ਮੇਖ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਮਨੋਬਲ ਨੂੰ ਹਾਵੀ ਰੱਖੇਗਾ, ਯਤਨ ਕਰਨ ’ਤੇ ਆਪ ਦੀ ਕਿਸੇ ਸਕੀਮ ’ਚ ਪੇਸ਼ਕਦਮੀ ਹੋਵੇਗੀ।
ਬ੍ਰਿਖ- ਸਿਤਾਰਾ ਬਾਅਦ ਦੁਪਹਿਰ ਤਕ ਪੇਟ ਲਈ ਠੀਕ ਨਹੀਂ, ਇਸ ਲਈ ਕੋਈ ਵੀ ਕਦਮ ਨਾ ਤਾਂ ਜਲਦਬਾਜ਼ੀ ’ਚ ਚੁੱਕੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਮਿਥੁਨ- ਸਿਤਾਰਾ ਬਾਅਦ ਦੁਪਹਿਰ ਤਕ ਕਾਰੋਬਾਰੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਪੇਟ ਲਈ ਠੀਕ ਨਹੀਂ ਹੋਵੇਗਾ, ਸਾਵਧਾਨੀ ਵਰਤੋ।
ਕਰਕ- ਸਿਤਾਰਾ ਬਾਅਦ ਦੁਪਹਿਰ ਤਕ ਕਮਜ਼ੋਰ, ਇਸ ਲਈ ਨਾ ਤਾਂ ਕੋਈ ਨਵਾਂ ਕੰਮ ਸ਼ੁਰੂ ਕਰੋ ਅਤੇ ਨਾ ਹੀ ਕਿਸੇ ਸ਼ਤਰੂ ਨੂੰ ਕਮਜ਼ੋਰ ਸਮਝੋ ਪਰ ਜਨਰਲ ਹਾਲਾਤ ਅਨੁਕੂਲ।
ਸਿੰਘ- ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਉਦੇਸ਼-ਮਨੋਰਥ-ਪ੍ਰੋਗਰਾਮ-ਸਿਰੇ ਚੜ੍ਹਣਗੇ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ,ਮੁਸ਼ਕਲ ਨਾਲ ਵਾਸਤਾ ਬਣਿਆ ਰਹੇਗਾ।
ਕੰਨਿਆ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਾਣ ਸਨਮਾਨ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਬਾਅਦ ਦੁਪਹਿਰ ਤਕ ਜਿਹੜਾ ਵੀ ਯਤਨ ਕਰੋਗੇ, ਉਹ ਪਾਜ਼ੇਟਿਵ ਨਤੀਜਾ ਦੇਵੇਗਾ ਪਰ ਬਾਅਦ ’ਚ ਸਮਾਂ ਸਫਲਤਾ-ਇੱਜ਼ਤਮਾਣ ਵਾਲਾ।
ਬ੍ਰਿਸ਼ਚਕ- ਸਿਤਾਰਾ ਬਾਅਦ ਦੁਪਹਿਰ ਤਕ ਆਮਦਨ ਵਾਲਾ, ਕਾਰੋਬਾਰੀ ਦਸ਼ਾ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਸਮਾਂ ਹਿੰਮਤ-ਉਤਸ਼ਾਹ-ਭੱਜਦੌੜ ਵਾਲਾ ਬਣੇਗਾ।
ਧਨ- ਆਪਣਾ ਕੰਮ ਧੰਦਾ ਕਰਨ ਵਾਲੇ ਲੋਕਾਂ ਨੂੰ ਕਾਰੋਬਾਰੀ ਕੰਮਾਂ ’ਚ ਲਾਭ ਮਿਲੇਗਾ, ਕੰਮਕਾਜੀ ਪਲਾਨਿੰਗ ਵੀ ਕਦਮ ਨੂੰ ਬੜ੍ਹਤ ਵਲ ਰੱਖਣ ਵਾਲੀ ਹੈ।
ਮਕਰ- ਸਿਤਾਰਾ ਬਾਅਦ ਦੁਪਹਿਰ ਤਕ ਖਰਚਿਆਂ ਨੂੰ ਵਧਾਉਣ, ਨੁਕਸਾਨ ਦੇਣ ਅਤੇ ਕਿਸੇ ਨਾ ਕਿਸੇ ਕੰਮ ਨੂੰ ਜਗਾਈ ਰੱਖਣ ਵਾਲਾ ਪਰ ਬਾਅਦ ’ਚ ਹਾਲਾਤ ਸੁਧਰਨਗੇ।
ਕੁੰਭ- ਸਿਤਾਰਾ ਬਾਅਦ ਦੁਪਹਿਰ ਤਕ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਬਿਹਤਰੀ ਕਰਨ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਸੁਚੇਤ ਰਹਿਣਾ ਚਾਹੀਦਾ ਹੈ।
ਮੀਨ- ਸਿਤਾਰਾ ਬਾਅਦ ਦੁਪਹਿਰ ਤਕ ਸਫਲਤਾ ਦੇਣ ਅਤੇ ਅਫਸਰਾਂ ਦੇ ਰੁਖ ਨੂੰ ਸਾਫਟ ਰੱਖਣ ਵਾਲਾ ਪਰ ਬਾਅਦ ’ਚ ਯਤਨ ਕਰਨ ’ਤੇ ਕਾਰੋਬਾਰੀ ਮੁਸ਼ਕਲਾਂ ਹਟ ਸਕਦੀਅਾਂ ਹਨ।
19 ਨਵੰਬਰ 2020, ਵੀਰਵਾਰ
ਕੱਤਕ ਸੁਦੀ ਤਿਥੀ ਪੰਚਮੀ (ਰਾਤ 10 ਵਜੇ ਤਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ’ਚ
ਚੰਦਰਮਾ ਧਨ ’ਚ
ਮੰਗਲ ਮੀਨ ’ਚ
ਬੁੱੱਧ ਤੁਲਾ ’ਚ
ਗੁਰੂ ਧਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ ’ਚ
ਬਿਕ੍ਰਮੀ ਸੰਮਤ : 2077, ਮੱਘਰ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1942, ਮਿਤੀ 28(ਕੱਤਕ), ਹਿਜਰੀ ਸਾਲ 1442, ਮਹੀਨਾ : ਰਬਿ-ਉਲ-ਸਾਨੀ, ਤਰੀਕ :3, ਨਕਸ਼ੱਤਰ : ਪੁਰਵਾ ਖਾੜਾ (ਸਵੇਰੇ 9.38 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਖਾੜਾ, ਯੋਗ : ਸ਼ੂਲ ( ਸਵੇਰੇ 9.57 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਧਨ ਰਾਸ਼ੀ ’ਤੇ ( ਬਾਅਦ ਦੁਪਹਿਰ 3.30 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ :ਦੱਖਣ ਅਤੇ ਆਗੇਨਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ੌਭਾਗਿਯ ਪੰਚਮੀ, ਜਯਾ ਪੰਚਮੀ, ਗਿਆਨ ਪੰਚਮੀ (ਜੈਨ), ਸਿਟੀਜ਼ਨ ਡੇ, ਮਹਾਰਾਣੀ ਲਕਸ਼ਮੀ ਬਾਈ ਜਯੰਤੀ, ਸ਼੍ਰੀਮਤੀ ਇੰਦਰਾ ਗਾਂਧੀ ਜਨਮ ਦਿਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ
NEXT STORY