ਮੇਖ- ਸਿਤਾਰਾ ਵਪਾਰ ਕੰਮਕਾਜ ਦੇ ਕੰਮ ’ਚ ਲਾਭ ਦੇਣ ਅਤੇ ਉਨ੍ਹਾਂ ਨੂੰ ਸੰਵਾਰਨ ਵਾਲਾ, ਜਨਰਲ ਤੌਰ ’ਤੇ ਸਫਲਤਾ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ।
ਬ੍ਰਿਖ- ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮੂਡ ਅਤੇ ਤਬੀਅਤ ’ਚ ਖੁਸ਼ਦਿਲੀ-ਰੰਗੀਨੀ ਬਣੀ ਰਹੇਗੀ।
ਮਿਥੁਨ- ਖਰਚਿਆਂ ਕਰ ਕੇ ਅਰਥ ਤੰਗੀ ਰਹਿ ਸਕਦੀ ਹੈ, ਇਸ ਲਈ ਖਰਚਿਆਂ ’ਤੇ ਕਾਬੂ ਰੱਖਣਾ ਸਹੀ ਰਹੇਗੀ,ਆਪਣੀ ਪੇਮੈਂਟ ਵੀ ਕਿਸੇ ਹੇਠ ਨਾ ਫਸਣ ਦਿਓ।
ਕਰਕ- ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਵਾਲਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ, ਮਾਣ-ਸਨਮਾਨ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ।
ਸਿੰਘ- ਰਾਜ ਦਰਬਾਰ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਅਫਸਰ ਆਪ ਦੇ ਪ੍ਰਤੀ ਸਾਫਟ ਸੁਪਰੋਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ।
ਕੰਨਿਆ- ਜਨਰਲ ਸਿਤਾਰਾ ਸਟ੍ਰਾਂਗ, ਧਾਰਮਿਕ ਕੰਮਾਂ ਨੂੰ ਨਿਪਟਾਉਣ, ਕਥਾ ਵਾਰਤਾ, ਕੀਰਤਨ ਸਤਸਿੰਗ ਸੁਣਨ ’ਚ ਜੀਅ ਲੱਗੇਗਾ, ਜਨਰਲ ਹਾਲਾਤ ਵੀ ਬਿਹਤਰ ਬਣਨਗੇ।
ਤੁਲਾ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਲਿਮਟ ’ਚ ਖਾਣਾ-ਪੀਣਾ ਸਹੀ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣੇ ਆਪ ਨੂੰ ਬਚਾ ਕੇ ਰੱਖੋ।
ਬ੍ਰਿਸ਼ਚਕ- ਕਾਰੋਬਾਰੀ ਦਸ਼ਾ ਚੰਗੀ, ਧਿਆਨ ਰੱਖੋ ਕਿ ਆਪੋਜ਼ਿਟ ਸੈਕਸ ਦੇ ਪ੍ਰਤੀ ਵਧੀ ਹੋਈ ਅਟ੍ਰੈਕਸ਼ਨ ਅਾਪ ਨੂੰ ਕਿਸੇ ਸਮੇਂ ਕਿਸੇ ਮੁਸ਼ਕਲ ’ਚ ਫਸਾ ਨਾ ਦੇਵੇ।
ਧਨ- ਕਿਸੇ ਪ੍ਰਬਲ ਸ਼ਤਰੂ ਕਰ ਕੇ ਕਿਸੇ ਨਾ ਕਿਸੇ ਮੁਸ਼ਕਲ ਸਮੱਸਿਆ ਨਾਲ ਨਿਪਟਣਾ ਪੈ ਸਕਦਾ ਹੈ, ਇਸ ਲਈ ਸਾਵਧਾਨ ਰਹਿ ਕੇ ਹੀ ਡੀਲ ਕਰੋ।
ਮਕਰ- ਜਨਰਲ ਸਿਤਾਰਾ ਬਿਹਤਰ, ਸੰਤਾਨ ਹਰ ਮਾਮਲੇ ’ਚ ਆਪ ਨਾਲ ਸਹਿਯੋਗ ਕਰੇਗੀ, ਸੁਪਰੋਟ ਦੇਵੇਗੀ, ਜਨਰਲ ਤੌਰ ’ਤੇ ਵੀ ਆਪ ਪ੍ਰਭਾਵੀ ਰਹੋਗੇ।
ਕੁੰਭ- ਕੋਰਟ-ਕਚਹਿਰੀ ਦੇ ਕਿਸੇ ਕੰਮ ਲਈ ਜਿਹੜਾ ਯਤਨ ਕਰੋਗੇ, ਉਸ ਦੀ ਬਿਹਤਰ ਰਿਟਰਨ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ- ਮਿੱਤਰਾਂ, ਸੱਜਣ ਸਾਥੀਆਂ ਦੀ ਮਦਦ-ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਅਤੇ ਉਹ ਲੋੜ ਪੈਣ ’ਤੇ ਆਪ ਦੀ ਮਦਦ ਕਰਨ ਲਈ ਤਿਆਰ ਮਿਲਿਆ ਕਰਨਗੇ।
9 ਸਤੰਬਰ 2020, ਬੁੱਧਵਾਰ ਪ੍ਰਥਮ (ਸ਼ੁੱਧ) ਅੱਸੂ ਵਦੀ ਤਿੱਥੀ ਸਪਤਮੀ (9-10 ਮੱਧ ਰਾਤ 2.06 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ ਸੂਰਜ ਸਿੰਘ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮੇਖ ’ਚ
ਬੁੱੱਧ ਕੰਨਿਆ ’ਚ
ਗੁਰੂ ਧਨ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ 2077,ਭਾਦੋਂ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ 1942, ਮਿਤੀ 18 (ਭਾਦੋਂ), ਹਿਜਰੀ ਸਾਲ 1442, ਮਹੀਨਾ ਮੁਹੱਰਮ, ਤਰੀਕ 20,, ਨਕਸ਼ੱਤਰ : ਕ੍ਰਿਤਿਕਾ (ਪੁਰਵ ਦੁਪਹਿਰ 11.15 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਹਰਸ਼ਣ ( ਸ਼ਾਮ 6.16 ਤਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ, ਭਦਰਾ ਰਹੇਗੀ (ਦੁਪਹਿਰ 1.05 ਤਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਿਦਵਸ ਅਤੇ ਿਤਉਹਾਰ : ਤਿੱਥੀ ਸਪਤਮੀ ਦਾ ਸਰਾਧ, ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦਾ ਬਲਿਦਾਨ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ
NEXT STORY