ਮੇਖ : ਸਿਤਾਰਾ ਸ਼ਾਮ ਤਕ ਪ੍ਰੇਸ਼ਾਨੀ ਦੇਣ ਅਤੇ ਵਿਪਰੀਤ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ’ਤੇ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ।
ਬ੍ਰਿਖ : ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮ ਸੰਵਾਰਨ, ਅਰਥ ਦਸ਼ਾ ਬਿਹਤਰ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਵਿਪਰੀਤ ਹਾਲਾਤ ਬਣਾਉਣ ਵਾਲਾ।
ਮਿਥੁਨ : ਸਿਤਾਰਾ ਸ਼ਾਮ ਤਕ ਬਿਹਤਰ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਇੱਜ਼ਤਮਾਣ ਦੀ ਪ੍ਰਾਪਤੀ।
ਕਰਕ : ਸਿਤਾਰਾ ਸ਼ਾਮ ਤਕ ਸਫਲਤਾ ਦੇਣ ਅਤੇ ਇੱਜ਼ਤ ਮਾਣ ਦੇਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਇਰਾਦਿਆਂ ’ਚ ਸਫਲਤਾ ਅਤੇ ਬਿਹਤਰੀ ਹੋਵੇਗੀ।
ਸਿੰਘ : ਸ਼ਾਮ ਤਕ ਸਮਾਂ ਪੇਟ ਲਈ ਕਮਜ਼ੋਰ, ਲਿਮਿਟ ’ਚ ਖਾਣਾ-ਪੀਣਾ ਕਰੋ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ।
ਕੰਨਿਆ : ਸਿਤਾਰਾ ਸ਼ਾਮ ਤਕ ਕਾਰੋਬਾਰੀ ਦਸ਼ਾ ਚੰਗੀ ਪਰ ਬਾਅਦ ’ਚ ਸਮਾਂ ਕਮਜ਼ੋਰ, ਕੋਈ ਵੀ ਕੋਸ਼ਿਸ਼ ਸ਼ੁਰੂ ਨਾ ਕਰੋ, ਸਫਰ ਵੀ ਨਾ ਕਰੋ।
ਤੁਲਾ : ਸਿਤਾਰਾ ਸ਼ਾਮ ਤਕ ਕਮਜ਼ੋਰ, ਮਨ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਵਿਪਰੀਤ ਅਤੇ ਮੁਸ਼ਕਲਾਂ ਵਾਲੇ ਹਾਲਾਤ ਬਣਨਗੇ।
ਧਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਮੋਰਚੇ ’ਤੇ ਆਪ ਨੂੰ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ।
ਮਕਰ : ਸਿਤਾਰਾ ਸ਼ਾਮ ਤਕ ਕੰਮਕਾਜੀ ਕੰਮਾਂ ’ਚ ਆਪ ਨੂੰ ਬਿਜ਼ੀ ਰੱਖੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰ ਹਾਲਾਤ ਬਣਨਗੇ।
ਮੀਨ : ਸਿਤਾਰਾ ਕੰਮਕਾਜੀ ਕੰਮਾਂ ਲਈ ਚੰਗਾ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
8 ਜੁਲਾਈ 2026, ਬੁੱਧਵਾਰ
ਹਾੜ੍ਹ ਵਦੀ ਤਿੱਥੀ ਅਸ਼ਟਮੀ (ਦੁਪਹਿਰ 12.22 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 17 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 22, ਸੂਰਜ ਉਦੇ ਸਵੇਰੇ 5.34 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਸ਼ਾਮ 4 ਵਜੇ ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਅਤਿਗੰਡ (ਦੁਪਹਿਰ 12.38 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮੀਨ ਰਾਸ਼ੀ ’ਤੇ (ਸ਼ਾਮ 4 ਵਜੇ ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਸ਼ਾਮ ਚਾਰ ਵਜੇ ਤਕ), ਸ਼ਾਮ 4 ਵਜੇ ਤਕ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਕ ਦੀ ਪੂਜਾ ਲੱਗੇਗੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
20 ਜੁਲਾਈ ਤੋਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਬਣ ਰਿਹੈ ਸੂਰਜ ਤੇ ਸ਼ਨੀ ਦਾ ਮਹਾਸੰਯੋਗ, ਨੋਟਾਂ ਦੇ...
NEXT STORY