ਮੇਖ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੇ ਯਤਨ ਉਮੀਦ ਮੁਤਾਬਕ ਨਤੀਜਾ ਦੇ ਸਕਦੇ ਹਨ, ਸ਼ਤਰੂ ਆਪ ਦੇ ਅੱਗੇ ਠਹਿਰਨ ਦੀ ਹਿੰਮਤ ਨਾ ਜੁੱਟਾ ਸਕਣਗੇ।
ਬ੍ਰਿਖ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ, ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ, ਜਿਹੜੇ ਕੰਮ ਲਈ ਸੋਚੋਗੇ ਜਾਂ ਵਿਚਾਰ ਕਰੋਗੇ ਅਤੇ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਇੱਜ਼ਤ ਮਾਣ ਦੀ ਪ੍ਰਾਪਤੀ।
ਸਿੰਘ : ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਆਪਣੇ ਆਪ ਨੂੰ ਪੰਗਿਆਂ ਅਤੇ ਝਮੇਲਿਆਂ ਤੋਂ ਬਚਾ ਕੇ ਰੱਖੋ, ਸਫਰ ਵੀ ਅਹਿਤਿਆਤ-ਪ੍ਰੇਸ਼ਾਨੀ ਵਾਲਾ ਹੋ ਸਕਦਾ ਹੈ।
ਕੰਨਿਆ : ਡ੍ਰਿੰਕਸ, ਕੈਮੀਕਲਜ਼, ਰੰਗ ਰੋਗਨ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਕਾਜੀ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਤੁਲਾ : ਕਿਸੇ ਅਫਸਰ ਦੇ ਸਾਫਟ-ਸੁਪਰੋਟਿਵ ਰੁਖ ਕਰ ਕੇ ਆਪ ਦੇ ਕਿਸੇ ਉਲਝੇ ਅਤੇ ਪੇਚੀਦਾ ਕੰਮ ’ਚ ਕੁਝ ਪੇਸ਼ਕਦਮੀ ਹੋਣ ਦੀ ਆਸ।
ਬ੍ਰਿਸ਼ਚਕ : ਇਰਾਦਿਆਂ ’ਚ ਮਜ਼ਬੂਤੀ, ਮਨੋਬਲ, ਪੈਠ ਵਧੇਗੀ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਧਨ : ਸਿਤਾਰਾ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣੇ-ਆਪ ਨੂੰ ਬਚਾ ਕੇ ਰੱਖੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜ਼ਿੰਦਾਦਿਲ ਹੁੰਦੇ ਆਪਣੇ ਮਨ ’ਤੇ ਜ਼ਬਤ ਰੱਖਣਾ ਸਹੀ ਰਹੇਗਾ।
ਕੁੰਭ : ਕਿਸ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਮਨ ਡਰਿਆ-ਡਰਿਆ ਅਤੇ ਪ੍ਰੇਸ਼ਾਨ ਜਿਹਾ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮੀਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
11 ਮਾਰਚ 2025, ਮੰਗਲਵਾਰ
ਫੱਗਣ ਸੁਦੀ ਤਿੱਥੀ ਦੁਆਦਸ਼ੀ (ਸਵੇਰੇ 8.15 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਕਰਕ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ ਸੂਰਜ
ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 20 (ਫੱਗਣ), ਹਿਜਰੀ ਸਾਲ 1446, ਮਹੀਨਾ : ਰਮਜ਼ਾਨ, ਤਰੀਕ : 10, ਸੂਰਜ ਉਦੇ ਸਵੇਰੇ 6.47 ਵਜੇ, ਸੂਰਜ ਅਸਤ ਸ਼ਾਮ 6.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (11-12 ਮੱਧ ਰਾਤ 2.16 ਤੱਕ) ਅਤੇ ਮਗਰੋਂ ਨਕੱਸ਼ਤਰ ਮੱਘਾ, ਯੋਗ : ਅਤਿਗੰਡ (ਦੁਪਹਿਰ 1.18 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਕਰਕ ਰਾਸ਼ੀ ’ਤੇ (11-12 ਮੱਧ ਰਾਤ 2.16 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। 11-12 ਮੱਧ ਰਾਤ 2.16 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਭੋਮ ਪ੍ਰਦੋਸ਼ ਵਰਤ।
-(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ ਹੋਵੇਗਾ, ਦੇਖੋ ਆਪਣੀ ਰਾਸ਼ੀ
NEXT STORY