ਮੇਖ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ।
ਬ੍ਰਿਖ- ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਦਸ਼ਾ ਵੀ ਕੰਫਰਟੇਬਲ ਰਹੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਮਿਥੁਨ- ਅਫਸਰਾਂ ਦੇ ਰੁਖ ’ਚ ਲਿਹਾਜ਼ਦਾਰੀ ਕਰ ਕੇ ਕੋਈ ਸਰਕਾਰੀ ਸਮੱਸਿਆ ਸੁਲਝ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸਿਹਤ ਦੀ ਸੰਭਾਲ ਰੱਖੋ।
ਕਰਕ- ਜਨਰਲ ਸਿਤਾਰਾ ਬਿਹਤਰ, ਉਦੇਸ਼ ਪ੍ਰੋਗਰਾਮ ਹੱਲ ਹੋਣਗੇ, ਵੈਸੇ ਵੀ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ ਪਰ ਪੈਰ ਫਿਸਲਣ ਅਤੇ ਸਿਹਤ ਦੇ ਵਿਗੜਣ ਦਾ ਡਰ।
ਸਿੰਘ- ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਖਾਣਾ-ਪੀਣਾ ਵੀ ਸੀਮਾ ’ਚ ਰਹਿ ਕੇ ਕਰਨਾ ਚਾਹੀਦਾ ਹੈ ਪਰ ਕੰਮਕਾਜੀ ਦਸ਼ਾ ਸੰਤੋਖਜਨਕ ਰਹੇਗੀ।
ਕੰਨਿਆ- ਵਪਾਰਕ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਪਰਿਵਾਰਕ ਮਾਮਲੇ ’ਚ ਸਥਿਤੀ ਬਿਹਤਰ ਅਤੇ ਆਪ ਦਾ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਤੁਲਾ- ਵਿਰੋਧੀ ਆਪ ਨੂੰ ਘੇਰਨ ਅਤੇ ਆਪ ਨੂੰ ਕਿਸੇ ਨਾ ਕਿਸੇ ਮਾਮਲੇ ’ਚ ਉਲਝਾਉਣ ਲਈ ਯਤਨਸ਼ੀਲ ਰਹਿਣਗੇ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ ਬਣਿਆ ਰਹੇਗਾ। ੇ
ਬ੍ਰਿਸ਼ਚਕ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ ਪਰ ਘਰੇਲੂ ਮੋਰਚੇ ’ਤੇ ਤਣਾਅ ਰਹਿ ਸਕਦਾ ਹੈ।
ਧਨ- ਕਿਉਂਕਿ ਜਨਰਲ ਸਿਤਾਰਾ ਸਫਲਤਾ ਦੇਣ ਅਤੇ ਇੱਜ਼ਤ-ਮਾਣ ਵਧਾਉਣ ਵਾਲਾ ਹੈ, ਵੈਸੇ ਵੀ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਸ਼ਤਰੂ ਕਮਜ਼ੋਰ ।
ਮਕਰ- ਆਪ ਆਪਣੇ ਉਤਸ਼ਾਹੀ- ਹਿੰਮਤੀ ਮਨੋਬਲ ਕਰ ਕੇ ਹਰ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਰੱਖੋਗੇ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਕੁੰਭ- ਜਨਰਲ ਸਿਤਾਰਾ ਕਾਰੋਬਾਰੀ ਮੋਰਚੇ ’ਤੇ ਲਾਭ ਦੇਣ ਅਤੇ ਕਿਸੇ ਪੇਚੀਦਾ ਬਣੇ ਕੰਮ ਨੂੰ ਸੁਲਝਾਉਣ ਵਾਲਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਮੀਨ- ਕਾਰੋਬਾਰੀ ਦਸ਼ਾ ਸੰਤੋਖਜਨਕ, ਜਿਹੜੇ ਵੀ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
16 ਫਰਵਰੀ 2021, ਮੰਗਲਵਾਰ ਮਾਘ ਸੁਦੀ ਤਿਥੀ ਪੰਚਮੀ (16 ਫਰਵਰੀ ਦਿਨ ਰਾਤ ਅਤੇ ਅਗਲੇ ਦਿਨ (17ਫਰਵਰੀ ਸਵੇਰੇ 5.47 ਤੱਕ ) ਅਤੇ ਮਗਰੋਂ ਤਿਥੀ ਛੱਠ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮੀਨ ’ਚ
ਮੰਗਲ ਮੇਖ ’ਚ
ਬੁੱੱਧ ਮਕਰ ’ਚ
ਗੁਰੂ ਮਕਰ ’ਚ
ਸ਼ੁੱਕਰ ਮਕਰ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077, ਫੱਗਣ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1942, ਮਿਤੀ :27 (ਮਾਘ), ਹਿਜਰੀ ਸਾਲ 1442, ਮਹੀਨਾ : ਰਜਬ, ਤਰੀਕ :3, ਸੂਰਜ ਉਦੇ ਸਵੇਰੇ 7.12 ਵਜੇ, ਸੂਰਜ ਅਸਤ ਸ਼ਾਮ 6.12 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੇਵਤੀ (ਰਾਤ 8.57 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ। ਯੋਗ : ਸ਼ੁੱਭ (16-17 ਮੱਧ ਰਾਤ 1.49 ਤਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਮੀਨ ਰਾਸ਼ੀ ’ਤੇ (ਰਾਤ 8.57)ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਰਾਤ 8.57 ਤੱਕ), ਰਾਤ 8.55 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਪੰਚਮੀ, ਬਸੰਤ ਪੰਚਮੀ, ਲਕਸ਼ਮੀ ਸਰਸਵਤੀ ਪੂਜਨ, ਵਾਗੇਸ਼ਵਰੀ ਜਯੰਤੀ, ਮੇਲਾ ਬਸੰਤ ਪੰਚਮੀ (ਬਿਲਾਸਪੁਰ, ਹਿਮਾਚਲ) ਕੁੰਭ ਮਹਾ ਪੁਰਬ (ਹਰਿਦੁਆਰ ਦੀ ਪੁੰਨ ਇਸ਼ਨਾਨ ਤਿੱਥੀ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ
NEXT STORY