ਮੇਖ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ- ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਨਾ ਤਾਂ ਉਧਾਰੀ ’ਚ ਫਸੋ ਅਤੇ ਨਾ ਹੀ ਕਿਸੇ ਹੇਠ ਆਪਣੀ ਪੇਮੈਂਟ ਫਸਾਓ।
ਬ੍ਰਿਖ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਉਂਝ ਕੋਈ ਵੀ ਕੰਮ ਅਣਮੰਨੇ ਮਨ ਨਾਲ ਨਾ ਕਰੋ, ਦੋਵੇਂ ਪਤੀ-ਪਤਨੀ ਰਿਸ਼ਤਿਅਾਂ ’ਚ ਵੀ ਕੁਝ ਖਿਚਾਤਣੀ ਨਜ਼ਰ ਆਵੇਗੀ।
ਮਿਥੁਨ- ਕਮਜ਼ੋਰ ਦਿਸਣ ਵਾਲੇ ਸ਼ਤਰੂ ’ਤੇ ਵੀ ਪੈਨੀ ਨਜ਼ਰ ਰੱਖਣੀ ਜ਼ਰੂਰੀ, ਕਿਉਂਕਿ ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਹੀਂ ਦੇਣਗੇ।
ਕਰਕ- ਮਨ ਅਤੇ ਬੁੱਧੀ ’ਤੇ ਗਲਤ ਸੋਚ ਪ੍ਰਭਾਵੀ ਰਹੇਗੀ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਸਿੰਘ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਸਿਤਾਰਾ ਢਿੱਲਾ, ਇਸ ਲਈ ਕੋਈ ਯਤਨ ਨਾ ਕਰਨਾ ਸਹੀ ਰਹੇਗਾ, ਮਨ ਵੀ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ।
ਕੰਨਿਆ- ਹਲਕੀ ਨੇਚਰ ਅਤੇ ਸੋਚ ਵਾਲੇ ਸਾਥੀਅਾਂ ਨਾਲ ਨਾ ਤਾਂ ਨੇੜਤਾ ਰੱਖੋ ਅਤੇ ਨਾ ਹੀ ਉਨ੍ਹਾਂ ਨੂੰ ਲਿਫਟ ਦਿਓ, ਕਿਉਂਕਿ ਉਹ ਕਦੇ ਵੀ ਆਪ ਦਾ ਲਿਹਾਜ਼ ਨਹੀਂ ਕਰਨਗੇ।
ਤੁਲਾ- ਅਰਥ ਦਸ਼ਾ ਕਮਜ਼ੋਰ ਰਹੇਗੀ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਨਾ ਫਸ ਜਾਵੇ, ਕਾਰੋਬਾਰੀ ਕੰਮਾਂ ’ਚ ਦੂਜਿਅਾਂ ’ਤੇ ਜ਼ਿਆਦਾ ਭਰੋਸਾ ਨਾ ਕਰੋ।
ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ਅਸ਼ਾਂਤ, ਟੈਂਸ, ਡਿਸਟਰਬ ਜਿਹਾ ਰਹੇਗਾ, ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ।
ਧਨ- ਵੀਜ਼ਾ, ਪਾਸਪੋਰਟ ਅਤੇ ਜਨਸ਼ਕਤੀ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਅਾਂ ਲਈ ਸਮਾਂ ਢਿੱਲਾ, ਇਸ ਲਈ ਉਨ੍ਹਾਂ ਨੂੰ ਕੋਈ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।
ਮਕਰ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ, ਮੁਸ਼ਕਲ ਹਟ ਸਕਦੀ ਹੈ। ਉਂਝ ਆਪ ਹਰ ਫ੍ਰੰਟ ’ਤੇ ਵਿਜਈ, ਪ੍ਰਭਾਵੀ ਰਹੋਗੇ।
ਕੁੰਭ- ਕਿਸੇ ਅਫਸਰ ਦੇ ਸਖਤ ਰੁਖ਼ ਕਰਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਲਝ ਵਿਗੜ ਸਕਦਾ ਹੈ, ਮਨ ਵੀ ਡਰਿਆ-ਡਰਿਆ ਅਤੇ ਸਹਮਿਆ ਜਿਹਾ ਰਹੇਗਾ।
ਮੀਨ- ਜਨਰਲ ਸਿਤਾਰਾ ਕਮਜ਼ੋਰ, ਹਰ ਫੰ੍ਰਟ ’ਤੇ ਰੁਕਾਵਟਾਂ, ਮੁਸ਼ਕਲਾਂ ਉਭਰਦੀਅਾਂ, ਸਿਮਟਦੀਆਂ ਰਹਿਣਗੀਆਂ, ਇਸ ਲਈ ਕੋਈ ਵੀ ਨਵਾਂ ਯਤਨ ਨਾ ਕਰੋ, ਮਨ ਵੀ ਟੈਂਸ ਪ੍ਰੇਸ਼ਾਨ ਰਹੇਗਾ।
16 ਨਵੰਬਰ 2020, ਸੋਮਵਾਰ
ਕੱਤਕ ਵਦੀ ਤਿੱਥੀ ਏਕਮ (ਸਵੇਰੇ 7.07 ਤੱਕ) ਅਤੇ ਮਗਰੋਂ ਿਤੱਥੀ ਦੂਜ (ਿਜਹੜੀ ਕਸ਼ੈਅ ਹੋ ਗਈ ਹੈ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਿਬ੍ਰਸ਼ਚਕ ’ਚ
ਚੰਦਰਮਾ ਿਬ੍ਰਸ਼ਚਕ ’ਚ
ਮੰਗਲ ਮੀਨ ’ਚ
ਬੁੱੱਧ ਤੁਲਾ ’ਚ
ਗੁਰੂ ਧਨ ’ਚ
ਸ਼ੁੱਕਰ ਕੰਿਨਆ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077 ਮੱਘਰ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 25 (ਕੱਤਕ), ਹਿਜਰੀ ਸਾਲ 1442, ਮਹੀਨਾ : ਰਬਿ-ਉਲ ਅੱਵਲ, ਤਰੀਕ : 29, ਨਕਸ਼ੱਤਰ : ਅਨੁਰਾਧਾ (ਬਾਅਦ ਦੁਪਿਹਰ 2.37 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ: ਅਤਿਗੰਡ (ਸ਼ਾਮ 7.10 ਤੱਕ) ਅਤੇ ਮਗਰੋਂ ਯੋਗ ਸੁਕਰਮਾ। ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਬਾਅਦ ਦੁਪਿਹਰ 2.37 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਿਦਸ਼ਾ ਲਈ। ਰਾਹੂਕਾਲ: ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਿਦਵਸ ਅਤੇ ਤਿਉਹਾਰ : ਚੰਦਰ ਦਰਸ਼ਨ, ਭਾਈ ਦੂਜ, ਿਟੱਕਾ, ਯਮੁਨਾ ਇਸ਼ਨਾਨ, ਸ਼੍ਰੀ ਿਵਸ਼ਵਕਰਮਾ ਪੂਜਨ, ਸ਼੍ਰੀ ਿਵਸ਼ਵਕਰਮਾ ਜਯੰਤੀ, ਆਚਾਰਿਆ ਸ਼੍ਰੀ ਤੁਲਸੀ ਜਨਮ (ਜੈਨ), ਨੈਸ਼ਨਲ ਪ੍ਰੈੱਸ ਡੇ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ
NEXT STORY