ਮੇਖ- ਨਾ ਤਾਂ ਸ਼ਤਰੂਆਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਸਰਗਰਮ ਰਹਿਣਗੇ।
ਬ੍ਰਿਖ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਅਰਥ ਦਸ਼ਾ ਬਿਹਤਰ ਰਹੇਗੀ।
ਮਿਥੁਨ- ਕੋਰਟ-ਕਚਹਿਰੀ ’ਚ ਜਾਣ ’ਤੇ ਨਾ ਸਿਰਫ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੀ ਹੋਵੇਗੀ, ਸਗੋਂ ਅਫਸਰਾਂ ’ਚ ਆਪ ਦੀ ਪੈਠ-ਧਾਕ-ਛਾਪ ਵੀ ਬਣੀ ਰਹੇਗੀ।
ਕਰਕ- ਮਿੱਤਰਾਂ, ਸੱਜਣ-ਸਾਥੀਆਂ ਦੇ ਪਾਜ਼ੇਟਿਵ ਰੁਖ ਕਰਕੇ ਆਪ ਦੀ ਕੋਈ ਉਲਝੀ ਅਟਕੀ ਸਮੱਸਿਆ ਹੱਲ ਹੋ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ- ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ, ਮੁਨਿਆਰੀ ਦੇ ਸਾਮਾਨ ਦਾ ਕੰਮ ਕਰਨ ਵਾਲਿਆਂ ਦੀ ਕਾਰੋਬਾਰੀ ਦਸ਼ਾ ਕੰਫਰਟੇਬਲ ਰਹੇਗੀ।
ਕੰਨਿਆ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਹਲਕੀ ਨੇਚਰ ਵਾਲੇ ਲੋਕਾਂ ਤੋਂ ਫਾਸਲਾ ਰੱਖਣਾ ਜ਼ਰੂਰੀ।
ਤੁਲਾ- ਕਿਉਂਕਿ ਸਿਤਾਰਾ ਉਲਝਣਾਂ ਝਗੜਿਆਂ ਵਾਲਾ ਹੈ, ਇਸ ਲਈ ਕੋਈ ਨਵਾਂ ਕੰਮ, ਪ੍ਰੋਗਰਾਮ ਸ਼ੁਰੂ ਨਾ ਕਰੋ, ਕਿਉਂਕਿ ਉਸ ਦੇ ਲਟਕਣ ਦਾ ਡਰ ਰਹੇਗਾ, ਨੁਕਸਾਨ ਦਾ ਡਰ।
ਬ੍ਰਿਸ਼ਚਕ- ਸਿਤਾਰਾ ਧਨ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ ਅਟਕਿਆ ਕੰਮਕਾਜੀ ਕੰਮ ਵੀ ਸਿਰੇ ਚੜ੍ਹ ਸਕਦਾ ਹੈ।
ਧਨ- ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਯਤਨ ਕਰਨ ’ਤੇ ਕੋਈ ਬਾਧਾ ਮੁਸ਼ਕਿਲ ਹਟੇਗੀ, ਅਫਸਰਾਂ ਅਤੇ ਵੱਡੇ ਲੋਕਾਂ ’ਚ ਲਿਹਾਜ਼ਦਾਰੀ ਬਣੀ ਰਹੇਗੀ।
ਮਕਰ- ਜਨਰਲ ਸਿਤਾਰਾ ਬਿਹਤਰ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਲੈਣ-ਦੇਣ ਦੇ ਕੰਮ ਵੀ ਅਲਰਟ ਰਹਿ ਕੇ ਕਰਨਾ ਸਹੀ ਰਹੇਗਾ।
ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ-ਸਦਭਾਅ ਬਣਿਆ ਰਹੇਗਾ, ਜਨਰਲ ਤੌਰ ’ਤੇ ਵੀ ਆਪ ਦੂਜਿਆਂ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ।
5 ਜਨਵਰੀ 2021, ਮੰਗਲਵਾਰ
ਪੋਹ ਵਦੀ ਤਿਥੀ ਸਪਤਮੀ (5-6 ਮੱਧ ਰਾਤ 4.04 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਕੰਨਿਆ ’ਚ
ਮੰਗਲ ਮੇਖ ’ਚ
ਬੁੱੱਧ ਮਕਰ ’ਚ
ਗੁਰੂ ਮਕਰ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077, ਪੋਹ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1942, ਮਿਤੀ :15 (ਪੋਹ), ਹਿਜਰੀ ਸਾਲ 1442, ਮਹੀਨਾ : ਜਮਾਦਿ-ਉਲ-ਅੱਵਲ, ਤਰੀਕ : 20, ਨਕਸ਼ੱਤਰ : ਉੱਤਰਾ ਫਾਲਗੁਣੀ (ਸ਼ਾਮ 6.21 ਤਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਸ਼ੋਭਨ (5-6 ਮੱਧ ਰਾਤ ਤਿੰਨ ਵਜੇ ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਹੋਵੇਗੀ (ਸ਼ਾਮ 4.56 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਖ਼ੁਸ਼-ਆਮਦੀਦ 2021: ਜਾਣੋ ਧਨ, ਮਕਰ, ਕੁੰਭ ਤੇ ਮੀਨ ਰਾਸ਼ੀਆਂ ਲਈ ਕਿਹੋ ਜਿਹਾ ਰਹੇਗਾ ਨਵਾਂ ਵਰ੍ਹਾ, ਪੜ੍ਹੋ...
NEXT STORY