ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਕਿਉਂਕਿ ਗਲੇ ’ਚ ਖਰਾਬੀ ਦਾ ਡਰ ਬਣਿਆ ਰਹਿ ਸਕਦਾ ਹੈ।
ਬ੍ਰਿਖ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਨੁਕਸਾਨ ਦਾ ਵੀ ਡਰ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਵੈਸੇ ਵੀ ਕਾਰੋਬਾਰੀ ਟੂਰਿੰਗ ਲਾਭ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਸਿਤਾਰਾ ਜਾਇਦਾਦੀ ਕੰਮ ਸੰਵਾਰਨ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ, ਵੱਡੇ ਲੋਕ ਵੀ ਮਿਹਰਬਾਨੀ ਵਾਲਾ ਅਤੇ ਸੁਪੋਰਟਿਵ ਰੁਖ ਰੱਖਣਗੇ।
ਸਿੰਘ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਵੀ ਕੁਝ ਅੱਗੇ ਵਧੇਗੀ।
ਕੰਨਿਆ : ਪੇਟ ਬਾਰੇ ਲਾਪਰਵਾਹੀ ਨਾ ਵਰਤਣੀ ਸਹੀ ਰਹੇਗੀ, ਸੀਮਾ ’ਚ ਖਾਣਾ-ਪੀਣਾ ਵੀ ਸਹੀ ਰਹੇਗਾ, ਸ਼ੁਭ ਕੰਮਾਂ ’ਚ ਧਿਆਨ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਸਫਲਤਾ ਸਾਥ ਦੇਵੇਗੀ , ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਰਹੇਗੀ।
ਬ੍ਰਿਸ਼ਚਕ : ਮਨ ਪ੍ਰੇਸ਼ਾਨ, ਅਪਸੈੱਟ ਅਤੇ ਡਾਵਾਂਡੋਲ ਜਿਹਾ ਰਹੇਗਾ, ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ।
ਧਨ : ਜਨਰਲ ਤੌਰ ’ਤੇ ਸਟ੍ਰਾਂਗ, ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ।
ਮਕਰ : ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਵਿਅਸਤ ਰੱਖੇਗਾ।
ਮੀਨ : ਮਿੱਟੀ, ਰੇਤਾ, ਬਜਰੀ, ਸੀਮੈਂਟ, ਟਿੰਬਰ, ਪਲਾਈ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
6 ਅਗਸਤ 2026, ਵੀਰਵਾਰ
ਸਾਉਣ ਵਦੀ ਤਿੱਥੀ ਅਸ਼ਟਮੀ (ਸ਼ਾਮ 6.53 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮੇਖ ’ਚ
ਮੰਗਲ ਮਿਥੁਨ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 15 (ਸਾਉਣ), ਹਿਜਰੀ ਸਾਲ 1448, ਮਹੀਨਾ : ਸਫਰ, ਤਰੀਕ : 22, ਸੂਰਜ ਉਦੇ ਸਵੇਰੇ 5.51 ਵਜੇ, ਸੂਰਜ ਅਸਤ : ਸ਼ਾਮ 7.16ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਰਾਤ 8.14 ਤਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਗੰਡ (ਬਾਅਦ ਦੁਪਹਿਰ 3.01 ਤਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਮੇਖ ਰਾਸ਼ੀ ’ਤੇ (6-7 ਮੱਧ ਰਾਤ 1.54 ਤਕ) ਅਚੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸੂਰਜ ਗ੍ਰਹਿਣ ਤੋਂ ਪਹਿਲਾਂ ਬਣ ਰਿਹਾ 'ਮਹਾਲਕਸ਼ਮੀ ਯੋਗ', ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ
NEXT STORY