ਮੇਖ- ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਠੀਕ ਰਹੇਗੀ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
ਬ੍ਰਿਖ- ਸਫਲਤਾ ਸਾਥ ਦੇਵੇਗੀ, ਆਪ ਮੁਸ਼ਕਿਲਾਂ ਨੂੰ ਸੁਧਾਰਨ ਲਈ ਕਾਫੀ ਐਕਟਿਵ ਰਹੋਗੇ, ਦੁਸ਼ਮਣ ਆਪ ਅੱਗੇ ਟਿਕ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਮਿਥੁਨ- ਜ਼ਮੀਨੀ, ਅਦਾਲਤੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਕੰਮਕਾਜੀ ਦਸ਼ਾ ਚੰਗੀ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ।
ਕਰਕ- ਮਿੱਤਰਾਂ, ਸੱਜਣ, ਸਾਥੀਆਂ ਨਾਲ ਮੇਲ ਮਿਲਾਪ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ, ਰੁਕਿਆ ਕੰਮ ਹੱਲ ਹੋ ਸਕਦਾ ਹੈ, ਜਨਰਲ ਤੌਰ ’ਤੇ ਪ੍ਰਭਾਵ ਦਬਦਬਾ ਰਹੇਗਾ।
ਸਿੰਘ- ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ, ਬੀਜਾਂ-ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।
ਕੰਨਿਆ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ਤਰੂ ਕਮਜ਼ੋਰ।
ਤੁਲਾ- ਕਿਉਂਕਿ ਸਿਤਾਰਾ ਉਲਝਣਾਂ, ਸਮੱਸਿਆਵਾਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਕੰਮ, ਪ੍ਰੋਗਰਾਮ ਹੱਥ ’ਚ ਲਓ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਬ੍ਰਿਸ਼ਚਕ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਨਾ ਸਿਰਫ ਕੋਈ ਕਾਰੋਬਾਰੀ ਮੁਸ਼ਕਿਲ ਹਟੇਗੀ, ਬਲਕਿ ਕਿਸੇ ਕੰਮਕਾਜੀ ਕੰਮ ’ਚ ਪੇਸ਼ਕਦਮੀ ਵੀ ਹੋਵੇਗੀ।
ਧਨ- ਯਤਨ ਕਰਨ ’ਤੇ ਕਿਸੇ ਰਾਜਕੀ ਕੰਮ ’ਚ ਹਲਕੇ ਯਤਨ ਨਾਲ ਵੀ ਚੰਗੀ ਵਿਜੇ ਮਿਲੇਗੀ, ਅਫਸਰ ਆਪ ਦੇ ਪ੍ਰਤੀ ਸਾਫਟ-ਸੁਪੋਰਟਿਵ, ਹਮਦਰਦਾਨਾ ਰੁਖ ਰੱਖਣਗੇ।
ਮਕਰ- ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਆਪ ਜਨਰਲ ਤੌਰ ’ਤੇ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਕੁੰਭ- ਸਿਹਤ ਬਾਰੇ ਸੁਚੇਤ ਰਹਿਣ ਦੀ ਲੋੜ ਹੋਵੇਗੀ, ਉਨ੍ਹਾਂ ਵਸਤਾਂ ਦੀ ਖਾਣ–ਪੀਣ ’ਚ ਵਰਤੋਂ ਨਾ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ ਸੋਚ-ਅਪਰੋਚ ਰਹੇਗੀ।
1 ਫਰਵਰੀ 2021, ਸੋਮਵਾਰ ਮਾਘ ਵਦੀ ਤਿਥੀ ਚੌਥ (ਸ਼ਾਮ 6.25 ਤੱਕ) ਅਤੇ ਮਗਰੋਂ ਤਿਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕੰਨਿਆ ’ਚ
ਮੰਗਲ ਮੇਖ ’ਚ
ਬੁੱੱਧ ਕੁੰਭ ’ਚ
ਗੁਰੂ ਮਕਰ ’ਚ
ਸ਼ੁੱਕਰ ਮਕਰ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1942, ਮਿਤੀ :12 (ਮਾਘ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 18, ਸੂਰਜ ਉਦੇ ਸਵੇਰੇ 7.24 ਵਜੇ, ਸੂਰਜ ਅਸਤ ਸ਼ਾਮ 5.59 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (ਰਾਤ 11.57 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਅਤਿਗੰਡ (ਸਵੇਰੇ 9.45 ਤੱਕ) ਅਤੇ ਮਗਰੋਂ ਯੋਗ ਸ਼ੁਕਰਮਾ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ
NEXT STORY