ਮੇਖ : ਅਰਥ ਦਸ਼ਾ ਠੀਕ-ਠਾਕ, ਕਾਰੋਬਾਰੀ ਕੰਮਾਂ ਲਈ ਵੀ ਆਪ ਦੀਆਂ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ, ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਬ੍ਰਿਖ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਮਿਥੁਨ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ, ਜਨਰਲ ਹਾਲਾਤ ਵੀ ਅਨੁਕੂਲ ਚਲਣਗੇ।
ਕਰਕ : ਕਿਸੇ ਅਫਸਰ ਦੇ ਸਾਫ਼ਟ ਰੁਖ ਕਰ ਕੇ ਆਪ ਦੀ ਕੋਈ ਰੁਕਾਵਟ ਮੁਸ਼ਕਿਲ ਹਟ ਸਕਦੀ ਹੈ, ਤੇਜ ਪ੍ਰਭਾਅ ਬਣਿਆ ਰਹੇਗਾ, ਸ਼ਤਰੂ ਵੀ ਕਮਜ਼ੋਰ, ਤੇਜਹੀਣ ਰਹਿਣਗੇ।
ਸਿੰਘ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਆਪ ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਐਕਟਿਵ ਅਤੇ ਇਫੈਕਟਿਵ ਰਹੋਗੇ।
ਕੰਨਿਆ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਸਹੀ ਰਹੇਗਾ, ਮਨ ਵੀ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਜਿਹਾ ਰਹੇਗਾ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ-ਸਦਭਾਅ ਬਣਿਆ ਰਹੇਗਾ।
ਬ੍ਰਿਸ਼ਚਕ : ਜਨਰਲ ਸਿਤਾਰਾ ਕਮਜ਼ੋਰ, ਮਨ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਜਿਹਾ ਰਹੇਗਾ, ਆਪਣੇ ਆਪ ਨੂੰ ਝਮੇਲਿਆਂ ਤੋਂ ਬਚਾ ਕੇ ਰੱਖੋ।
ਧਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਪਰ ਸਿਹਤ ’ਚ ਗੜਬੜੀ ਦਾ ਡਰ ਬਣਿਆ ਰਹੇਗਾ।
ਮਕਰ : ਜ਼ਮੀਨੀ-ਜਾਇਦਾਦੀ ਕੰਮਾਂ ਲਈ ਸਿਤਾਰਾ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਪਰ ਸਿਹਤ ’ਚ ਗੜਬੜੀ ਦਾ ਡਰ ਬਣਿਆ ਰਹੇਗਾ।
ਕੁੰਭ : ਜੇ ਕਿਸੇ ਵੱਡੇ ਆਦਮੀ ਦਾ ਸਹਿਯੋਗ ਲੈਣ ਲਈ ਆਪ ਉਸ ਨਾਲ ਮਿਲੋਗੇ, ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਮੀਨ : ਟੀਚਿੰਗ, ਕੋਚਿੰਗ, ਮੈਡੀਸਨ, ਸੈਰ-ਸਪਾਟਾ, ਕੰਸਲਟੈਂਸੀ, ਫੋਟੋਗ੍ਰਾਫ਼ੀ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲ ਸਕਦਾ ਹੈ।
19 ਜੁਲਾਈ 2025, ਸ਼ਨੀਵਾਰ
ਸਾਉਣ ਵਦੀ ਤਿੱਥੀ ਨੌਮੀ (ਬਾਅਦ ਦੁਪਹਿਰ 2.43 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮੇਖ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਸਾਉਣ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 28 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 23, ਸੂਰਜ ਉਦੇ ਸਵੇਰੇ 5.40 ਵਜੇ, ਸੂਰਜ ਅਸਤ : ਸ਼ਾਮ 7.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (19-20 ਮੱਧ ਰਾਤ 12.38 ਤਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਸ਼ੂਲ (19-20 ਮੱਧ ਰਾਤ 12.55 ਤਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (19-20 ਮੱਧ ਰਾਤ 1.28 ’ਤੇ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਨ੍ਹਾਂ 5 ਰਾਸ਼ੀਆਂ ਵਾਲੇ ਲੋਕਾਂ ਨੂੰ ਅੱਜ ਹੋ ਸਕਦੈ ਵੱਡਾ ਨੁਕਸਾਨ, ਰਹਿਣ ਸਾਵਧਾਨ
NEXT STORY