ਮੇਖ : ਕੋਰਟ ਕਚਹਿਰੀ ’ਚ ਜਾਣ ਜਾਂ ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ, ਵਿਅਸਤ ਰੱਖੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਮਿਥੁਨ : ਡ੍ਰਿੰਕਸ, ਕੈਮੀਕਲਸ, ਪੇਂਟਸ, ਪੈਟ੍ਰੋਲੀਅਮ ਅਤੇ ਸੀ.ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਕੰਮਕਾਜੀ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਆਪਣੇ ਚੰਚਲ ਹੁੰਦੇ ਮਨ ’ਤੇ ਜ਼ਬਤ ਰੱਖੋ।
ਸਿੰਘ : ਖਰਚਿਆਂ ਦਾ ਜ਼ੋਰ, ਪਰ ਚੰਗਾ ਪਹਿਲੂ ਇਹ ਹੈ ਕਿ ਜ਼ਿਆਦਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਸਫਰ ਵੀ ਟਾਲ ਦਿਓ।
ਕੰਨਿਆ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ, ਕਾਰੋਬਾਰੀ ਪਲਾਨਿੰਗ, ਕਾਰੋਬਾਰੀ ਪ੍ਰੋਗਰਾਮਿੰਗ ਲਾਭ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ।
ਤੁਲਾ : ਕਿਸੇ ਅਫਸਰ ਦੇ ਸਾਫਟ ਅਤੇ ਹਮਦਰਦਾਨਾ ਰੁਖ ਕਰਕੇ ਆਪ ਦੀ ਕੋਈ ਲੰਬੇ ਸਮੇਂ ਤੋਂ ਚੱਲੀ ਆ ਰਹਿ ਸਮੱਸਿਆ ਸੁਲਝਾਉਣ ਦੇ ਨੇੜੇ ਪਹੁੰਚ ਸਕਦੀ।
ਬ੍ਰਿਸ਼ਚਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਧਨ : ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਕਰ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ,ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।
ਕੁੰਭ : ਵਿਰੋਧੀ ਨੁਕਸਾਨ ਪਹੁੰਚਾਉਣ ਲਈ ਨਾ ਸਿਰਫ ਮੌਕਾ ਭਾਲਦੇ ਰਹਿਣਗੇ, ਬਲਕਿ ਹਰ ਦਾਅ ਵੀ ਖੇਲ ਸਕਦੇ ਹਨ।
ਮੀਨ : ਜਨਰਲ ਸਿਤਾਰਾ ਸਟਰਾਂਗ ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਵੀ ਕੁਝ ਅੱਗੇ ਵਧ ਸਕਦਾ ਹੈ।
5 ਜਨਵਰੀ 2026, ਸੋਮਵਾਰ
ਪੋਹ ਸੁਦੀ ਤਿੱਥੀ ਦੂਜ (ਸਵੇਰੇ 9.57 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨੁ ’ਚ
ਚੰਦਰਮਾ ਕਰਕ ’ਚ
ਮੰਗਲ ਧਨੁ ’ਚ
ਬੁੱਧ ਧਨੁ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਧਨੁ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਪੋਹ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 15 (ਪੋਹ) ਹਿਜਰੀ ਸਾਲ 1447, ਮਹੀਨਾ : ਰਜਬ, ਤਰੀਕ : 15, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.35 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੱਖ (ਦੁਪਹਿਰ 1.25 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਵਿਸਕੁੰਭ (ਰਾਤ 10.47 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਦੁਪਹਿਰ 1.25 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ ਪੁਰਬ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
7 ਜਨਵਰੀ ਤੋਂ ਬਦਲਣਗੇ ਸਿਤਾਰੇ: ਇਨ੍ਹਾਂ 3 ਰਾਸ਼ੀਆਂ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ
NEXT STORY