ਮੇਖ- ਟੀਚਿੰਗ, ਕੰਸਲਟੈਂਸੀ, ਿਬਊਟੀਫਿਕੇਸ਼ਨ, ਪਾਰਲਰ, ਫੋਟੋਗ੍ਰਾਫੀ-ਵੀਡੀਓ ਗ੍ਰਾਫੀ ਆਦਿ ਕੰਮ ਧੰਦੇ ਨਾਲ ਜੁੜੇ ਲੋਕਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਬ੍ਰਿਖ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ, ਤਬੀਅਤ ’ਚ ਜ਼ਿੰਦਾਦਿਲੀ, ਸਵਛੰਦਤਾ ਬਣੀ ਰਹੇਗੀ।
ਮਿਥੁਨ- ਕਿਉਂਕਿ ਸਿਤਾਰਾ ਉਲਝਣਾਂ, ਮੁਸ਼ਕਲਾਂ ਵਾਲਾ ਹੈ, ਇਸ ਲਈ ਕੋਈ ਵੀ ਕੰਮ ਅਨਮੰਨੇ ਮਨ ਨਾਲ ਨਹੀਂ ਕਰਨਾ ਚਾਹੀਦਾ, ਮਨ ਵੀ ਟੈਂਸ-ਪ੍ਰੇਸ਼ਾਨ ਰਹੇਗਾ।
ਕਰਕ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ, ਕੰਮਕਾਜੀ ਕੰਮਾਂ ਨੂੰ ਸੰਵਾਰਨ ਵਾਲਾ ਹੈ ਪਰ ਫੈਮਿਲੀ ਫ੍ਰੰਟ ’ਤੇ ਪ੍ਰੇਸ਼ਾਨੀ ਅਤੇ ਤਣਾਅ ਰਹਿਣ ਦਾ ਡਰ।
ਸਿੰਘ- ਰਾਜ ਦਰਬਾਰ ’ਚ ਜਾਣ ’ਤੇ ਉਸ ਦੇ ਨਾਲ ਜੁੜਿਆ ਕੋਈ ਕੰਮ ਹੱਥ ’ਚ ਲੈਣ ਲਈ ਸਮਾਂ ਬਿਹਤਰ, ਅਫਸਰਾਂ ਅਤੇ ਵੱਡੇ ਲੋਕਾਂ ਦੇ ਰੁਖ ’ਚ ਨਰਮੀ ਬਣੀ ਰਹੇਗੀ।
ਕੰਨਿਆ- ਯਤਨ ਕਰਨ ’ਤੇ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ ਅਤੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਤੁਲਾ- ਸਿਤਾਰਾ ਸਿਹਤ ਲਈ ਢਿੱਲਾ, ਇਸ ਲਈ ਖਾਣ-ਪੀਣ ’ਚ ਪਰਹੇਜ਼ ਰੱਖਣਾ ਠੀਕ ਰਹੇਗਾ, ਲੈਣ-ਦੇਣ ਦੇ ਕੰਮਾਂ ’ਚ ਸਾਵਧਾਨੀ ਵਰਤੋ, ਉਧਾਰੀ ਦੇ ਚੱਕਰ ’ਚ ਨਾ ਫਸੋ।
ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਪਤੀ-ਪਤਨੀ ਰਿਸ਼ਤਿਆਂ ’ਚ ਖਟਾਸ ਘਟੇਗੀ ਅਤੇ ਤਾਲਮੇਲ-ਸਦਭਾਅ ਵਧੇਗਾ, ਮਨ ਵੀ ਖੁਸ਼ ਅਤੇ ਮਸਤੀ ’ਚ ਰਹੇਗਾ।
ਧਨ- ਕਿਸੇ ਪ੍ਰਬਲ ਸ਼ਤਰੂ ਨਾਲ ਟਕਰਾਅ ਦਾ ਖਤਰਾ ਵਧੇਗਾ, ਇਸ ਲਈ ਦੁਸ਼ਮਣ ਨਾਲ ਨੇੜਤਾ ਨਾ ਰੱਖੋ, ਮਨ ਨੂੰ ਵੀ ਠੇਸ ਲੱਗਣ ਦਾ ਡਰ ਰਹੇਗਾ।
ਮਕਰ- ਸੰਤਾਨ ਦੇ ਸੁਪੋਰਟਿਵ ਰੁਖ ਕਰਕੇ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ, ਕੰਮਕਾਜੀ ਮੋਰਚੇ ’ਤੇ ਬਿਹਤਰੀ ਹੋਵੇਗੀ ਪਰ ਸੁਭਾਅ ’ਚ ਗੁੱਸੇ ਦਾ ਅਸਰ।
ਕੁੰਭ- ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਮਾਣ-ਸਨਮਾਨ ਬਣਿਆ ਰਹੇਗਾ, ਜਨਰਲ ਹਾਲਾਤ ਬਿਹਤਰ ਰਹਿਣਗੇ।
ਮੀਨ- ਜੇ ਕਿਸੇ ਵੱਡੇ ਆਦਮੀ ਦਾ ਸਹਿਯੋਗ ਪਾਉਣ ਲਈ ਆਪ ਉਸ ਨਾਲ ਮੁਲਾਕਾਤ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
27 ਦਸੰਬਰ 2020, ਐਤਵਾਰ
ਮੱਘਰ ਸੁਦੀ ਤਿੱਥੀ ਤਰੋਦਸ਼ੀ (27 ਦਸੰਬਰ ਦਿਨ ਰਾਤ ਅਤੇ ਅਗਲੇ ਦਿਨ (28 ਦਸੰਬਰ) ਸਵੇਰੇ 6.21 ਤੱਕ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ ਚੰਦਰਮਾ ਬ੍ਰਿਖ ’ਚ
ਮੰਗਲ ਮੇਖ ’ਚ
ਬੁੱੱਧ ਧਨ ’ਚ
ਗੁਰੂ ਮਕਰ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077, ਪੋਹ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 6 (ਪੋਹ), ਹਿਜਰੀ ਸਾਲ 1442, ਮਹੀਨਾ : ਜਮਾਦਿ-ਉਲ-ਅੱਵਲ, ਤਰੀਕ : 11, ਨਕਸ਼ੱਤਰ : ਕ੍ਰਿਤਿਕਾ (ਦੁਪਹਿਰ 1.19 ਤੱਕ) ਅਤੇ ਮਗਰੋਂ ਨਕੱਸ਼ਤਰ ਰੋਹਿਣੀ, ਯੋਗ : ਸਾਧਿਯ (ਸ਼ਾਮ 4 ਵਜੇ ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੇਸ਼ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ
NEXT STORY