ਮੇਖ : ਸਟਰਾਂਗ ਸਿਤਾਰਾ ਜ਼ਮੀਨੀ ਅਤੇ ਅਦਾਲਤੀ ਕੰਮਾਂ ਨੂੰ ਸੰਵਾਰਨ ਅਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ ਹੈ।
ਬ੍ਰਿਖ : ਕਿਸੇ ਸੱਜਣ-ਮਿੱਤਰ ਦੀ ਮਦਦ ਅਤੇ ਸਹਿਯੋਗ ਨਾਲ ਆਪ ਨੂੰ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੰੂ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ
ਮਿਥੁਨ : ਜਿਹੜੇ ਲੋਕ ਜਨ ਸ਼ਕਤੀ ਬਾਹਰ ਭਿਜਵਾਉਣ ਦਾ ਅਤੇ ਵੀਜ਼ਾ ਪਾਸਪੋਰਟ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਕਰਕ : ਕਾਰੋਬਾਰੀ ਦਸ਼ਾ ਬਿਹਤਰ, ਕੋਸ਼ਿਸ਼ਾਂ-ਮਨੋਰਥਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰ ਕੇ, ਆਪ ਨੂੰ ਹਰ ਕੰਮ ਆਸਾਨ ਦਿਸੇਗਾ।
ਸਿੰਘ : ਕਿਉਂਕਿ ਸਿਤਾਰਾ ਨੁਕਸਾਨ ਅਤੇ ਪ੍ਰੇਸ਼ਾਨੀ ਦੇਣ ਵਾਲਾ ਹੈ, ਇਸ ਲਈ ਨਾ ਤਾਂ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਆਪਣੀ ਪੇਮੈਂਟ ਫਸਣ ਦਿਓ।
ਕੰਨਿਆ :ਡ੍ਰਿੰਕਸ, ਕੈਮੀਕਲਸ, ਰੰਗ ਰੋਗਨ, ਥਿੰਦੀਆਂ ਵਸਤਾਂ, ਪੈਟਰੋਲੀਅਮ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ :ਕਿਸੇ ਅਫਸਰ ਦਾ ਨਰਮ ਰੁਖ ਸਰਕਾਰੀ ਕੰਮਾਂ ’ਚ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ ਹੋਵੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ, ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਜੀਅ ਲੱਗੇਗਾ, ਇਰਾਦਿਆਂ ’ਚ ਮਜ਼ਬੂਤੀ।
ਧਨ : ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ, ਕਿਉਂਕਿ ਪੂਰਾ ਪ੍ਰਹੇਜ਼ ਕਰਨ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ ਜਿਹਾ ਰਹੇਗਾ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ ਬਣੀ ਰਹੇਗੀ।
ਕੁੰਭ : ਕਮਜ਼ੋਰ ਸਿਤਾਰਾ ਆਪ ਨੂੰ ਕਿਸੇ ਨਾ ਕਿਸੇ ਮੁਸ਼ਕਿਲ ’ਚ ਉਲਝਾਈ-ਫਸਾਈ ਰੱਖ ਸਕਦਾ ਹੈ, ਪੂਰੀ ਤਰ੍ਹਾਂ ਸੁਚੇਤ ਰਹੋ।
ਮੀਨ : ਸਟਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ,ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ, ਮਾਣ-ਸਨਮਾਨ ਦੀ ਪ੍ਰਾਪਤੀ।
9 ਦਸੰਬਰ 2025, ਮੰਗਲਵਾਰ
ਪੋਹ ਵਦੀ ਤਿੱਥੀ ਪੰਚਮੀ (ਬਾਅਦ ਦੁਪਹਿਰ 2.30 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਕਰਕ ’ਚ
ਮੰਗਲ ਧਨ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮੱਘਰ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 18 (ਮੱਘਰ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲਸਾਨੀ, ਤਰੀਕ : 18, ਸੂਰਜ ਉਦੇ ਸਵੇਰੇ 7.19 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (9-10 ਮੱਧ ਰਤ 2.23 ਤੱਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ : ਏਂਦਰ (ਬਾਅਦ ਦੁਪਹਿਰ 2.29 ਤੱਕ) ਅਤੇ ਮਗਰੋ ਯੋਗ ਵੈਧ੍ਰਿਤੀ, ਚੰਦਰਮਾ : ਕਰਕ ਰਾਸ਼ੀ ’ਤੇ ( 9-10 ਮੱਧ ਰਾਤ 2.23 ਤੱਕ) ਅਤੇ ਮਗਰੋਂ ਿਸੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। 9-10 ਮੱਧ ਰਾਤ 2.23 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉਤਰ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
NEXT STORY