ਮੇਖ : ਵਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਵੀ ਚੰਗੀ ਰਿਟਰਨ ਮਿਲੇਗੀ।
ਬ੍ਰਿਖ : ਕਿਸੇ ਵੀ ਸਰਕਾਰੀ ਕੰਮ ਲਈ ਅਨਮੰਨੇ ਮਨ ਨਾਲ ਯਤਨ ਨਾ ਕਰੋ, ਕਿਉਂਕਿ ਆਪ ਦੀ ਕਿਸੇ ਵੀ ਕੋਸ਼ਿਸ਼ ਦੇ ਸਿਰੇ ਚੜ੍ਹਨ ਦੀ ਆਸ ਨਾ ਹੋਵੇਗੀ।
ਮਿਥੁਨ : ਕਿਉਂਕਿ ਸੋਚ ਵਿਚਾਰ ’ਚ ਨੈਗੇਟਿਵਿਟੀ ਪ੍ਰਭਾਵੀ ਰਹੇਗੀ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਗੱਲ ਨਾ ਹੋ ਜਾਵੇ, ਅਹਿਤਿਆਤ ਰੱਖੋ।
ਕਰਕ : ਸਿਹਤ ਬਾਰੇ ਸੁਚੇਤ ਰਹਿਣ ਦੀ ਜ਼ਰੂਰਤ, ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਮਨ ਵੀ ਉਦਾਸ ਪ੍ਰੇਸ਼ਾਨ ਰਹੇਗਾ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਫ਼ੈਮਿਲੀ ਫ੍ਰੰਟ ’ਤੇ ਕੁਝ ਨਾਰਾਜ਼ਗੀ ਰਹਿਣ ਦਾ ਡਰ।
ਕੰਨਿਆ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਹੋਏ ਨਜ਼ਰ ਆਉਣਗੇ।
ਤੁਲਾ : ਸੰਤਾਨ ਸ਼ਾਇਦ ਪੂਰੀ ਤਰ੍ਹਾਂ ਨਾਲ ਸਹਿਯੋਗ ਨਾ ਕਰੇਗੀ, ਇਸ ਲਈ ਉਸ ਨੂੰ ਸਮਝਦਾਰੀ ਨਾਲ ਟੈਕਲ ਕਰਨਾ ਸਹੀ ਰਹੇਗਾ।
ਬ੍ਰਿਸ਼ਚਕ : ਤਿਆਰੀ ਦੇ ਬਗੈਰ ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਨਾ ਲਓ, ਵਰਨਾ ਮਨਮਰਜ਼ੀ ਦਾ ਨਤੀਜਾ ਨਾ ਮਿਲੇਗਾ।
ਧਨ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਸਹਿਯੋਗ, ਫਰੂਟਫੁੱਲ ਰਹੇਗਾ ਪਰ ਹਲਕੀ ਸੋਚ-ਨੇਚਰ ਵਾਲੇ ਲੋਕ ਆਪ ਨੂੰ ਪ੍ਰੇਸ਼ਾਨ ਕਰ ਸਕਦੇ ਹਨ।
ਮਕਰ : ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ ਪਰ ਕਾਰੋਬਾਰੀ ਕੰਮਾਂ ਕੋਸ਼ਿਸ਼ਾਂ ਨੂੰ ਬੇ-ਧਿਆਨੀ ਨਾਲ ਨਹੀਂ ਕਰਨਾ ਚਾਹੀਦਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਬੇਕਾਰ ਕੰਮਾਂ ਵੱਲ ਭੱਟਕਦੇ ਆਪਣੇ ਮਨ ’ਤੇ ਜ਼ਬਤ ਰੱਖੋ।
ਮੀਨ : ਸਿਤਾਰਾ ਉਲਝਣਾਂ, ਝਮੇਲਿਆਂ, ਪੰਗਿਆਂ ਵਾਲਾ ਹੈ, ਇਸ ਲਈ ਜਿਹੜਾ ਵੀ ਯਤਨ ਕਰੋ, ਪੂਰੇ ਜ਼ੋਰ ਅਤੇ ਹਿੰਮਤ ਨਾਲ ਕਰੋ।
4 ਜੁਲਾਈ 2026, ਸ਼ਨੀਵਾਰ
ਹਾੜ੍ਹ ਵਦੀ ਤਿੱਥੀ ਚੌਥ (ਦੁਪਹਿਰ 12.41 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕੁੰਭ ’ਚ
ਮੰਗਲ ਬ੍ਰਿਖ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 13 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 18, ਸੂਰਜ ਉਦੇ ਸਵੇਰੇ 5.32 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਦੁਪਹਿਰ 1.44 ਤਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਪ੍ਰੀਤੀ (ਸ਼ਾਮ 5.06 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
19 ਜੁਲਾਈ ਤੱਕ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ ! ਗੁਰੂ ਪੁਸ਼ਯ ਨਕੱਸ਼ਤਰ ਨਾਲ ਇਨ੍ਹਾਂ ਵਰ੍ਹੇਗਾ ਨੋਟਾਂ ਦਾ ਮੀਂਹ
NEXT STORY