ਮੇਖ- ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਕਿਸੇ ਪੇਚੀਦਾ ਬਣੇ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ਦਾ ਸਹੀ ਸਮਾਂ।
ਬ੍ਰਿਖ- ਕਿਸੇ ਅਫਸਰ ਦੇ ਸੁਪੋਰਟਿਵ ਰੁਖ ਕਰਕੇ ਿਕਸੇ ਕੰਪਲੀਕੇਟ ਬਣੇ ਸਰਕਾਰੀ ਕੰਮ ’ਚੋਂ ਕੋਈ ਪੇਚੀਦਗੀ ਜਾਂ ਬਾਧਾ ਮੁਸ਼ਕਲ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ- ਧਾਰਮਿਕ, ਸਮਾਜਿਕ ਕੰਮਾਂ ’ਚ ਧਿਆਨ, ਕਥਾਵਾਰਤਾ, ਭਜਨ ਸਤਿਸੰਗ ਸੁਣਨ ’ਚ ਜੀਅ ਲੱਗੇਗਾ, ਜਨਰਲ ਤੌਰ ’ਤੇ ਆਪ ਦੂਜਿਅਾਂ ’ਤੇ ਹਾਵੀ, ਵਿਜਈ ਰਹੋਗੇ।
ਕਰਕ- ਸਿਤਾਰਾ ਕਿਉਂਕਿ ਪੇਟ ਲਈ ਢਿੱਲਾ ਹੈ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਅਾਂ ਸਿਹਤ ਨੂੰ ਸੂਟ ਨਾ ਕਰਦੀਅਾਂ ਹੋਣ।
ਸਿੰਘ- ਕਾਰੋਬਾਰੀ ਦਸ਼ਾ ਕੰਫਰਟੇਬਲ ਰਹੇਗੀ, ਆਪ ਦੇ ਯਤਨ ਸਿਰੇ ਚੜਣਗੇ, ਧਿਆਨ ਰੱਖੋ ਕਿ ਆਪੋਜ਼ਿਟ ਸੈਕਸ ਪ੍ਰਤੀ ਵਧੀ ਹੋਈ ਖਿੱਚ ਆਪ ਨੂੰ ਮੁਸ਼ਕਲ ਸਮੇਂ ’ਚ ਫਸਾ ਨਾ ਦੇਵੇ।
ਕੰਨਿਆ- ਮਨੋਬਲ ਦੇ ਟੁੱਟਣ ਕਰਕੇ ਮਨ ’ਚ ਡਰ, ਪ੍ਰੇਸ਼ਾਨੀ, ਮਾਯੂਸੀ ਵਧ ਸਕਦੀ ਹੈ ਅਤੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਆਪ ਡਰੋਗੇ।
ਤੁਲਾ- ਯਤਨ ਕਰਨ ’ਤੇ ਕੋਈ ਉਦੇਸ਼ ਮਨੋਰਥ ਹੱਲ ਹੋਵੇਗਾ, ਧਾਰਮਿਕ ਕੰਮਾਂ ’ਚ ਧਿਆਨ, ਮਨ ਪਾਜ਼ੇਟਿਵ ਅਤੇ ਸਾਤਵਿਕ ਸੋਚ ਦੇ ਪ੍ਰਭਾਵ ’ਚ ਰਹੇਗਾ।
ਬ੍ਰਿਸ਼ਚਕ- ਪ੍ਰਾਪਰਟੀ ਦੇ ਕਿਸੇ ਕੰਮ ਨੂੰ ਨਿਪਟਾਉਣ ’ਤੇ ਸਫਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਆਪਣੇ ਮਨ ’ਤੇ ਗੁੱਸੇ ਨੂੰ ਬੇਕਾਬੂ ਨਾ ਹੋਣ ਦਿਓ।
ਧਨ- ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਦੁਸ਼ਮਣਾਂ ਦੀ ਆਪ ਅੱਗੇ ਪੇਸ਼ ਨਾ ਚਲ ਸਕੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ- ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ, ਵ੍ਹੀਕਲਜ਼ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਬਿਹਤਰ ਰਹੇਗੀ।
ਕੁੰਭ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਰੇਸ਼ਾ, ਨਜ਼ਲਾ,ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਅੈਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਚਾਹੀਦਾ ਹੈ।
ਮੀਨ- ਸਿਤਾਰਾ ਖਰਚਿਆਂ ਵਾਲਾ, ਸਫਰ ਵੀ ਨਾ ਕਰੋ, ਉਧਾਰੀ ਦੇ ਚੱਕਰ ’ਚ ਵੀ ਨਾ ਫਸੋ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮਾਂ ’ਚ ਆਪ ਦੀ ਕੋਈ ਪੇਮੈਂਟ ਨਾ ਿਕਧਰੇ ਫਸ ਜਾਵੇ।
27 ਅਕਤੂਬਰ 2020, ਮੰਗਲਵਾਰ
ਦਵੀਤਿਯ (ਸ਼ੁੱਧ) ਅੱਸੂ ਸੁਦੀ ਤਿੱਥੀ ਇਕਾਦਸ਼ੀ (ਸਵੇਰੇ 10.47 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕੁੰਭ ’ਚ
ਮੰਗਲ ਮੀਨ ’ਚ
ਬੁੱੱਧ ਤੁਲਾ ’ਚ
ਗੁਰੂ ਧਨ ’ਚ
ਸ਼ੁੱਕਰ ਕੰਿਨਆ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077,ਕੱਤਕ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1942, ਮਿਤੀ 5 (ਕੱਤਕ), ਹਿਜਰੀ ਸਾਲ 1442, ਮਹੀਨਾ : ਰਬਿ ਉਲ ਅੱਵਲ, ਤਰੀਕ :9 ਨਕਸ਼ੱਤਰ : ਪੁਰਵਾ ਭਾਦਰਪਦ (ਪੂਰਾ ਦਿਨ ਰਾਤ), ਯੋਗ : ਧਰੁਵ (27-28 ਮੱਧ ਰਾਤ 1.07 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਕੁੰਭ ਰਾਸ਼ੀ ’ਤੇ (27-28 ਮੱਧ ਰਾਤ 2.31 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਰਹੇਗੀ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਸਵੇਰੇ 10.47 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪਾਪਕ੍ਰਿਸ਼ਾ ਇਕਾਦਸ਼ੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ
NEXT STORY