸਾਨ ਪ੍ਰੇਸ਼ਾਨੀ ਦੇਣ ਵਾਲਾ ਹੈ, ਇਸ ਲਈ ਆਪ ਨੂੰ ਹਰ ਕਦਮ ਸੋਚ-ਵਿਚਾਰ ਕੇ ਚੁਕਣਾ ਚਾਹੀਦਾ ਹੈ, ਸਫਰ ਵੀ ਨਾ ਕਰੋ।
ਕੰਨਿਆ : ਡ੍ਰਿੰਕਸ, ਕੈਮੀਕਲਸ, ਪੇਂਟ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਲਈ ਸਿਤਾਰਾ ਚੰਗਾ, ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਕਮਜ਼ੋਰ , ਤੇਜ਼ਹੀਣ ਰਹਿਣਗੇ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਫਰੂਟਫੁਲ ਰਹੇਗੀ, ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ।
ਧਨ : ਪੇਟ ਬਾਰੇ ਲਾਪਰਵਾਹ ਨਾ ਰਹੋ, ਲੈਣ-ਦੇਣ ਦੇ ਕੰਮਾਂ ਅਤੇ ਪੇਮੈਂਟਾਂ ਦੇ ਬਾਰੇ ’ਚ ਸੁਚੋਤ ਰਹੋ।
ਮਕਰ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਮਨੋਰਥਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਬਣਿਆ ਰਹੇਗਾ।
ਕੁੰਭ : ਵੈਰੀ-ਵਿਰੋਧੀ ਹਰ ਮਾਮਲੇ ’ਚ ਆਪ ਦੀ ਲੱਤ ਖਿੱਚ ਕੇ ਆਪ ਨੂੰ ਅਪਸੈੱਟ-ਪ੍ਰੇਸ਼ਾਨ ਰੱਖਣਗੇ, ਨੁਕਸਾਨ ਦਾ ਵੀ ਡਰ।
ਮੀਨ : ਧਾਰਮਿਕ ਕੰਮਾਂ ’ਚ ਰੁਚੀ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਵੈਸੇ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।
18 ਸਤੰਬਰ 2025, ਵੀਰਵਾਰ
ਭਾਦੋਂ ਅੱਸੂ ਵਦੀ ਤਿੱਥੀ ਦੁਆਦਸ਼ੀ (ਰਾਤ 11.25 ਤਕ)ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਕਰਕ ’ਚ
ਮੰਗਲ ਤੁਲਾ ’ਚ
ਬੁੱਧ ਕੰਨਿਆ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਅੱਸੂ, ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 27 (ਭਾਦੋਂ), ਹਿਜਰੀ ਸਾਲ 1447, ਮਹੀਨਾ : ਰਬਿ-ਉਲ-ਅੱਵਲ, ਤਰੀਕ : 25, ਸੂਰਜ ਉਦੇ ਸਵੇਰੇ 6.18 ਵਜੇ, ਸੂਰਜ ਅਸਤ : ਸ਼ਾਮ 6.33 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (ਸਵੇਰੇ 6.33 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਸ਼ਿਵ (ਰਾਤ 9.37 ਤਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 6.33 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਪੂਜਾ ਲੱਗੇਗੀ,ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਤਿੱਥੀ ਦੁਆਦਸ਼ੀ ਅਤੇ ਸੰਨਿਆਸੀਆਂ ਦਾ ਸਰਾਧ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦੀ ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
NEXT STORY