ਮੇਖ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਰੁਕਾਵਟ ਮੁਸ਼ਕਲ ਹਟੇਗੀ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਚੰਚਲ ਹੁੰਦੇ ਮਨ ’ਤੇ ਜ਼ਬਤ ਰੱਖੋ।
ਮਿਥੁਨ : ਖਰਚਿਆਂ ਦਾ ਜ਼ੋਰ ਪਰ ਚੰਗਾ ਪਹਿਲੂ ਇਹ ਹੈ ਕਿ ਜ਼ਿਆਦਾ ਤਕ ਖਰਚ ਜਾਇਜ਼ ਹੀ ਹੋਣਗੇ, ਲੈਣ-ਦੇਣ ਦੇ ਕੰਮ ਵੀ ਧਿਆਨ ਨਾਲ ਕਰੋ, ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।
ਕਰਕ : ਟੀਚਿੰਗ, ਕੋਚਿੰਗ, ਬਿਊਟੀਫਿਕੇਸ਼ਨ, ਟੂਰਿਜ਼ਮ, ਕੰਸਲਟੈਂਸੀ, ਲਿਕਰ, ਹੋਟਲਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ’ਚ ਚੰਗਾ ਲਾਭ ਮਿਲੇਗਾ।
ਸਿੰਘ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ, ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਵਿਰੋਧੀ ਕਮਜ਼ੋਰ -ਤੇਜ਼ਹੀਣ ਰਹਿਣਗੇ।
ਕੰਨਿਆ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਰੁਚੀ ਰਹੇਗੀ, ਇਜ਼ਤ ਮਾਣ ਦੀ ਪ੍ਰਾਪਤੀ।
ਤੁਲਾ : ਖਾਣਾ-ਪੀਣਾ ਸੰਭਲ-ਸੰਭਾਲ ਕੇ ਅਤੇ ਪਰਹੇਜ਼ ਨਾਲ ਕਰੋ, ਕਿਉਂਕਿ ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਵਿਗੜਿਆ-ਵਿਗੜਿਆ ਰਹੇਗਾ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਪਰਿਵਾਰਕ ਮੋਰਚੇ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ, ਸੈਰ ਸਫਰ ਲਈ ਮਨ ਰਾਜ਼ੀ ਰਹੇਗਾ।
ਧਨੁ : ਕਮਜ਼ੋਰ ਸਿਤਾਰਾ ਅਤੇ ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਅਤੇ ਉਸਨੂੰ ਅੱਗੇ ਵਧਾਉਣ ਤੋਂ ਬਚੋਗੇ।
ਮਕਰ : ਯਤਨ ਕਰਨ ’ਤੇ ਆਪ ਦੀ ਭੱਜਦੌੜ ਸਫਲ ਹੋਵੇਗੀ, ਪਲਾਨਿੰਗ ਪ੍ਰੋਗਰਾਮਿੰਗ ਵੀ ਸਿਰੇ ਚੜ੍ਹੇਗੀ ਪਰ ਘਟੀਆ ਲੋਕਾਂ ਵਲੋਂ ਸਾਵਧਾਨੀ ਵਰਤੋ।
ਕੁੰਭ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ।
1 ਜਨਵਰੀ 2025, ਵੀਰਵਾਰ
ਪੋਹ ਸੁਦੀ ਤਿੱਥੀ ਤਰੋਦਸ਼ੀ (ਰਾਤ 10.25 ਤਕ) ਤਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨੁ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਧਨੁ ’ਚ
ਬੁੱਧ ਧਨੁ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਧਨੁ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਪੋਹ ਪ੍ਰਵਿਸ਼ਟੇ 18 , ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 11(ਪੋਹ) ਹਿਜਰੀ ਸਾਲ 1447, ਮਹੀਨਾ : ਰਜਬ, ਤਰੀਕ : 11, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਰਾਤ 10.49 ਤਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਸ਼ੁਭ (ਸ਼ਾਮ 5.13 ਤਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ, ਨਵਾਂ ਅੰਗ੍ਰੇਜ਼ੀ ਸਾਲ 2026 ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਨਵਾਂ ਸਾਲ ਚੜ੍ਹਦਿਆਂ ਹੀ ਬਦਲ ਜਾਵੇਗੀ ਕਿਸਮਤ! 1 ਜਨਵਰੀ ਤੋਂ ਨੋਟਾਂ 'ਚ ਖੇਡਣਗੇ ਇਹ ਰਾਸ਼ੀਆਂ ਵਾਲੇ ਲੋਕ
NEXT STORY